GNDU ਨਾਲ ਜੁੜੇ ਕਾਲਜਾਂ ਦੇ ਅਧਿਆਪਕ ਕੱਲ੍ਹ ਹੜਤਾਲ ‘ਤੇ, 28 ਨਵੰਬਰ ਵਾਲੇ ਪੇਪਰ ਹੁਣ ਇਸ ਦਿਨ ਹੋਣਗੇ

Updated On: 

27 Nov 2026 23:33 PM IST

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨਾਲ ਸਬੰਧਤ ਸਾਰੇ ਕਾਲਜਾਂ ਦੇ ਅਧਿਆਪਕ ਸ਼ਨੀਵਾਰ ਨੂੰ ਹੜਤਾਲ 'ਤੇ ਜਾ ਰਹੇ ਹਨ। ਸਾਰੇ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲਈ ਗਈ ਹੈ ਅਤੇ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਜੀ.ਐੱਨ.ਡੀ.ਯੂ. ਅੰਮ੍ਰਿਤਸਰ ਦੇ ਮੁੱਖ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ।

GNDU ਨਾਲ ਜੁੜੇ ਕਾਲਜਾਂ ਦੇ ਅਧਿਆਪਕ ਕੱਲ੍ਹ ਹੜਤਾਲ ਤੇ, 28 ਨਵੰਬਰ ਵਾਲੇ ਪੇਪਰ ਹੁਣ ਇਸ ਦਿਨ ਹੋਣਗੇ

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨਾਲ ਸਬੰਧਤ ਸਾਰੇ ਕਾਲਜਾਂ ਦੇ ਅਧਿਆਪਕ ਸ਼ਨੀਵਾਰ ਨੂੰ ਹੜਤਾਲ ‘ਤੇ ਜਾ ਰਹੇ ਹਨ। ਸਾਰੇ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲਈ ਗਈ ਹੈ ਅਤੇ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਜੀ.ਐੱਨ.ਡੀ.ਯੂ. ਅੰਮ੍ਰਿਤਸਰ ਦੇ ਮੁੱਖ ਗੇਟ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ। ਅਧਿਆਪਕਾਂ ਦੀ ਇਸ ਹੜਤਾਲ ਦੇ ਮੱਦੇਨਜ਼ਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸ਼ਨੀਵਾਰ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੀਖਿਆ ਕੰਟਰੋਲਰ ਡਾ. ਕਮਲੇਸ਼ ਗੁਲੇਰੀਆ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸ਼ਨੀਵਾਰ ਨੂੰ ਰੱਦ ਕੀਤੀਆਂ ਗਈਆਂ ਪ੍ਰੀਖਿਆਵਾਂ ਹੁਣ 6 ਦਸੰਬਰ, ਦਿਨ ਐਤਵਾਰ ਨੂੰ ਕਰਵਾਈਆਂ ਜਾਣਗੀਆਂ। ਹੁਕਮਾਂ ਅਨੁਸਾਰ, ਇਨ੍ਹਾਂ ਪ੍ਰੀਖਿਆਵਾਂ ਦਾ ਸਮਾਂ ਅਤੇ ਪ੍ਰੀਖਿਆ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ ਅਤੇ ਇਨ੍ਹਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਦੂਜੇ ਪਾਸੇ, ਵਿਦਿਆਰਥੀਆਂ ਦੀ ਸਹੂਲਤ ਲਈ ਅਧਿਆਪਕ ਦੇਰ ਰਾਤ ਤੱਕ ਵੱਖ-ਵੱਖ ਵਟਸਐਪ ਗਰੁੱਪਾਂ ਰਾਹੀਂ ਸ਼ਨੀਵਾਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਰੱਦ ਹੋਣ ਸਬੰਧੀ ਜਾਣਕਾਰੀ ਸਾਂਝੀ ਕਰਦੇ ਰਹੇ, ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਪ੍ਰੀਖਿਆ ਕੇਂਦਰ ਪਹੁੰਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

Loading...
Unable to load recommendations.
Follow Us