ਫਗਵਾੜਾ ਦੀ ਯੂਨੀਵਰਸਿਟੀ ‘ਚ 9ਵੀਂ ਮੰਜਿਲ ਤੋਂ ਡਿੱਗੀ ਕੁੜੀ, ਹੋਈ ਮੌਤ
ਫਗਵਾੜਾ ਪੁਲਿਸ ਸਟੇਸ਼ਨ ਸਤਰਾਮਪੁਰਾ ਦੇ ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਲੜਕੀ ਦੇ ਡਿੱਗਣ ਦੀ ਸੂਚਨਾ ਮਿਲੀ ਸੀ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਸਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਪਰ ਉੱਥੇ ਪਹੁੰਚਣ ਤੋਂ ਬਾਅਦ ਉਸਦੀ ਮੌਤ ਹੋ ਗਈ।
LPU STUDENT DEATH
Phagwara Death: ਫਗਵਾੜਾ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਨਿੱਜੀ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਇੱਕ ਲੜਕੀ ਦੀ ਮੌਤ ਹੋ ਗਈ। ਮ੍ਰਿਤਕ ਲੜਕੀ ਦੀ ਪਛਾਣ ਆਕਾਂਕਸ਼ਾ ਪੁੱਤਰੀ ਸੁਰਿੰਦਰ ਸਿੰਧੂ ਦੇਵੀ ਵਾਸੀ ਬਲਿਹਾਰ, ਧਰਮਸਥਲਾ, ਮੰਗਲੁਰੂ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ, ਆਕਾਂਕਸ਼ਾ ਨੇ ਇਸ ਯੂਨੀਵਰਸਿਟੀ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਪਿਛਲੇ 6 ਮਹੀਨਿਆਂ ਤੋਂ ਦਿੱਲੀ ਵਿੱਚ ਇੱਕ ਏਅਰੋਸਪੇਸ ਇੰਜੀਨੀਅਰ ਵਜੋਂ ਕੰਮ ਕਰ ਰਹੀ ਸੀ। ਇਸ ਤੋਂ ਬਾਅਦ ਉਸ ਨੂੰ ਜਪਾਨ ਵਿੱਚ ਨੌਕਰੀ ਮਿਲ ਗਈ। ਉੱਥੇ ਜਾਣ ਲਈ ਉਹ ਕੁਝ ਪੜ੍ਹਾਈ ਸਰਟੀਫਿਕੇਟ ਲੈਣ ਲਈ ਯੂਨੀਵਰਸਿਟੀ ਵਾਪਸ ਆਈ ਸੀ। ਪਰ ਉੱਥੋਂ ਪਰਿਵਾਰ ਨੂੰ ਖ਼ਬਰ ਮਿਲੀ ਕਿ ਉਸਦੀ ਅਚਾਨਕ ਮੌਤ ਹੋ ਗਈ ਹੈ।
ਫਗਵਾੜਾ ਪੁਲਿਸ ਸਟੇਸ਼ਨ ਸਤਰਾਮਪੁਰਾ ਦੇ ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਲੜਕੀ ਦੇ ਡਿੱਗਣ ਦੀ ਸੂਚਨਾ ਮਿਲੀ ਸੀ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਸਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਪਰ ਉੱਥੇ ਪਹੁੰਚਣ ਤੋਂ ਬਾਅਦ ਉਸਦੀ ਮੌਤ ਹੋ ਗਈ।
ਦਿੱਲੀ ‘ਚ ਕੰਮ ਕਰਦੀ ਸੀ ਲੜਕੀ
ਥਾਣਾ ਇੰਚਾਰਜ ਨੇ ਦੱਸਿਆ ਕਿ ਮਾਮਲੇ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੜਕੀ ਦਿੱਲੀ ਵਿੱਚ ਕੰਮ ਕਰਦੀ ਸੀ ਅਤੇ ਉਹ ਇੱਥੇ ਕਿਸੇ ਕੰਮ ਲਈ ਆਈ ਸੀ। ਸ਼ਨੀਵਾਰ ਰਾਤ ਨੂੰ ਨੌਵੀਂ ਮੰਜ਼ਿਲ ਤੋਂ ਡਿੱਗਣ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦੇ ਪਰਿਵਾਰ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।ਪਰਿਵਾਰ ਦੇ ਆਉਣ ‘ਤੇ ਬਾਅਦ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ। ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।