AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਭਾਜਪਾ ਆਗੂ ਜਗਮੋਹਨ ਰਾਜੂ ਦੇ ਪੋਸਟਰਾਂ ‘ਤੇ ਭੜਕੇ ਗਿਆਨੀ ਰਘਬੀਰ ਸਿੰਘ, ਗੰਦੀਆਂ ਥਾਵਾਂ ‘ਤੇ ਪਵਿੱਤਰ ਤਸਵੀਰਾਂ ਲਾਉਣ ਨੂੰ ਦੱਸਿਆ ਬੇਅਦਬੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂ ਜਗਮੋਹਨ ਸਿੰਘ ਰਾਜੂ ਦੇ ਲੱਗੇ ਪੋਸਟਰਾਂ ਨੂੰ ਲੈ ਕੇ ਆਪਣਾ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਇਨ੍ਹਾਂ ਪੋਸਟਰਾਂ ਵਿੱਚ ਸ੍ਰੀ ਦਰਬਾਰ ਸਾਹਿਬ ਦੀਆਂ ਪਵਿੱਤਰ ਤਸਵੀਰਾਂ ਦੀ ਵਰਤੋਂ ਕੀਤੀ ਗਈ ਹੈ

ਭਾਜਪਾ ਆਗੂ ਜਗਮੋਹਨ ਰਾਜੂ ਦੇ ਪੋਸਟਰਾਂ 'ਤੇ ਭੜਕੇ ਗਿਆਨੀ ਰਘਬੀਰ ਸਿੰਘ, ਗੰਦੀਆਂ ਥਾਵਾਂ 'ਤੇ ਪਵਿੱਤਰ ਤਸਵੀਰਾਂ ਲਾਉਣ ਨੂੰ ਦੱਸਿਆ ਬੇਅਦਬੀ
ਭਾਜਪਾ ਆਗੂ ਦੇ ਪੋਸਟਰਾਂ ‘ਤੇ ਗਿਆਨੀ ਰਘਬੀਰ ਸਿੰਘ ਦਾ ਐਤਰਾਜ਼, ਦੱਸਿਆ ਬੇਅਦਬੀ
tv9-punjabi
| Published: 03 Mar 2026 20:41 PM IST
Share

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂ ਜਗਮੋਹਨ ਸਿੰਘ ਰਾਜੂ ਦੇ ਲੱਗੇ ਪੋਸਟਰਾਂ ਨੂੰ ਲੈ ਕੇ ਆਪਣਾ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਇਨ੍ਹਾਂ ਪੋਸਟਰਾਂ ਵਿੱਚ ਸ੍ਰੀ ਦਰਬਾਰ ਸਾਹਿਬ ਦੀਆਂ ਪਵਿੱਤਰ ਤਸਵੀਰਾਂ ਦੀ ਵਰਤੋਂ ਕੀਤੀ ਗਈ ਹੈ, ਪਰ ਇਹ ਪੋਸਟਰ ਸ਼ਹਿਰ ਦੀਆਂ ਬੇਹੱਦ ਅਸ਼ੋਭਨੀਕ ਅਤੇ ਗੰਦੀਆਂ ਥਾਵਾਂ, ਜਿਵੇਂ ਕਿ ਕੂੜੇ ਦੇ ਢੇਰਾਂ ਅਤੇ ਜਨਤਕ ਪਿਸ਼ਾਬ ਘਰਾਂ ਦੇ ਨੇੜੇ ਚਿਪਕਾਏ ਗਏ ਹਨ।

ਗਿਆਨੀ ਰਘਬੀਰ ਸਿੰਘ ਨੇ ਇਸ ਨੂੰ ਸਿੱਧੇ ਤੌਰ ‘ਤੇ ਸ੍ਰੀ ਦਰਬਾਰ ਸਾਹਿਬ ਦੀ ਮਰਯਾਦਾ ਦੀ ਉਲੰਘਣਾ ਅਤੇ ਵੱਡੀ ਬੇਅਦਬੀ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵੀ ਸਿਆਸੀ ਪ੍ਰਚਾਰ ਲਈ ਅਜਿਹੇ ਪਵਿੱਤਰ ਅਸਥਾਨਾਂ ਦੀਆਂ ਤਸਵੀਰਾਂ ਦੀ ਵਰਤੋਂ ਕਰਨਾ ਆਪਣੇ ਆਪ ਵਿੱਚ ਗਲਤ ਹੈ, ਪਰ ਜੇਕਰ ਅਜਿਹਾ ਕਰਨਾ ਹੀ ਹੈ ਤਾਂ ਇਹ ਤਸਵੀਰਾਂ ਸਤਿਕਾਰਯੋਗ ਅਤੇ ਸਾਫ਼-ਸੁਥਰੀਆਂ ਥਾਵਾਂ ‘ਤੇ ਹੋਣੀਆਂ ਚਾਹੀਦੀਆਂ ਹਨ।

ਧਾਰਮਿਕ ਸਤਿਕਾਰ ਨੂੰ ਲੈ ਕੇ ਸਖ਼ਤ ਚੇਤਾਵਨੀ

ਸਿੰਘ ਸਾਹਿਬ ਨੇ ਸਰਕਾਰ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਇਤਰਾਜ਼ਯੋਗ ਥਾਵਾਂ ‘ਤੇ ਲੱਗੇ ਪੋਸਟਰਾਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀਆਂ ਹਰਕਤਾਂ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਮਾਰਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਸਿਆਸੀ ਆਗੂ ਨੂੰ ਆਪਣੀ ਮਸ਼ਹੂਰੀ ਲਈ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਦੀ ਮਰਯਾਦਾ ਅਤੇ ਸਤਿਕਾਰ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਗਿਆਨੀ ਰਘਬੀਰ ਸਿੰਘ ਨੇ ਅੱਗੇ ਕਿਹਾ ਕਿ ਧਾਰਮਿਕ ਸਥਾਨਾਂ ਦੀਆਂ ਤਸਵੀਰਾਂ ਦੀ ਵਰਤੋਂ ਕੇਵਲ ਪ੍ਰਚਾਰ ਸਮੱਗਰੀ ਵਜੋਂ ਨਹੀਂ, ਸਗੋਂ ਧਰਮ ਅਤੇ ਸਮਾਜ ਦੇ ਸਤਿਕਾਰ ਵਜੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਜਿਹੇ ਪੋਸਟਰਾਂ ਵਿਰੁੱਧ ਆਵਾਜ਼ ਉਠਾਉਣ ਅਤੇ ਪਵਿੱਤਰ ਅਸਥਾਨਾਂ ਦੀ ਸੁਰੱਖਿਆ ਤੇ ਸਤਿਕਾਰ ਬਣਾਈ ਰੱਖਣ ਵਿੱਚ ਸਹਿਯੋਗ ਦੇਣ।

Follow Us
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ...
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!
SIR: ਪੰਜਾਬ ਵਿੱਚ ਕੱਟੇ 20 ਲੱਖ ਤੋਂ ਵੱਧ ਨਾਮ, 75 ਵਿਧਾਨ ਸਭਾ ਸੀਟਾਂ 'ਤੇ ਬਦਲਿਆ ਸਿਆਸੀ ਸਮੀਕਰਨ!...
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...