AAP ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ BSP ਵਿੱਚ ਹੋਏ ਸ਼ਾਮਿਲ | goldy kamboj father surinder kamboj join BSP full in punjabi Punjabi news - TV9 Punjabi

AAP ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਬਹੁਜਨ ਸਮਾਜ ਪਾਰਟੀ ਵਿੱਚ ਹੋਏ ਸ਼ਾਮਿਲ

Updated On: 

07 Apr 2024 13:50 PM

ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਬਸਪਾ ਦੀ ਮੈਂਬਰਸਿਪ ਦਿੱਤੀ ਅਤੇ ਪਾਰਟੀ ਵਿੱਚ ਸਵਾਗਤ ਕੀਤਾ। ਕੁੱਝ ਦਿਨਾਂ ਪਹਿਲਾਂ ਸੁਰਿੰਦਰ ਕੰਬੋਜ ਦੀਆਂ ਸਿਮਰਜੀਤ ਸਿੰਘ ਮਾਨ ਦੀ ਪਾਰਟੀ ਵਿੱਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਆਈਆਂ ਸਨ। ਜਿਨ੍ਹਾਂ ਨੂੰ ਉਹਨਾਂ ਨੇ ਖਾਰਿਜ ਕਰ ਦਿੱਤਾ ਸੀ।

AAP ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਬਹੁਜਨ ਸਮਾਜ ਪਾਰਟੀ ਵਿੱਚ ਹੋਏ ਸ਼ਾਮਿਲ

ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਸੂਬਾ ਪ੍ਰਧਾਨ ਜਸਬੀਰ ਗੜ੍ਹੀ ਨਾਲ

Follow Us On

ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੇ ਬਹੁਜਨ ਸਮਾਜ ਪਾਰਟੀ ਦਾ ਪੱਲਾ ਫੜ੍ਹ ਲਿਆ ਗਿਆ ਹੈ। ਉਹਨਾਂ ਨੂੰ ਮੁੱਖ ਦਫ਼ਤਰ ਵਿਖੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ, ਨਵਾਂਸ਼ਹਿਰ ਤੋਂ ਵਿਧਾਇਕ ਡਾ. ਨਛੱਤਰ ਸਿੰਘ ਅਤੇ ਅਜੀਤ ਸਿੰਘ ਭੈਣੀ ਨੇ ਪਾਰਟੀ ਦੀ ਮੈਂਬਰਸ਼ਿਪ ਦਵਾਈ। ਸੁਰਿੰਦਰ ਕੰਬੋਜ ਜਲਾਲਾਬਾਦ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੇ ਪਿਤਾ ਹਨ ਅਤੇ ਗੋਲਡੀ ਸਾਲ 2022 ਦੀਆਂ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਹਰਾਕੇ ਵਿਧਾਨ ਸਭਾ ਪਹੁੰਚੇ ਸਨ। ਹੁਣ ਗੋਲਡੀ ਦੇ ਪਿਤਾ ਸੁਰਿੰਦਰ ਕੰਬੋਜ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।

ਜਗਦੀਪ ਕੰਬੋਜ ਗੋਲਡੀ ਜਲਾਲਾਬਾਦ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਅਤੇ ਸਾਲ 2022 ਦੀਆਂ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਹਰਾਕੇ ਵਿਧਾਨ ਸਭਾ ਪਹੁੰਚੇ ਸਨ। ਹੁਣ ਉਹਨਾਂ ਦੇ ਪਿਤਾ ਸੁਰਿੰਦਰ ਕੰਬੋਜ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਉਹਨਾਂ ਨੂੰ ਮੁੱਖ ਦਫ਼ਤਰ ਵਿਖੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ, ਨਵਾਂਸ਼ਹਿਰ ਤੋਂ ਵਿਧਾਇਕ ਡਾ. ਨਛੱਤਰ ਸਿੰਘ ਅਤੇ ਅਜੀਤ ਸਿੰਘ ਭੈਣੀ ਨੇ ਪਾਰਟੀ ਦੀ ਮੈਂਬਰਸ਼ਿਪ ਦਵਾਈ।

ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਸੁਰਿੰਦਰ ਕੰਬੋਜ਼ ਦੇ ਸਿਮਰਜੀਤ ਸਿੰਘ ਮਾਨ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿੱਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਆਈਆਂ ਸਨ। ਜਿਨ੍ਹਾਂ ਦਾ ਕੰਬੋਜ ਵੱਲੋਂ ਪ੍ਰੈੱਸ ਕਾਨਫਰੰਸ ਖੰਡਨ ਕਰ ਦਿੱਤਾ ਗਿਆ ਸੀ। ਪਰ ਹੁਣ ਉਹਨਾਂ ਨੇ ਬਸਪਾ ਨੂੰ ਜੁਆਇਨ ਕਰ ਲਿਆ ਹੈ। ਜਿਸ ਦੀਆਂ ਵਕਾਇਦਾ ਤਸਵੀਰਾਂ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਸਾਂਝੀਆਂ ਕੀਤੀਆਂ ਹਨ।

ਫਿਰੋਜ਼ਪੁਰ ਤੋਂ ਹੋ ਸਕਦੇ ਹਨ ਉਮੀਦਵਾਰ

ਅਗਾਮੀ ਲੋਕ ਸਭਾ ਚੋਣਾਂ ਵਿੱਚ ਜੇਕਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਖ ਵੱਖ ਚੋਣ ਲੜਦੀਆਂ ਹਨ ਤਾਂ ਹੋ ਸਕਦਾ ਹੈ ਕਿ ਫਿਰੋਜ਼ਪੁਰ ਸੀਟ ਤੋਂ ਸੁਰਿੰਦਰ ਕੰਬੋਜ਼ ਨੂੰ ਉਮੀਦਵਾਰ ਐਲਾਨ ਦਿੱਤਾ ਜਾਵੇ। ਕਿਉਂਕਿ ਉਹਨਾਂ ਦੀਆਂ ਪਹਿਲਾਂ ਵੀ ਇਸ ਹਲਕੇ ਵਿੱਚ ਸਰਗਰਮੀਆਂ ਰਹੀਆਂ ਹਨ।

ਜੇਲ੍ਹ ਵਿੱਚ ਜਾ ਚੁੱਕੇ ਹਨ ਸੁਰਿੰਦਰ ਕੰਬੋਜ਼

ਸੁਰਿੰਦਰ ਕੰਬੋਜ਼ ਤੇ ਧੋਖਾਧੜੀ ਅਤੇ ਰਿਸ਼ਵਤ ਲੈਣ ਦੇ ਇਲਜ਼ਾਮ ਲੱਗ ਚੁੱਕੇ ਸਨ। ਜਿਸ ਦੀ FIR ਉਹਨਾਂ ਦੇ ਪੁੱਤਰ ਗੋਲਡੀ ਕੰਬੋਜ਼ ਵੱਲੋਂ ਵਿਧਾਇਕ ਹੁੰਦਿਆਂ ਕਰਵਾਈ ਗਈ ਸੀ। ਇਸ ਕਾਰਵਾਈ ਤੋਂ ਬਾਅਦ ਗੋਲਡੀ ਨੇ ਕਿਹਾ ਸੀ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਹੋਣ ਵਾਲੇ ਕਿਸੇ ਨੂੰ ਵੀ ਬਖਸਿਆ ਨਹੀਂ ਜਾਵੇਗਾ ਚਾਹੇ ਕੋਈ ਕਿੰਨਾ ਵੀ ਖਾਸ ਕਿਉਂ ਨਾ ਹੋਵੇ।

ਇਹ ਵੀ ਪੜ੍ਹੋ- ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਦੇਸ਼ ਭਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਭੁੱਖ ਹੜਤਾਲ

ਕਿਵੇਂ ਹਨ ਗੋਲਡੀ ਦੇ ਪਿਤਾ ਨਾ ਰਿਸ਼ਤੇ ?

ਮੌਜੂਦਾ ਸਮੇਂ ਵਿੱਚ ਗੋਲਡੀ ਜਲਾਲਾਬਾਦ ਤੋਂ ਵਿਧਾਇਕ ਹਨ ਅਤੇ ਉਹਨਾਂ ਦੇ ਪਿਤਾ ਸੁਰਿੰਦਰ ਸਿੰਘ ਜ਼ਮਾਨਤ ਤੇ ਜੇਲ੍ਹ ਤੋਂ ਬਾਹਰ ਆਏ ਹਨ। ਉਹ ਦੋਵੇਂ ਵੱਖ- ਵੱਖ ਘਰਾਂ ਵਿੱਚ ਰਹਿੰਦੇ ਹਨ। ਗੋਲਡੀ ਦੇ ਨਾਲ ਉਹਨਾਂ ਦੀ ਪਤਨੀ ਅਤੇ ਬੱਚੇ ਰਹਿੰਦੇ ਹਨ ਜਦੋਂ ਕਿ ਦੂਜੇ ਘਰ ਵਿੱਚ ਗੋਲਡੀ ਦੇ ਮਾਤਾ ਪਿਤਾ ਰਹਿੰਦੇ ਹਨ। ਗੋਲਡੀ ਉਹਨਾਂ ਦੇ ਇਕਲੌਤੇ ਪੁੱਤਰ ਹਨ।

Exit mobile version