Gold Wash Sewa: ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ
ਅੰਮ੍ਰਿਤਸਰ, 09 ਮਾਰਚ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਵੀਰਵਾਰ ਨੂੰ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ਤੇ ਲੱਗੇ ਸੋਨੇ […]

ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ।
ਅੰਮ੍ਰਿਤਸਰ, 09 ਮਾਰਚ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਵੀਰਵਾਰ ਨੂੰ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।