Giddarbaha Updates: ਗਿੱਦੜਬਾਹਾ ਚ ਫਸਵਾਂ ਮੁਕਾਬਲਾ, AAP ਦੇ ਡਿੰਪੀ ਢਿੱਲੋਂ ਅੱਗੇ

Updated On: 

23 Nov 2024 11:46 AM

ਪੰਜਾਬ ਦੀਆਂ ਹੌਟ ਸੀਟਾਂ ਵਿੱਚੋਂ ਇੱਕ ਗਿੱਦੜਬਾਹਾ ਸੀਟ ਤੇ ਇਸ ਵਾਰ ਰੌਚਕ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਤੇ ਕਾਂਗਰਸ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਆਹਮੋ ਸਾਹਮਣੇ ਹਨ। ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਾਂਸਦ ਚੁਣੇ ਜਾਣ ਤੋਂ ਬਾਅਦ ਗਿੱਦੜਵਾਹਾ ਦੀ ਵਿਧਾਨ ਸਭਾ ਦੀ ਸੀਟ ਖਾਲੀ ਹੋ ਗਈ ਸੀ।

Giddarbaha Updates: ਗਿੱਦੜਬਾਹਾ ਚ ਫਸਵਾਂ ਮੁਕਾਬਲਾ, AAP ਦੇ ਡਿੰਪੀ ਢਿੱਲੋਂ ਅੱਗੇ

ਗਿੱਦੜਬਾਹਾ ਚ ਫਸਵਾਂ ਮੁਕਾਬਲਾ, AAP ਦੇ ਡਿੰਪੀ ਢਿੱਲੋਂ ਅੱਗੇ

Follow Us On

ਜ਼ਿਮਨੀ ਚੋਣਾਂ ਦੇ ਰੁਝਾਨ ਆਉਣੇ ਜਾਰੀ ਹਨ। ਜੇਕਰ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਰੁਝਾਨਾਂ ਵੱਲ ਝਾਤ ਮਾਰੀਏ ਤਾਂ ਐਥੇ ਲਗਾਤਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਲਗਾਤਾਰ ਅੱਗੇ ਚੱਲ ਰਹੇ ਹਨ। ਉਹਨਾਂ ਨੂੰ 27 ਹਜ਼ਾਰ 900 ਵੋਟਾਂ ਮਿਲੀਆਂ ਹਨ। ਜਦੋਂ ਕਿ ਅੰਮ੍ਰਿਤਾ ਵੜਿੰਗ ਨੂੰ 19 ਹਜ਼ਾਰ 900 ਵੋਟਾਂ ਮਿਲੀਆਂ ਹਨ।

ਚੋਣਾਂ ਤੋਂ ਪਹਿਲਾਂ ਬਦਲੀ ਪਾਰਟੀ

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ। ਡਿੰਪੀ ਬਾਦਲ ਪਰਿਵਾਰ ਦੇ ਨੇੜੇ ਮੰਨੇ ਜਾਂਦੇ ਹਨ ਪਰ ਸੁਖਬੀਰ ਸਿੰਘ ਬਾਦਲ ਦੇ ਗਿੱਦੜਵਾਹਾ ਤੋਂ ਲੜਣ ਦੀਆਂ ਚਰਚਾਵਾਂ ਵਿਚਾਲੇ ਉਹਨਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਉਹਨਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਸੰਗਤਾਂ ਦਾ ਫੈਸਲਾ ਹੈ ਕਿ ਹੁਣ ਡਿੰਪੀ ਸਰਕਾਰ ਨਾਲ ਕੰਮ ਕਰੇ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਸੀ।

ਪਹਿਲੀ ਵਾਰ ਚੋਣ ਲੜ ਰਹੀ ਅੰਮ੍ਰਿਤਾ ਵੜਿੰਗ

ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਪਹਿਲੀ ਵਾਰ ਚੋਣ ਮੈਦਾਨ ਵਿੱਚ ਹਨ। ਹਾਲਾਂਕਿ ਉਹ ਰੁਝਾਨਾਂ ਵਿੱਚ ਪਿੱਛੇ ਚੱਲ ਰਹੇ ਹਨ। ਪਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਸਿਆਸਤ ਵਿੱਚ ਆਉਣਾ ਅੰਮ੍ਰਿਤਾ ਦਾ ਡ੍ਰੀਮ ਸੀ।

ਖ਼ਬਰ ਅਪਡੇਟ ਹੋ ਰਹੀ ਹੈ….

Exit mobile version