ਏਜੰਸੀਆਂ ਨੇ ਪੰਜਾਬ ਚ ਫੈਲਇਆ ਡੇਰਾਵਾਦ, ਅਕਾਲ ਤਖਤ ਸਾਹਿਬ ਤੋਂ ਖੁੱਲ੍ਹ ਕੇ ਬੋਲੇ ਗਿਆਨੀ ਹਰਪ੍ਰੀਤ ਸਿੰਘ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਨੇ ਪੰਜਾਬ ਵਿੱਚ ਡੇਰਾਵਾਦ ਨੂੰ ਵਧਾਵਾ ਦਿੱਤਾ ਗਿਆ। ਜਿਸ ਕਾਰਨ ਪੰਥ ਨੂੰ ਮਜ਼ਬੂਰੀ ਵਿੱਚ ਹਥਿਆਰਬੰਦ ਸੰਘਰਸ਼ ਕਰਨਾ ਪਿਆ। ਜਿਸ ਦਾ ਨਤੀਜ਼ਾ ਇਹ ਹੋਇਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਨੌਜਵਾਨਾਂ ਤੇ ਜੁਲਮ ਢਾਹਿਆ ਗਿਆ।
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਮਗਰੋਂ ਅੱਜ ਉਹਨਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ। ਇਸ ਮੌਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚੀ ਸੰਗਤ ਅਤੇ ਅਕਾਲੀ ਲੀਡਰਾਂ ਨੂੰ ਸੰਬੋਧਨ ਕਰਦਿਆਂ ਤਲਖ ਅੰਦਾਜ਼ ਵਿੱਚ ਸੰਬੋਧਨ ਕੀਤਾ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਸਥਾਵਾਂ ਹਮੇਸ਼ਾ ਵੱਡੀਆਂ ਹੁੰਦੀਆਂ ਹਨ। ਸੰਸਥਾਵਾਂ ਨੂੰ ਚਲਾਉਣ ਵਾਲੇ ਲੋਕ ਵੱਡੇ ਨਹੀਂ ਹੁੰਦੇ। ਗੁਰੂਘਰਾਂ ਦੀ ਸੇਵਾ ਸੰਭਾਲ ਲਈ ਸਿੱਖਾਂ ਨੇ ਕੁਰਬਾਨੀਆਂ ਕੀਤੀਆਂ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਇਸੇ ਫਸੀਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣੀ। ਇਸ ਤੋਂ ਬਾਅਦ ਇਸੇ ਫਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਹੋਇਆ।
‘ਏਜੰਸੀਆਂ ਨੇ ਪੰਜਾਬ ਚ ਫੈਲਇਆ ਡੇਰਾਵਾਦ’
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਨੇ ਪੰਜਾਬ ਵਿੱਚ ਡੇਰਾਵਾਦ ਨੂੰ ਵਧਾਵਾ ਦਿੱਤਾ ਗਿਆ। ਜਿਸ ਕਾਰਨ ਪੰਥ ਨੂੰ ਮਜ਼ਬੂਰੀ ਵਿੱਚ ਹਥਿਆਰਬੰਦ ਸੰਘਰਸ਼ ਕਰਨਾ ਪਿਆ। ਜਿਸ ਦਾ ਨਤੀਜ਼ਾ ਇਹ ਹੋਇਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਤੇ ਹਮਲਾ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਨੌਜਵਾਨਾਂ ਨੇ ਆਪਣੇ ਪਿੰਡਿਆਂ ਤੇ ਜੁਲਮ ਨੂੰ ਹੰਢਾਇਆ।
‘ਅਕਾਲੀ ਸਰਕਾਰ ਨੇ ਨਹੀਂ ਕੀਤਾ ਕੋਈ ਯਤਨ’
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋ ਕੇਂਦਰ ਏਜੰਸੀਆਂ ਨੇ ਡੇਰਾਵਾਦ ਦੇ ਬੀਜ਼ ਬੀਜੇ ਸਨ ਉਸ ਨੂੰ ਅਕਾਲੀ ਸਰਕਾਰ ਸਮੇਂ ਡੇਰਾਵਾਦ ਨੂੰ ਬੇਅਸਰ ਕੀਤਾ ਜਾ ਸਕਦਾ ਸੀ। ਪਰ ਇਹ ਨਹੀਂ ਕੀਤਾ ਗਿਆ। ਸਗੋਂ ਸਿੱਖ ਨੌਜਵਾਨਾਂ ਨੂੰ ਸ਼ਹਾਦਤਾਂ ਦੇਣੀਆਂ ਪਈਆਂ। ਇਹ ਗਲਤੀ ਨਹੀਂ ਗੁਨਾਹ ਹੈ। ਸਿੱਖ ਨੌਜਵਾਨਾਂ ਤੇ ਜ਼ੁਲਮ ਕਰਨ ਵਾਲਿਆਂ ਨੂੰ ਅਕਾਲੀ ਸਰਕਾਰ ਵੇਲੇ ਤਰੱਕੀਆਂ ਦਿੱਤੀਆਂ ਸਨ।
‘ਫੈਸਲਾ ਲੈਣ ਲਈ ਕੋਈ ਦਬਾਅ ਨਹੀਂ’
ਜੱਥੇਦਾਰ ਨੇ ਕਿਹਾ ਕਿ ਅਸੀਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸੰਗਤ ਨੂੰ ਦੱਸਦੇ ਹਾਂ ਕਿ ਸੁਖਬੀਰ ਬਾਦਲ ਖਿਲਾਫ਼ ਲੈਣ ਲਈ ਕਿਸੇ ਸਿਆਸੀ ਜਾਂ ਗੈਰ ਸਿਆਸੀ ਧਿਰ ਵੱਲੋਂ ਕਈ ਦਬਾਅ ਨਹੀਂ ਪਾਇਆ ਗਿਆ। ਜੇਕਰ ਦਬਾਅ ਪਾਇਆ ਵੀ ਹੁੰਦਾ ਤਾਂ ਸਿੰਘ ਸਾਹਿਬਨਾਂ ਨੇ ਕਿਸੇ ਦਾ ਵੀ ਦਬਾਅ ਨਹੀਂ ਕਬੂਲਣਾ ਸੀ।
ਇਹ ਵੀ ਪੜ੍ਹੋ