ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਲੁਧਿਆਣਾ ‘ਚ ਮਾਲ ਗੱਡੀ ਪਟੜੀ ਤੋਂ ਉਤਰੀ, ਲੋਹੇ ਦੇ ਗਰਡਰ ਨੂੰ ਲਿਜਾਂਦੇ ਸਮੇਂ ਵਾਪਰਿਆ ਹਾਦਸਾ

ਲੁਧਿਆਣਾ ਦੇ ਮੁੱਲਾਪੁਰ ਵਿੱਚ ਮਾਲ ਗੱਡੀ ਪਟੜੀ ਤੋਂ ਉਤਰ ਗਈ। ਜਿਸ ਤੋਂ ਬਾਅਦ ਫ਼ਿਰੋਜ਼ਪੁਰ ਲਾਈਨ 'ਤੇ ਚੱਲਣ ਵਾਲੀਆਂ ਸਾਰੀਆਂ ਟ੍ਰੇਨਾਂ ਨੂੰ ਅੱਧ ਵਿਚਕਾਰ ਹੀ ਰੋਕ ਦਿੱਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀ ਵੀ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਪਟੜੀ ਤੋਂ ਉਤਰੀ ਮਾਲ ਗੱਡੀ ਦੇ ਡੱਬਿਆਂ ਨੂੰ ਪਟੜੀ 'ਤੇ ਚੜਾਉਣ ਦਾ ਕੰਮ ਸ਼ੁਰੂ ਕਰ ਦਿੱਤਾ।

ਲੁਧਿਆਣਾ 'ਚ ਮਾਲ ਗੱਡੀ ਪਟੜੀ ਤੋਂ ਉਤਰੀ, ਲੋਹੇ ਦੇ ਗਰਡਰ ਨੂੰ ਲਿਜਾਂਦੇ ਸਮੇਂ ਵਾਪਰਿਆ ਹਾਦਸਾ
Follow Us
rajinder-arora-ludhiana
| Updated On: 04 Oct 2023 11:16 AM IST
ਲੁਧਿਆਣਾ ਨਿਊਜ਼। ਲੁਧਿਆਣਾ ਦੇ ਮੁੱਲਾਂਪੁਰ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ ‘ਤੇ ਬੀਤੇ ਕੱਲ੍ਹ ਦੇਰ ਸ਼ਾਮ ਇੱਕ ਮਾਲ ਗੱਡੀ ਪਟੜੀ ਤੋਂ ਉਤਰ ਗਈ। ਦੱਸਿਆ ਜਾ ਰਿਹਾ ਹੈ ਕਿ ਮੁੱਲਾਂਪੁਰ ‘ਚ ਰੇਲਵੇ ਟਰੈਕ ਵਿਛਾਉਣ ਦਾ ਕੰਮ ਚੱਲ ਰਿਹਾ ਸੀ, ਜਿਸ ਕਾਰਨ ਮਾਲ ਗੱਡੀ ਲੋਹੇ ਦੇ ਗਰਡਰ ਆਦਿ ਸਮਾਨ ਲੈ ਕੇ ਜਾ ਰਹੀ ਸੀ। ਕਾਂਟਾ ਬਦਲਦੇ ਸਮੇਂ ਕੁਝ ਡੱਬੇ ਪਟੜੀ ਤੋਂ ਉਤਰ ਗਏ। ਜਿਸ ਤੋਂ ਬਾਅਦ ਰੇਲਵੇ ਵਿਭਾਗ ਵਿੱਚ ਹੜਕੰਪ ਮੱਚ ਗਿਆ। ਲੋਕੋ ਪਾਇਲਟ ਨੇ ਤੁਰੰਤ ਐਮਰਜੈਂਸੀ ਬ੍ਰੇਕ ਲਗਾਈ ਮਿਲੀ ਜਾਣਕਾਰੀ ਮੁਤਾਬਕ ਲੋਕੋ ਪਾਇਲਟ ਨੇ ਤੁਰੰਤ ਐਮਰਜੈਂਸੀ ਬ੍ਰੇਕ ਲਗਾ ਕੇ ਟ੍ਰੇਨ ਨੂੰ ਰੋਕਿਆ। ਉਨ੍ਹਾਂ ਤੁਰੰਤ ਇਸ ਦੀ ਸੂਚਨਾ ਰੇਲਵੇ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ। ਲੁਧਿਆਣਾ ਰੇਲਵੇ ਸਟੇਸ਼ਨ ਤੋਂ ਏ.ਆਰ.ਟੀ (ਐਕਸੀਡੈਂਟ ਰਿਲੀਫ ਟ੍ਰੇਨ) ਦੀ ਟੀਮ ਮੌਕੇ ‘ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਫ਼ਿਰੋਜ਼ਪੁਰ ਵੱਲ ਜਾਣ ਵਾਲੀ ਆਵਾਜਾਈ ਵਿੱਚ ਥੋੜ੍ਹਾ ਵਿਘਨ ਪਿਆ।

ਰੇਲਵੇ ਅਧਿਕਾਰੀ ਕਰ ਰਹੇ ਜਾਂਚ

ਮਾਲ ਗੱਡੀ ਰੇਲਵੇ ਟਰੈਕ ਤੋਂ ਕਿਵੇਂ ਉੱਤਰੀ ਇਸ ਬਾਰੇ ਰੇਲਵੇ ਅਧਿਕਾਰੀ ਜਾਂਚ ਕਰ ਰਹੇ ਹਨ। ਰੇਲਵੇ ਦੇ ਉੱਚ ਅਧਿਕਾਰੀ ਇਸ ਮਾਮਲੇ ਦੀ ਰਿਪੋਰਟ ਤਿਆਰ ਕਰਕੇ ਡਿਵੀਜ਼ਨ ਅਧਿਕਾਰੀਆਂ ਨੂੰ ਸੌਂਪਣਗੇ। ਇਸ ਹਾਦਸੇ ਤੋਂ ਬਾਅਦ ਫ਼ਿਰੋਜ਼ਪੁਰ ਲਾਈਨ ‘ਤੇ ਰੇਲ ਗੱਡੀਆਂ ਦੀ ਆਵਾਜਾਈ ਨੂੰ ਰੋਕ ਦਿੱਤੀ ਗਿਆ। ਦੇਰ ਰਾਤ ਤੱਕ ਰੇਲਵੇ ਵਿਭਾਗ ਦੇ ਉੱਚ ਅਧਿਕਾਰੀ ਮੌਕੇ ‘ਤੇ ਮੌਜੂਦ ਸਨ। ਦੇਰ ਰਾਤ ਤੱਕ ਮਾਲ ਗੱਡੀ ਦੇ ਡੱਬਿਆਂ ਨੂੰ ਪਟੜੀ ‘ਤੇ ਚੜਾਉਣ ਦੀ ਕੋਸ਼ਿਸ਼ ਜਾਰੀ ਸੀ। ਗਨੀਮਤ ਇਹ ਰਹੀ ਕਿ ਮਾਲ ਗੱਡੀ ਦੇ ਡੱਬੇ ਪਟੜੀ ਤੋਂ ਉੱਤਰਨ ਤੋਂ ਬਾਅਦ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।

CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...