ਗੋਲਡੀ ਬਰਾੜ ਦੇ ਪਿਤਾ ਨੂੰ ਮਿਲੀ ਜ਼ਮਾਨਤ, 50 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਇਲਜ਼ਾਮ
ਸ੍ਰੀ ਮੁਕਤਸਰ ਨਿਵਾਸੀ ਸ਼ਮਸ਼ੇਰ ਸਿੰਘ ਅਤੇ ਉਸ ਦੀ ਪਤਨੀ ਪ੍ਰੀਤਪਾਲ ਕੌਰ ਨੂੰ ਇਸੇ ਸਾਲ 26 ਜਨਵਰੀ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸ਼ਮਸ਼ੇਰ ਸਿੰਘ ਦੇ ਵਕੀਲ ਬਾਬੂ ਸਿੰਘ ਸਿੱਧੂ ਨੇ ਦੱਸਿਆ ਕਿ ਅਦਾਲਤ ਨੇ ਸ਼ੁੱਕਰਵਾਰ ਨੂੰ ਉਸ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਦੱਸ ਦਈਏ ਕਿ ਸ਼ਮਸ਼ੇਰ ਸਿੰਘ ਤੇ ਇੱਕ ਸਰਕਾਰੀ ਸਕੂਲ ਅਧਿਆਪਕ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਇਲਜ਼ਾਮ ਲੱਗੇ ਸਨ।
ਕੈਨੇਡਾ ਬੈਠੇ ਅੱਤਵਾਦੀ ਸਤਿੰਦਰ ਜੀਤ ਸਿੰਘ ਉਰਫ਼ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਸ਼ਮਸ਼ੇਰ ਸਿੰਘ ਤੇ ਇੱਕ ਸਰਕਾਰੀ ਸਕੂਲ ਅਧਿਆਪਕ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਇਲਜ਼ਾਮ ਲੱਗੇ ਸਨ।
ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਨਿਵਾਸੀ ਸ਼ਮਸ਼ੇਰ ਸਿੰਘ ਅਤੇ ਉਸ ਦੀ ਪਤਨੀ ਪ੍ਰੀਤਪਾਲ ਕੌਰ ਨੂੰ ਇਸੇ ਸਾਲ 26 ਜਨਵਰੀ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸ਼ਮਸ਼ੇਰ ਸਿੰਘ ਦੇ ਵਕੀਲ ਬਾਬੂ ਸਿੰਘ ਸਿੱਧੂ ਨੇ ਦੱਸਿਆ ਕਿ ਅਦਾਲਤ ਨੇ ਸ਼ੁੱਕਰਵਾਰ ਨੂੰ ਉਸ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਦੱਸਣ ਯੋਗ ਹੈ ਕਿ ਗੋਲਡੀ ਬਰਾੜ ਦੀ ਮਾਤਾ ਪ੍ਰੀਤਪਾਲ ਕੌਰ ਨੂੰ ਮਾਰਚ ਮਹੀਨੇ ਵਿੱਚ ਹੀ ਜ਼ਮਾਨਤ ਮਿਲ ਗਈ ਸੀ, ਜਦੋਂਕਿ ਸ਼ਮਸ਼ੇਰ ਦੀ ਜ਼ਮਾਨਤ ਅਰਜ਼ੀ ਪਹਿਲਾਂ ਦਾਇਰ ਨਹੀਂ ਕੀਤੀ ਗਈ ਸੀ।
ਜਾਣੋ ਕੀ ਹੈ ਪੂਰਾ ਮਾਮਲਾ?
ਦੱਸਣ ਯੋਗ ਹੈ ਕਿ ਇਹ ਮਾਮਲਾ ਦਸੰਬਰ 2024 ਵਿੱਚ ਦਰਜ ਹੋਇਆ ਸੀ, ਜਦੋਂ ਮੁਕਤਸਰ ਦੇ ਇੱਕ ਅਧਿਆਪਕ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਇੱਕ ਕੌਮਾਂਤਰੀ ਨੰਬਰ ਤੋਂ ਲਗਾਤਾਰ ਫਿਰੌਤੀ ਦੀਆਂ ਕਾਲਾਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਸ਼ੁਰੂਆਤ ਵਿੱਚ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਪਰ ਕਰੀਬ ਇੱਕ ਸਾਲ ਬਾਅਦ ਸ਼ਿਕਾਇਤਕਰਤਾ ਵੱਲੋਂ ਸ਼ਮਸ਼ੇਰ ਸਿੰਘ ਦਾ ਨਾਂ ਲਏ ਜਾਣ ਤੇ ਪਤੀ-ਪਤਨੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਗੋਲਡੀ ਬਰਾੜ ਨੇ ਦਿੱਤੀ ਸੀ ਚਿਤਾਵਨੀ
ਗੋਲਡੀ ਬਰਾੜ ਦੇ ਮਾਪਿਆਂ ਦੀ ਗ੍ਰਿਫਤਾਰੀ ਤੋਂ ਬਾਅਦ ਸੋਸ਼ਲ ਮੀਡੀਆ ਤੇ ਇੱਕ ਕਥਿਤ ਆਡੀਓ ਕਲਿੱਪ ਵੀ ਵਾਇਰਲ ਹੋਈ ਸੀ। ਜਿਸ ਵਿੱਚ ਉਸ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਸੀ। ਸ਼ਮਸ਼ੇਰ ਸਿੰਘ ਪੰਜਾਬ ਪੁਲਿਸ ਵਿੱਚ ਬਤੌਰ ਏ.ਐਸ.ਆਈ. (ASI) ਤਾਇਨਾਤ ਸੀ, ਪਰ 2021 ਵਿੱਚ ਇੱਕ ਕਤਲ ਕੇਸ ਵਿੱਚ ਨਾਂ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਜ਼ਬਰਦਸਤੀ ਸੇਵਾਮੁਕਤ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਇੱਕ ਗੁਆਂਢੀ ਜ਼ਿਲ੍ਹੇ ਵਿੱਚ ਵੀ ਉਸ ਤੇ ਫਿਰੌਤੀ ਦੇ ਇਲਜ਼ਾਮ ਲੱਗੇ ਸਨ। ਅਦਾਲਤ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ।
