SGPC ਪ੍ਰਧਾਨ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ, ਘਰ ਪਹੁੰਚੇ ਸ੍ਰੀ ਅਕਾਲ ਤਖ਼ਤ ਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ
ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪ੍ਰਧਾਨ ਧਾਮੀ ਬੜੇ ਹੀ ਸੱਚੀ 'ਤੇ ਸੁੱਚੀ ਸ਼ਖਸ਼ੀਅਤ ਹਨ। ਅਜਿਹੇ ਗੁਰਸਿੱਖ ਦੀ ਕੌਮ ਨੂੰ ਸਦਾ ਹੀ ਲੋੜ ਰਹਿੰਦੀ ਹੈ। ਉਹਨਾਂ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੂੰ ਉਹਨਾਂ ਨੇ ਬੇਨਤੀ ਕੀਤੀ ਹੈ।

Harjinder Singh Dhami: ਐਸਜੀਪੀਸੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦੇ ਘਰ ਅਲੱਗ-ਅਲੱਗ ਅਕਾਲੀ ਆਗੂ ਅਤੇ ਧਾਰਮਿਕ ਆਗੂ ਪਹੁੰਚ ਰਹੇ ਹਨ। ਅੱਜ ਹਰਜਿੰਦਰ ਸਿੰਘ ਧਾਮੀ ਦੇ ਘਰ ਜਥੇਦਾਰ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਮੁਲਾਕਾਤ ਕੀਤੀ।
ਤਕਰੀਬਨ ਇੱਕ ਘੰਟੇ ਤੋਂ ਵੱਧ ਚੱਲੀ ਇਸ ਮੀਟਿੰਗ ਤੋਂ ਬਾਅਦ ਜਥੇਦਾਰ ਸਾਹਿਬ ਗਿਆਨੀ ਰਘਬੀਰ ਸਿੰਘ ਬਾਹਰ ਆਏ ਤਾਂ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਦਿੰਦੇ ਹੋਏ ਉਹਨਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦੇ ਘਰ ਪੋਤਰੇ ਨੇ ਜਨਮ ਲਿਆ ਹੈ। ਉਸ ਸਬੰਧੀ ਅੱਜ ਉਹ ਹਰਜਿੰਦਰ ਸਿੰਘ ਧਾਮੀ ਤੇ ਉਹਨਾਂ ਦੇ ਪਰਿਵਾਰ ਨੂੰ ਵਧਾਈ ਦੇਣ ਲਈ ਪਹੁੰਚੇ ਹਨ।
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪ੍ਰਧਾਨ ਧਾਮੀ ਬੜੇ ਹੀ ਸੱਚੀ ‘ਤੇ ਸੁੱਚੀ ਸ਼ਖਸ਼ੀਅਤ ਹਨ। ਅਜਿਹੇ ਗੁਰਸਿੱਖ ਦੀ ਕੌਮ ਨੂੰ ਸਦਾ ਹੀ ਲੋੜ ਰਹਿੰਦੀ ਹੈ। ਉਹਨਾਂ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੂੰ ਉਹਨਾਂ ਨੇ ਬੇਨਤੀ ਕੀਤੀ ਹੈ ਕਿ ਉਹ ਆਪਣੇ ਅਸਤੀਫ਼ੇ ‘ਤੇ ਇੱਕ ਵਾਰ ਫਿਰ ਤੋਂ ਮੁੜ ਵਿਚਾਰ ਕਰਨ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਜਾ ਰਹੇ ਬਿਆਨਾਂ ‘ਤੇ ਗਿਆਨੀ ਰਘਵੀਰ ਸਿੰਘ ਨੇ ਕਿਹਾ ਕਿ ਉਹ ਆਜ਼ਾਦ ਹਨ। ਉਹ ਬਿਆਨ ਦੇ ਸਕਦੇ ਹਨ।
17 ਫਰਵਰੀ ਨੂੰ ਦਿੱਤਾ ਸੀ ਅਸਤੀਫ਼ਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 17 ਫਰਵਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਧਾਮੀ ਨੇ ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ। ਉਨ੍ਹਾਂ ਕਿਹਾ ਸੀ ਕਿ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ ਅਤੇ ਅਗਲੀ ਕਾਰਵਾਈ ਲਈ ਅਸਤੀਫਾ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਨੂੰ ਭੇਜ ਦਿੱਤਾ ਹੈ।
ਸ਼ੁੱਕਰਵਾਰ ਨੂੰ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਧਾਮੀ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਇਸਨੂੰ ਪੈਂਡਿੰਗ ਰੱਖਿਆ ਗਿਆ ਹੈ।