ਗੋਲਡਨ ਟੈਂਪਲ ਕੈਂਪਸ ‘ਚ ਸ਼ਰਧਾਲੂਆਂ ‘ਤੇ ਹਮਲਾ, ਮੁਲਜ਼ਮ ਕਾਬੂ

lalit-sharma
Updated On: 

15 Mar 2025 03:28 AM

ਅੰਮ੍ਰਿਤਸਰ ਦੇ ਗੋਲਡਨ ਟੈਂਪਲ ਕੈਂਪਸ ਵਿੱਚ ਵਾਪਰੀ ਹੈ। ਸ਼ੁੱਕਰਵਾਰ ਨੂੰ ਇੱਕ ਅਣਪਛਾਤਾ ਵਿਅਕਤੀ ਸ੍ਰੀ ਹਰਿਮੰਦਰ ਸਾਹਿਬ ਕੈਂਪਸ 'ਚ ਡੰਡੇ ਲੈ ਕੇ ਦਾਖਲ ਹੋਇਆ ਤੇ 5 ਸ਼ਰਧਾਲੂਆਂ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਇਸ ਹਮਲੇ ਵਿੱਚ ਬਠਿੰਡਾ ਦੇ ਇੱਕ ਸਿੱਖ ਨੌਜਵਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ

ਗੋਲਡਨ ਟੈਂਪਲ ਕੈਂਪਸ ਚ ਸ਼ਰਧਾਲੂਆਂ ਤੇ ਹਮਲਾ, ਮੁਲਜ਼ਮ ਕਾਬੂ
Follow Us On

Golden Temple Campus Attack: ਅੰਮ੍ਰਿਤਸਰ ਦੇ ਗੋਲਡਨ ਟੈਂਪਲ ਕੈਂਪਸ ਵਿੱਚ ਸ਼ਰਧਾਲੂਆਂ ‘ਤੇ ਹਮਲਾ ਕੀਤਾ ਗਿਆ। ਇੱਕ ਅਣਪਛਾਤੇ ਵਿਅਕਤੀ ਨੇ ਪੰਜ ਲੋਕਾਂ ‘ਤੇ ਰਾਡ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਸਾਰੇ ਜ਼ਖਮੀ ਹੋ ਗਏ। ਸੂਚਨਾ ਮਿਲਣ ‘ਤੇ, ਪੁਲਿਸ ਨੇ ਮੁਲਜ਼ਮ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਘਟਨਾ ਅੰਮ੍ਰਿਤਸਰ ਦੇ ਗੋਲਡਨ ਟੈਂਪਲ ਕੈਂਪਸ ਵਿੱਚ ਵਾਪਰੀ ਹੈ। ਸ਼ੁੱਕਰਵਾਰ ਨੂੰ ਇੱਕ ਅਣਪਛਾਤਾ ਵਿਅਕਤੀ ਸ੍ਰੀ ਹਰਿਮੰਦਰ ਸਾਹਿਬ ਕੈਂਪਸ ‘ਚ ਡੰਡੇ ਲੈ ਕੇ ਦਾਖਲ ਹੋਇਆ ਤੇ 5 ਸ਼ਰਧਾਲੂਆਂ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਇਸ ਹਮਲੇ ਵਿੱਚ ਬਠਿੰਡਾ ਦੇ ਇੱਕ ਸਿੱਖ ਨੌਜਵਾਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਹ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ, ਅੰਮ੍ਰਿਤਸਰ ਦੇ ਐਮਰਜੈਂਸੀ ਵਿੰਗ ਵਿੱਚ ਇਲਾਜ ਅਧੀਨ ਹੈ।

ਮੁਲਜ਼ਮ ਤੇ ਉਸ ਦਾ ਸਾਥੀ ਗ੍ਰਿਫ਼ਤਾਰ

ਸਥਾਨਕ ਪੁਲਿਸ ਨੇ ਸ਼ਰਧਾਲੂਆਂ ‘ਤੇ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਹਰਿਆਣਾ ਦੇ ਰਹਿਣ ਵਾਲੇ ਜ਼ੁਲਫਾਨ ਵਜੋਂ ਕੀਤੀ ਗਈ ਹੈ ਤੇ ਉਸ ਦੇ ਸਾਥੀ, ਜੋ ਉਸ ਦੇ ਨਾਲ ਹਰਿਮੰਦਰ ਸਾਹਿਬ ਗਿਆ ਸੀ, ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਇੱਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਦੂਜੇ ਮੁਲਜ਼ਮ ਨੇ ਕਥਿਤ ਤੌਰ ‘ਤੇ ਸ਼ਰਧਾਲੂਆਂ ‘ਤੇ ਹਮਲਾ ਕਰਨ ਵਾਲੇ ਵਿਅਕਤੀ ਨਾਲ ਮਿਲ ਕੇ ਰੇਕੀ ਕੀਤੀ ਸੀ।

ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਪੁਲਿਸ

ਮੁਲਜ਼ਮਾਂ ਨੇ ਹਰਿਮੰਦਰ ਸਾਹਿਬ ਦੇ ਸ਼ਰਧਾਲੂਆਂ ‘ਤੇ ਹਮਲਾ ਕਿਉਂ ਕੀਤਾ? ਇਸ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮੁਲਜ਼ਮ ਅਤੇ ਉਸ ਦੇ ਸਾਥੀ ਦੋਸਤ ਤੋਂ ਪੁੱਛਗਿੱਛ ਕਰ ਰਹੀ ਹੈ। 5 ਵਿੱਚੋਂ 4 ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਸਿਰਫ਼ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।