Monsoon Session: ਸੱਚਖੰਡ ਨਤਮਸਤਕ ਹੋਏ ਪੰਜਾਬ ਦੇ ਰਾਜਪਾਲ, ਭਗਵੰਤ ਮਾਨ ਬੋਲੇ ਨਹੀਂ ਕਰਾਂਗਾ ਕੋਈ ਸਿਆਸੀ ਟਿੱਪਣੀ

Updated On: 

31 Aug 2024 16:07 PM

Punjab Governor Amritsar Visit: ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ CM ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਨਿਯੁਕਤੀ ਹੋਣ ਤੋਂ ਬਾਅਦ ਉਹ ਆਪਣੇ ਪਰਿਵਾਰ ਸਮੇਤ ਇੱਥੇ ਮੱਥਾ ਟੇਕਣ ਆਏ ਹਨ। ਪ੍ਰਮਾਤਮਾ ਸਾਨੂੰ ਅਸੀਸ ਦੇਵੇ ਜੋ ਸਾਡੇ ਅਧਿਕਾਰ ਖੇਤਰ ਵਿੱਚ ਲੋਕਾਂ ਦੇ ਵਿਕਾਸ ਲਈ ਕੰਮ ਕਰਦੇ ਰਹੀਏ। ਇਸ ਦੇ ਨਾਲ ਹੀ CM ਨੇ ਸਪੱਸ਼ਟ ਕੀਤਾ ਕਿ ਅੱਜ ਉਹ ਕਿਸੇ ਵੀ ਸਿਆਸੀ ਮੁੱਦੇ ਦਾ ਜਵਾਬ ਨਹੀਂ ਦੇਣਗੇ।

Monsoon Session: ਸੱਚਖੰਡ ਨਤਮਸਤਕ ਹੋਏ ਪੰਜਾਬ ਦੇ ਰਾਜਪਾਲ, ਭਗਵੰਤ ਮਾਨ ਬੋਲੇ ਨਹੀਂ ਕਰਾਂਗਾ ਕੋਈ ਸਿਆਸੀ ਟਿੱਪਣੀ

ਸੰਕੇਤਕ ਤਸਵੀਰ

Follow Us On

Gulab Chand Kataria Amritsar Visit: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਸੀ, ਜਿੱਥੇ ਉਨ੍ਹਾਂ ਦੇ ਨਾਲ ਮੁੱਖਮੰਤਰੀ ਭਗਵੰਤ ਮਾਨ ਵੀ ਸਨ। ਰਾਜਪਾਲ ਕਟਾਰੀਆ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਰਹੇ। ਮੀਡੀਆ ਨਾਲ ਗੱਲਬਾਤ ਕਰਦਿਆਂ CM ਮਾਨ ਨੇ ਸਪੱਸ਼ਟ ਕਿਹਾ ਕਿ ਉਹ ਕਿਸੇ ਵੀ ਸਿਆਸੀ ਮੁੱਦੇ ‘ਤੇ ਜਵਾਬ ਨਹੀਂ ਦੇਣਗੇ। ਜ਼ਿਕਰਯੋਗ ਹੈ ਕਿ ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਇਹ ਪਹਿਲਾ ਮਾਨਸੂਨ ਸੈਸ਼ਨ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ CM ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਨਿਯੁਕਤੀ ਹੋਣ ਤੋਂ ਬਾਅਦ ਉਹ ਆਪਣੇ ਪਰਿਵਾਰ ਸਮੇਤ ਇੱਥੇ ਮੱਥਾ ਟੇਕਣ ਆਏ ਹਨ। ਪ੍ਰਮਾਤਮਾ ਸਾਨੂੰ ਅਸੀਸ ਦੇਵੇ ਜੋ ਸਾਡੇ ਅਧਿਕਾਰ ਖੇਤਰ ਵਿੱਚ ਲੋਕਾਂ ਦੇ ਵਿਕਾਸ ਲਈ ਕੰਮ ਕਰਦੇ ਰਹੀਏ। ਇਸ ਦੇ ਨਾਲ ਹੀ CM ਨੇ ਸਪੱਸ਼ਟ ਕੀਤਾ ਕਿ ਅੱਜ ਉਹ ਕਿਸੇ ਵੀ ਸਿਆਸੀ ਮੁੱਦੇ ਦਾ ਜਵਾਬ ਨਹੀਂ ਦੇਣਗੇ।

ਜਿਸ ਤੋਂ ਬਾਅਦ ਰਾਜਪਾਲ ਨੇ ਕਿਹਾ ਕਿ ਉਹ ਪੰਜਾਬ ਦੇ ਰਾਜਪਾਲ ਵਜੋਂ ਆਏ ਹਨ। ਉਹਨਾਂ ਕਿਹਾ ਕਿ ਪੰਜਾਬ ਉਹ ਇਲਾਕਾ ਹੈ ਜਿਸ ਦੀ ਕੁਰਬਾਨੀ ਸਦਕਾ ਭਾਰਤ ਦਾ ਇਹ ਸੱਭਿਆਚਾਰ ਅੱਜ ਤੱਕ ਸੁਰੱਖਿਅਤ ਹੈ। ਹਰ ਕੋਈ ਇੱਥੇ ਆ ਕੇ ਮੱਥਾ ਟੇਕਣ ਦੀ ਇੱਛਾ ਰੱਖਦਾ ਹੈ ਅਤੇ ਅੱਜ ਉਹ ਇੱਥੇ ਪਹੁੰਚ ਗਏ ਹਨ। ਵਾਹਿਗੁਰੂ ਮੇਹਰ ਕਰੇ ਕਿ ਉਹ ਪੰਜਾਬ ਅਤੇ ਚੰਡੀਗੜ੍ਹ ਦੇ ਵਿਕਾਸ ਲਈ ਕੰਮ ਕਰ ਸਕਣ। ਦੇਸ਼ ਅਤੇ ਪੰਜਾਬ ਵਿੱਚ ਸ਼ਾਂਤੀ ਬਣੀ ਰਹੇ। ਦੇਸ਼ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਵਧਣਾ ਚਾਹੀਦਾ ਹੈ।

31 ਜੁਲਾਈ ਨੂੰ ਸੰਭਾਲਿਆ ਸੀ ਚਾਰਜ

ਪੰਜਾਬ ਦੇ ਰਾਜਪਾਲ ਵਜੋਂ ਗੁਲਾਬ ਚੰਦ ਕਟਾਰੀਆ ਨੇ 31 ਜੁਲਾਈ ਨੂੰ ਅਹੁਦਾ ਸੰਭਾਲਿਆ ਸੀ। ਜਿਸ ਤੋਂ ਬਾਅਦ CM ਭਗਵੰਤ ਮਾਨ ਨੂੰ ਭਵਿੱਖ ਦੇ ਸਬੰਧਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਜਵਾਬ ਸੀ, ਸਮਾਂ ਦੱਸੇਗਾ। ਇਸ ਤੋਂ ਬਾਅਦ ਰਾਜਪਾਲ ਕਟਾਰੀਆ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਵਿਰੋਧੀ ਧਿਰ ਨੇ ਇਸ ਨੂੰ ਮੁੱਦਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਰਾਜਪਾਲ ਅਤੇ ਮੁੱਖ ਮੰਤਰੀ ਚੁੱਪ ਰਹੇ।

ਰੱਦ ਕਰ ਦਿੱਤਾ ਗਿਆ ਪਹਿਲਾ ਪ੍ਰੋਗਰਾਮ

ਰਾਜਪਾਲ ਕਟਾਰੀਆ 31 ਜੁਲਾਈ ਨੂੰ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦੇ ਸਨ। ਪਰ ਖਰਾਬ ਮੌਸਮ ਕਾਰਨ ਉਨ੍ਹਾਂ ਦਾ ਦੌਰਾ ਰੱਦ ਕਰ ਦਿੱਤਾ ਗਿਆ। ਹੁਣ ਜਦੋਂ ਪਹਿਲਾ ਸੈਸ਼ਨ ਸ਼ੁਰੂ ਹੋਣ ਵਾਲਾ ਹੈ ਤਾਂ ਰਾਜਪਾਲ ਕਟਾਰੀਆ ਨੇ ਮੁੜ ਅੰਮ੍ਰਿਤਸਰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੀ ਇੱਛਾ ਪ੍ਰਗਟਾਈ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਨਾਲ ਅੰਮ੍ਰਿਤਸਰ ਪਹੁੰਚ ਗਏ ਹਨ।