AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੈਨੇਡਾ ‘ਚ ਬੈਠ ਕੇ ਰਚਦੇ ਹਨ ਸਾਜ਼ਿਸ਼, ਪੰਜਾਬ ਦੀ ਧਰਤੀ ਨੂੰ ਲਾਲ ਕਰਨ ਪਿੱਛੇ ਹਨ ਇਹ ਚਿਹਰੇ

ਗੈਂਗਸਟਰ ਤੋਂ ਅੱਤਵਾਦੀ ਬਣਿਆ ਗੋਲਡੀ ਬਰਾੜ ਅਤੇ ਅਰਸ਼ਦੀਪ ਸਿੰਘ ਡੱਲਾ ਵੀ ਕੈਨੇਡਾ 'ਚ ਬੈਠ ਕੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ 'ਚ ਲੱਗੇ ਹੋਏ ਹਨ। ਗੋਲਡੀ ਬਰਾੜ ਵਿਦੇਸ਼ ਵਿੱਚ ਬੈਠ ਕੇ ਵੀ ਲਾਰੈਂਸ ਬਿਸ਼ਨੋਈ ਗੈਂਗ ਨੂੰ ਚਲਾ ਰਿਹਾ ਹੈ। ਇਸ ਦੇ ਨਾਲ ਹੀ ਲਖਬੀਰ ਸਿੰਘ ਲੰਡਾ ਮੋਹਾਲੀ ਅਤੇ ਤਰਨਤਾਰਨ ਵਿੱਚ ਆਰਪੀਜੀ ਹਮਲਿਆਂ ਦਾ ਮਾਸਟਰਮਾਈਂਡ ਹੈ।

ਕੈਨੇਡਾ 'ਚ ਬੈਠ ਕੇ ਰਚਦੇ ਹਨ ਸਾਜ਼ਿਸ਼, ਪੰਜਾਬ ਦੀ ਧਰਤੀ ਨੂੰ ਲਾਲ ਕਰਨ ਪਿੱਛੇ ਹਨ ਇਹ ਚਿਹਰੇ
ਡੱਲਾ- ਲਖਬੀਰ ਗੈਂਗ ਨੇ ਲਈ ਗੋਲਡੀ ਬਰਾੜ ਦੇ ਕਤਲ ਦੀ ਜਿੰਮੇਦਾਰੀ
tv9-punjabi
| Published: 20 Sep 2023 08:22 AM IST
Share
ਅਰਸ਼ਦੀਪ ਸਿੰਘ ਡੱਲਾ, ਲਖਬੀਰ ਸਿੰਘ ਲੰਡਾ, ਗੋਲਡੀ ਬਰਾੜ, ਗੁਰਪਤਵੰਤ ਸਿੰਘ ਪੰਨੂੰ, ਪਰਮਜੀਤ ਪੰਮਾ ਅਤੇ ਅਵਤਾਰ ਸਿੰਘ ਖੰਡਾ ਉਹ ਚਿਹਰੇ ਹਨ ਜੋ ਵਿਦੇਸ਼ਾਂ ਵਿੱਚ ਬੈਠ ਕੇ ਹਰ ਰੋਜ਼ ਭਾਰਤ ਵਿਰੁੱਧ ਨਵੀਂ ਸਾਜ਼ਿਸ਼ ਰਚ ਰਹੇ ਹਨ। ਪੰਜਾਬ ‘ਚ ਹਿੰਦੂ ਨੇਤਾਵਾਂ ਦੇ ਕਤਲ, ਗੈਂਗ ਵਾਰ, ਕੰਟਰੈਕਟ ਕਿਲਿੰਗ, ਜਬਰ-ਜ਼ਨਾਹ ਅਤੇ ਸਰਕਾਰੀ ਅਦਾਰਿਆਂ ‘ਤੇ ਹਮਲਿਆਂ ਵਰਗੀਆਂ ਦਰਜਨ ਤੋਂ ਵੱਧ ਘਟਨਾਵਾਂ ਪਿੱਛੇ ਇਹ ਚਿਹਰੇ ਰਹੇ ਹਨ। ਭਾਰਤ ਵਿਰੁੱਧ ਜਾਂ ਫਿਰ ਸਾਫ ਸ਼ਬਦਾਂ ‘ਚ ਕਹਿਏ ਤਾਂ ਪੰਜਾਬ ਦੀ ਧਰਤੀ ਨੂੰ ਮੁੜ ਲਾਲ ਕਰਨ ਦੀਆਂ ਸਾਜ਼ਿਸ਼ਾਂ ਦੀਆਂ ਤਾਰਾਂ ਕੈਨੇਡਾ ‘ਚ ਮੌਜੂਦ ਖਾਲਿਸਤਾਨੀ ਅੱਤਵਾਦੀਆਂ ਨਾਲ ਸਿੱਧੇ ਤੌਰ ‘ਤੇ ਜੁੜੀਆਂ ਹੋਈਆਂ ਹਨ। ਖੁਫੀਆ ਵਿਭਾਗ ਮੁਤਾਬਕ ਪਿਛਲੇ ਕਈ ਮਹੀਨਿਆਂ ਤੋਂ ਕੈਨੇਡਾ ‘ਚ ਬੈਠਾ ਲਖਬੀਰ ਸਿੰਘ ਲੰਡਾ ਪਾਕਿਸਤਾਨੀ ਖੁਫੀਆ ਏਜੰਸੀ ਦੇ ਇਸ਼ਾਰੇ ‘ਤੇ ਫੰਡਿੰਗ ਦੇ ਆਧਾਰ ‘ਤੇ ਪੰਜਾਬ ‘ਚ ਹਿੰਦੂ ਨੇਤਾਵਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਲਖਬੀਰ ਸਿੰਘ ਲੰਡਾ ਮੁਹਾਲੀ ਅਤੇ ਤਰਨਤਾਰਨ ਵਿੱਚ ਆਰਪੀਜੀ ਹਮਲਿਆਂ ਦਾ ਮਾਸਟਰਮਾਈਂਡ ਹੈ।

ਲਖਬੀਰ ਸਿੰਘ ਲੰਡਾ ‘ਤੇ 15 ਲੱਖ ਰੁਪਏ ਦਾ ਇਨਾਮ

ਅਸਲ ਵਿੱਚ ਪਾਕਿਸਤਾਨ ‘ਚ ਮੌਜੂਦ ਹਰਵਿੰਦਰ ਸਿੰਘ ਰਿੰਦਾ ਆਈਐਸਆਈ ਅਤੇ ਲਖਬੀਰ ਸਿੰਘ ਲੰਡਾ ਵਿਚਾਲੇ ਕੜੀ ਹੈ। ਲੰਡਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਹੈ, ਜਿਸ ਦੇ ਖਿਲਾਫ NIA ਨੇ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ। NIA ਨੇ 2017 ‘ਚ ਕੈਨੇਡਾ ਤੋਂ ਫਰਾਰ ਹੋਏ ਲਖਬੀਰ ਸਿੰਘ ਲੰਡਾ ਦੇ ਸਿਰ ‘ਤੇ 15 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਹੈ। ਇਸੇ ਤਰ੍ਹਾਂ ਗੈਂਗਸਟਰ ਤੋਂ ਅੱਤਵਾਦੀ ਬਣਿਆ ਗੋਲਡੀ ਬਰਾੜ ਅਤੇ ਅਰਸ਼ਦੀਪ ਸਿੰਘ ਡੱਲਾ ਵੀ ਕੈਨੇਡਾ ਵਿਚ ਬੈਠ ਕੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿਚ ਰੁੱਝੇ ਹੋਏ ਹਨ। ਪੰਜਾਬ ਦੇ ਰਹਿਣ ਵਾਲੇ ਇਹ ਦੋਵੇਂ ਗੈਂਗਸਟਰ ਪਿਛਲੇ ਕਈ ਮਹੀਨਿਆਂ ਤੋਂ ਕੈਨੇਡਾ ‘ਚ ਬੈਠੇ ਪੰਜਾਬ ‘ਚ ਅੱਤਵਾਦੀ-ਅਪਰਾਧਿਕ ਨੈੱਟਵਰਕ ਚਲਾ ਰਹੇ ਸਨ, ਜਿਸ ‘ਚ ਖਾਲਿਸਤਾਨ ਟਾਈਗਰ ਫੋਰਸ ਅਤੇ ਸਿੱਖ ਫਾਰ ਜਸਟਿਸ ਵਰਗੀਆਂ ਪਾਬੰਦੀਸ਼ੁਦਾ ਖਾਲਿਸਤਾਨੀ ਅੱਤਵਾਦੀ ਜਥੇਬੰਦੀਆਂ ਦਾ ਸਮਰਥਨ ਕੀਤਾ ਜਾ ਰਿਹਾ ਸੀ। ਪਰ, ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਦੇ ਅਮਰੀਕਾ ਭੱਜਣ ਦੀ ਖ਼ਬਰ ਹੈ।

ਲਾਰੈਂਸ-ਗੋਲਡੀ ਬਰਾੜ ਦੇ ਗੈਂਗ ‘ਚ 600 ਦੇ ਕਰੀਬ ਗੁਰਗੇ

ਗੋਲਡੀ ਬਰਾੜ ਵੀ ਵਿਦੇਸ਼ ‘ਚ ਬੈਠ ਕੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਚਲਾ ਰਿਹਾ ਹੈ, ਜਿਸ ਵਿੱਚ ਅਮਰੀਕਾ ‘ਚ ਬੈਠਾ ਲਾਰੈਂਸ ਦਾ ਛੋਟਾ ਭਰਾ ਅਨਮੋਲ ਬਿਸ਼ਨੋਈ ਉਸ ਦਾ ਸਾਥ ਦੇ ਰਿਹਾ ਹੈ। ਇਕੱਲੇ ਲਾਰੈਂਸ-ਗੋਲਡੀ ਬਰਾੜ ਦੇ ਗਰੋਹ ਕੋਲ 600 ਦੇ ਕਰੀਬ ਗੁੰਡੇ ਹਨ, ਜਿਨ੍ਹਾਂ ਕੋਲ ਸਾਰੇ ਆਧੁਨਿਕ ਹਥਿਆਰ ਹਨ। ਇਸੇ ਤਰ੍ਹਾਂ ਅਰਸ਼ਦੀਪ ਡੱਲਾ ਦਾ ਕਰੀਬੀ ਸੁੱਖਾ ਦੂਨੀ ਵੀ ਆਈ.ਐੱਸ.ਆਈ. ਅਤੇ ਖਾਲਿਸਤਾਨੀ ਅੱਤਵਾਦੀ ਸੰਗਠਨਾਂ ਦੀ ਗੋਦ ‘ਚ ਬੈਠ ਕੇ ਦੇਸ਼ ਵਿਰੁੱਧ ਸਾਜ਼ਿਸ਼ਾਂ ਨੂੰ ਅੰਜਾਮ ਦੇ ਰਿਹਾ ਹੈ। ਹਾਲ ਹੀ ‘ਚ NIA ਨੇ ਵੀ ਲੁੱਕਆਊਟ ਸਰਕੂਲਰ ਜਾਰੀ ਕਰਕੇ ਸੁੱਖਾ ਦੂਨੀ ਖਿਲਾਫ ਇਨਾਮ ਦਾ ਐਲਾਨ ਕੀਤਾ ਹੈ।

ਕੈਨੇਡਾ ਵਿੱਚ ਲੁਕੇ ਹੋਏ ਹਨ ਇਹ ਅੱਤਵਾਦੀ

  • ਗੁਰਵਿੰਦਰ ਸਿੰਘ- ਪੰਜਾਬ ਦਾ ਮੂਲ ਨਿਵਾਸੀ, ਪਰ ਕੈਨੇਡਾ ਵਿੱਚ ਲੁਕਿਆ ਹੋਇਆ ਹੈ।
  • ਸਤਵੀਰ ਸਿੰਘ- ਪੰਜਾਬ ਦਾ ਮੂਲ ਨਿਵਾਸੀ, ਪਰ ਕੈਨੇਡਾ ਵਿੱਚ ਲੁਕਿਆ ਹੋਇਆ ਹੈ।
  • ਸਨਵਰ ਢਿੱਲੋਂ- ਕੈਨੇਡੀਅਨ ਗੈਂਗਸਟਰ ਹੈ, ਪਰ ਪਹਿਲਾਂ ਭਾਰਤੀ ਸੀ।
  • ਗੁਰਪਿੰਦਰ ਸਿੰਘ- ਪੰਜਾਬ ਦਾ ਵਸਨੀਕ ਹੈ, ਪਰ ਉਹ ਕੈਨੇਡਾ ਵਿੱਚ ਲੁਕਿਆ ਹੋਇਆ ਹੈ।
  • ਗੁਰਪਿੰਦਰ ਸਿੰਘ ਉਰਫ ਬਾਬਾ ਡੱਲਾ ਕੈਨੇਡਾ ਵਿੱਚ ਲੁਕਿਆ ਹੋਇਆ ਹੈ।
  • ਸਤਵੀਰ ਸਿੰਘ ਵੜਿੰਗ ਉਰਫ ਸੈਮ ਕੈਨੇਡਾ ਰਹਿੰਦਾ ਹੈ।
  • ਚਰਨਜੀਤ ਸਿੰਘ ਉਰਫ਼ ਰਿੰਕੂ ਬੀਹਲਾ ਕੈਨੇਡਾ ਵਿੱਚ ਲੁਕਿਆ ਹੋਇਆ ਹੈ।
  • ਰਮਨਦੀਪ ਸਿੰਘ ਕੈਨੇਡਾ ਵਿੱਚ ਲੁਕਿਆ ਹੋਇਆ ਹੈ।
  • ਇਸ ਤੋਂ ਇਲਾਵਾ ਕਈ ਦਿਨਾਂ ਤੱਕ ਅੰਡਰ ਗਰਾਊਂਡ ਰਹਿਣ ਤੋਂ ਬਾਅਦ ਮੋਸਟ ਵਾਂਟੇਡ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਕੈਨੇਡਾ ‘ਚ ਮੌਜੂਦਗੀ ਲਗਾਤਾਰ ਸਾਹਮਣੇ ਆ ਰਹੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...