ਮਾਨਸਾ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਵੰਡਾਇਆ ਦੁੱਖ; ਕਿਹਾ- ਨਸ਼ੇ ਖਿਲਾਫ਼ ਪੂਰੇ ਪੰਜਾਬ ਦੀ ਲੜਾਈ

Updated On: 

31 Oct 2026 17:14 PM IST

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੁਨਰ ਸੁਰਜੀਤ ਲਹਿਰ ਦੇ ਆਗੂ ਗਿਆਨੀ ਹਰਪ੍ਰੀਤ ਸਿੰਘ ਮਾਨਸਾ ਪਹੁੰਚੇ। ਉਨ੍ਹਾਂ ਨੇ ਨਸ਼ਾ ਤਸਕਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਇਨਸਾਫ਼ ਦੀ ਇਸ ਜੰਗ ਵਿੱਚ ਉਹ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।

ਮਾਨਸਾ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਵੰਡਾਇਆ ਦੁੱਖ; ਕਿਹਾ-  ਨਸ਼ੇ ਖਿਲਾਫ਼ ਪੂਰੇ ਪੰਜਾਬ ਦੀ ਲੜਾਈ

ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੁਨਰ ਸੁਰਜੀਤ ਲਹਿਰ ਦੇ ਆਗੂ ਗਿਆਨੀ ਹਰਪ੍ਰੀਤ ਸਿੰਘ ਮਾਨਸਾ ਪਹੁੰਚੇ। ਉਨ੍ਹਾਂ ਨੇ ਨਸ਼ਾ ਤਸਕਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਗਿਆਨੀ ਹਰਪ੍ਰੀਤ ਸਿੰਘ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਇਨਸਾਫ਼ ਦੀ ਇਸ ਜੰਗ ਵਿੱਚ ਉਹ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਵਿੱਚ ਪੈਰ ਪਸਾਰ ਚੁੱਕੇ ਨਸ਼ਿਆਂ ਦੇ ਦੈਂਤ ਨੂੰ ਨੱਥ ਪਾਉਣ ਲਈ ਸਮੁੱਚੇ ਪੰਜਾਬ ਨੂੰ ਇੱਕ ਮੰਚ ‘ਤੇ ਇਕੱਠੇ ਹੋਣ ਦਾ ਸੱਦਾ ਦਿੱਤਾ।

ਗਿਆਨੀ ਹਰਪ੍ਰੀਤ ਸਿੰਘ ਨੇ ਸੂਬੇ ਅੰਦਰ ਦਿਨ-ਬ-ਦਿਨ ਵਧ ਰਹੇ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਨਸ਼ਿਆਂ ਦੇ ਇਸ ਕੋਹੜ ਨੂੰ ਜੜ੍ਹੋਂ ਖ਼ਤਮ ਕਰਨਾ ਕੇਵਲ ਕਿਸੇ ਇੱਕ ਵਿਅਕਤੀ ਜਾਂ ਸੰਗਠਨ ਦੇ ਵੱਸ ਦੀ ਗੱਲ ਨਹੀਂ ਹੈ, ਸਗੋਂ ਇਸ ਲਾਹਣਤ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਹਰ ਵਰਗ ਨੂੰ ਸਾਂਝੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।

18ਵੇਂ ਦਿਨ ਵਿੱਚ ਦਾਖ਼ਲ ਹੋਇਆ ਪਰਿਵਾਰ ਦਾ ਧਰਨਾ

ਜ਼ਿਕਰਯੋਗ ਹੈ ਕਿ ਬੀਤੀ 13 ਅਕਤੂਬਰ ਨੂੰ ਮਾਨਸਾ ਵਿਖੇ ਨਸ਼ਾ ਤਸਕਰਾਂ ਵੱਲੋਂ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦਰਦਨਾਕ ਕਾਂਡ ਤੋਂ ਬਾਅਦ ਹੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਮਾਨਸਾ ਵਿਖੇ ਪੱਕਾ ਮੋਰਚਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਨਸਾਫ਼ ਮੋਰਚੇ ਵੱਲੋਂ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਸ਼ਨੀਵਾਰ ਨੂੰ 18ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ। ਇਸੇ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਮੋਰਚੇ ਵਿੱਚ ਸ਼ਾਮਲ ਹੋਏ, ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਅਤੇ ਇਸ ਸੰਘਰਸ਼ ਨੂੰ ਆਪਣਾ ਪੂਰਨ ਸਮਰਥਨ ਦਿੱਤਾ।

ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਵਿੱਢਣੀ ਪਵੇਗੀ ਸਾਂਝੀ ਲੜਾਈ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਨਸ਼ੇ ਦਾ ਖ਼ਾਤਮਾ ਕਰਨ ਲਈ ਸਮਾਜ ਦੇ ਹਰੇਕ ਨਾਗਰਿਕ ਨੂੰ ਆਪਣਾ ਫ਼ਰਜ਼ ਪਛਾਣਨਾ ਹੋਵੇਗਾ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ‘ਤੇ ਇੱਕ ਮੰਚ ‘ਤੇ ਆਉਣ, ਕਿਉਂਕਿ ਨਸ਼ਿਆਂ ਖ਼ਿਲਾਫ਼ ਸੰਘਰਸ਼ ਕਿਸੇ ਇੱਕ ਖ਼ਾਸ ਸਿਆਸੀ ਧਿਰ ਦਾ ਨਹੀਂ, ਸਗੋਂ ਪੂਰੇ ਪੰਜਾਬ ਦੀ ਹੋਂਦ ਨੂੰ ਬਚਾਉਣ ਦੀ ਲੜਾਈ ਹੈ। ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸਭ ਨੂੰ ਮਿਲ ਕੇ ਸਾਂਝੇ ਹੰਭਲੇ ਮਾਰਨੇ ਪੈਣਗੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਰਹੂਮ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿੱਚ ਹਰੇਕ ਇਨਸਾਫ਼ਪਸੰਦ ਇਨਸਾਨ ਨੂੰ ਆਪਣੀ ਸ਼ਮੂਲੀਅਤ ਦਰਜ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਵੀ ਇਸ ਧਰਨੇ ਵਿੱਚ ਪਹੁੰਚ ਰਹੇ ਹਨ। ਉਨ੍ਹਾਂ ਸਾਰੇ ਸਿਆਸਤਦਾਨਾਂ ਨੂੰ ਬੇਨਤੀ ਕੀਤੀ ਕਿ ਉਹ ਪਾਰਟੀਬਾਜ਼ੀ ਅਤੇ ਸਿਆਸਤ ਤੋਂ ਉੱਪਰ ਉੱਠ ਕੇ ਇਸ ਮਸਲੇ ‘ਤੇ ਡਟ ਕੇ ਆਵਾਜ਼ ਬੁਲੰਦ ਕਰਨ। ਉਨ੍ਹਾਂ ਦੁਹਰਾਇਆ ਕਿ ਇਸ ਨਾਜ਼ੁਕ ਸਮੇਂ ਸਭ ਤੋਂ ਵੱਡੀ ਤਰਜੀਹ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨਾ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਉਣਾ ਹੈ।

Loading...
Unable to load recommendations.
Follow Us