ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਗੋਲਡੀ ਬਰਾੜ ਦੇ ਮਾਤਾ-ਪਿਤਾ ਗ੍ਰਿਫ਼ਤਾਰ, ਸ੍ਰੀ ਮੁਕਤਸਰ ਰੰਗਦਾਰੀ ਤੇ ਧਮਕੀ ਮਾਮਲੇ ‘ਚ ਐਕਸ਼ਨ

Goldy Brar parents arrested: ਸ੍ਰੀ ਮੁਕਤਸਰ ਸਾਹਿਬ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਰੰਗਦਾਰੀ ਅਤੇ ਜਾਨ ਤੋਂ ਮਾਰਨ ਦੀ ਧਮਕੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਤੋਂ ਹੋਈ ਹੈ।

ਗੋਲਡੀ ਬਰਾੜ ਦੇ ਮਾਤਾ-ਪਿਤਾ ਗ੍ਰਿਫ਼ਤਾਰ, ਸ੍ਰੀ ਮੁਕਤਸਰ ਰੰਗਦਾਰੀ ਤੇ ਧਮਕੀ ਮਾਮਲੇ 'ਚ ਐਕਸ਼ਨ
ਗੋਲਡੀ ਬਰਾੜ ਦੀ ਪੁਰਾਣੀ ਤਸਵੀਰ
Follow Us
lalit-sharma
| Updated On: 27 Jan 2026 09:14 AM IST

ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਵਿੱਚ ਦਰਜ ਰੰਗਦਾਰੀ ਅਤੇ ਜਾਨ ਤੋਂ ਮਾਰਨ ਦੀ ਧਮਕੀ ਦੇ ਮਾਮਲੇ ਵਿੱਚ ਪੁਲਿਸ ਨੇ ਗੈਂਗਸਟਰ ਗੋਲਡੀ ਬਰਾਡ ਦੇ ਮਾਤਾ-ਪਿਤਾ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਇੱਕ ਸਰਕਾਰੀ ਮੁਲਾਜ਼ਮ ਦੀ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਗਈ ਹੈ, ਜਿਸ ਨੂੰ ਵਿਦੇਸ਼ੀ ਮੋਬਾਇਲ ਨੰਬਰ ਤੋਂ ਵਾਟਸਐਪ ਕਾਲ ਦੇ ਜਰੀਏ ਰੰਗਦਾਰੀ ਦੀ ਧਮਕੀ ਦਿੱਤੀ ਗਈ ਸੀ।

ਵਿਦੇਸ਼ੀ ਨੰਬਰ ਤੋਂ 50 ਲੱਖ ਰੁਪਏ ਦੀ ਰੰਗਦਾਰੀ ਦੀ ਮੰਗ

ਸ਼ਿਕਾਇਤਕਰਤਾ ਸਤਨਾਮ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਹ ਪਿਛਲੇ 33 ਸਾਲਾਂ ਵਿੱਚ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 27 ਨਵੰਬਰ 2024 ਨੂੰ ਸਕੂਲ ਵਿੱਚ ਡਿਊਟੀ ਦੌਰਾਨ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ, ਜਿਸ ਵਿੱਚ ਕਾਲ ਕਰਨ ਵਾਲੇ ਨੇ ਖੁਦ ਨੂੰ ਬੰਬੀਹਾ ਗੈਂਗ ਦਾ ਮੈਂਬਰ ਦੱਸਿਆ ਅਤੇ 50 ਲੱਖ ਰੁਪਏ ਦੀ ਰੰਗਦਾਰੀ ਦੀ ਮੰਗ ਕੀਤੀ ਹੈ। ਮੁਲਜ਼ਮ ਨੇ ਪੈਸੇ ਨਾ ਦੇਣ ‘ਤੇ ਸ਼ਿਕਾਇਤਕਰਤਾ ਅਤੇ ਉਸ ਦੇ ਪਰਿਵਾਰ ਨੂੰ ਜਾਨ ਤੋਂ ਮਾਰ ਦੀ ਧਮਕੀ ਦਿੱਤੀ ਹੈ। ਇਸ ਤੋਂ ਬਾਅਦ 3 ਦਸੰਬਰ ਨੂੰ ਵੀ ਉਸੇ ਨੰਬਰ ਤੋਂ ਕਾਲ ਆਉਣ ਤੋਂ ਬਾਅਦ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੈ।

ਅੰਮ੍ਰਿਤਸਰ ਤੋਂ ਹੋਈ ਗ੍ਰਿਫ਼ਤਾਰੀ

ਮਾਮਲੇ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਜਾਂਚ ਵਿੱਚ ਤੇਜ਼ੀ ਲਿਆਂਦੀ ਅਤੇ ਤਕਨੀਕੀ ਸਬੂਤਾਂ ਦੇ ਅਧਾਰ ‘ਤੇ ਮੁਲਜ਼ਮਾਂ ਦੀ ਲੋਕੇਸ਼ਨ ਅੰਮ੍ਰਿਤਸਰ ਵਿੱਚ ਟਰੇਸ ਕੀਤੀ। ਇਸ ਤੋਂ ਬਾਅਦ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ। ਜਿੱਥੇ ਕਾਨੂੰਨੀ ਪਰਕ੍ਰਿਆ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ।

ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸ਼ਮਸ਼ੇਰ ਸਿੰਘ ਅਤੇ ਉਸ ਦੀ ਪਤਨੀ ਪ੍ਰੀਤਪਾਲ ਕੌਰ, ਨਿਵਾਸੀ ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਦੇ ਰੂਪ ਵਿੱਚ ਹੋਈ ਹੈ। ਪੁਲਿਸ ਮੁਤਾਬਕ ਦੋਵੇ ਮੁਲਜ਼ਮ ਗ੍ਰਿਫ਼ਤਾਰੀ ਵੇਲੇ ਸ੍ਰੀ ਦਰਬਾਰ ਸਾਹਿਬ ਨੇੜੇ ਇੱਕ ਹੋਟਲ ਵਿੱਚ ਰੁਕੇ ਹੋਏ ਸਨ।

ਮੁਲਜ਼ਮਾਂ ਨੂੰ ਜਲਦ ਅਦਾਲਤ ‘ਚ ਪੇਸ਼ ਕਰੇਗੀ ਪੁਲਿਸ

ਐਸਐਸਪੀ ਅਭਿਮਨਿਊ ਰਾਣਾ ਨੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੇਸ ਦਰਜ ਹੋਣ ਵੇਲੇ ਬੰਬੀਹਾ ਗੈਂਗ ਅਤੇ ਗੋਲਡੀ ਬਰਾੜ ਆਪਸ ਵਿੱਚ ਸੰਪਰਕ ਵਿੱਚ ਸਨ। ਸ਼ੁਰੂਆਤੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਕੋਲ ਪੈਸਿਆਂ ਦਾ ਕੋਈ ਵੀ ਵੈਧ ਸਤਰੋਤ ਨਹੀਂ ਸੀ ਅਤੇ ਕਥਿਤ ਤੌਰ ‘ਤੇ ਰੰਗਦਾਰੀ ਦੀ ਰਕਮ ‘ਤੇ ਨਿਰਭਰ ਸਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ‘ਤੇ ਲਿਆ ਜਾਵੇਗਾ, ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਨੂੰ ਵੀ ਕਾਬੂ ਕੀਤਾ ਜਾ ਸਕੇ।

Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ...
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?...
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ...
Punjab Congress : ਪੰਜਾਬ ਕਾਂਗਰਸ ਵਿੱਚ ਦਲਿਤ ਆਗੂਆਂ ਦਾ ਕਿੰਨਾ ਦਬਦਬਾ, ਚੰਨੀ ਕਿੰਨੇ ਸੱਚੇ?
Punjab Congress : ਪੰਜਾਬ ਕਾਂਗਰਸ ਵਿੱਚ ਦਲਿਤ ਆਗੂਆਂ ਦਾ ਕਿੰਨਾ ਦਬਦਬਾ, ਚੰਨੀ ਕਿੰਨੇ ਸੱਚੇ?...
Stock Market Guide: ਬਜਟ 2026 ਤੋਂ ਪਹਿਲਾਂ ਨਿਵੇਸ਼ ਦੇ ਖਾਸ ਮੌਕੇ, ਟਰੰਪ, ਸੋਨਾ, ਚਾਂਦੀ, ਅਤੇ ਸ਼ੇਅਰ ਬਾਜਾਰ
Stock Market Guide: ਬਜਟ 2026 ਤੋਂ ਪਹਿਲਾਂ ਨਿਵੇਸ਼ ਦੇ ਖਾਸ ਮੌਕੇ, ਟਰੰਪ, ਸੋਨਾ, ਚਾਂਦੀ, ਅਤੇ ਸ਼ੇਅਰ ਬਾਜਾਰ...
Republic Day Parade: ਕਰਤਵਿਆ ਪੱਥ 'ਤੇ ਆਰਟੀਲਰੀ ਰੈਜੀਮੈਂਟ ਦੀ ਵਿਸ਼ੇਸ਼ ਤਿਆਰੀ
Republic Day Parade: ਕਰਤਵਿਆ ਪੱਥ 'ਤੇ ਆਰਟੀਲਰੀ ਰੈਜੀਮੈਂਟ ਦੀ ਵਿਸ਼ੇਸ਼ ਤਿਆਰੀ...
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ
The Great Khali: ਖਲੀ ਨੇ ਜੱਦੀ ਜ਼ਮੀਨ ਵਿਵਾਦ 'ਤੇ CM ਸੁੱਖੂ ਨੂੰ ਕੀਤੀ ਅਪੀਲ...
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ
Auto9 Awards 2026: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਹੋਇਆ ਸ਼ਾਨਦਾਰ ਸਵਾਗਤ...
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ
Republic Day Parade: ਭੈਰਵ ਬਟਾਲੀਅਨ, ਅਤਿ-ਆਧੁਨਿਕ ਹਥਿਆਰ, ਅਤੇ ਵਿਸ਼ੇਸ਼ ਟੁਕੜੀਆਂ ਦੀ ਬਹਾਦਰੀ ਦਾ ਪ੍ਰਦਰਸ਼ਨ...