AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੋਰਾਇਆ ਨੇੜੇ ਭਿਆਨਕ ਸੜਕ ਹਾਦਸਾ, ਟਰੱਕ ਹੇਠਾਂ 10 ਫੁੱਟ ਤੱਕ ਧਸੀ ਬਾਈਕ; 3 ਨੌਜਵਾਨਾਂ ਦੀ ਮੌਤ

ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ 'ਤੇ ਗੋਰਾਇਆ ਓਵਰਬ੍ਰਿਜ ਨਜ਼ਦੀਕ ਦੇਰ ਰਾਤ ਵਾਪਰੇ ਇੱਕ ਰੂਹ ਕੰਬਾਊ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨਾਂ ਦੀ ਸਪਲੈਂਡਰ ਬਾਈਕ ਅੱਗੇ ਚੱਲ ਰਹੇ ਟਰੱਕ ਦੇ ਪਿਛਲੇ ਹਿੱਸੇ ਹੇਠਾਂ ਕਰੀਬ 10 ਫੁੱਟ ਅੰਦਰ ਤੱਕ ਧਸ ਗਈ।

ਗੋਰਾਇਆ ਨੇੜੇ ਭਿਆਨਕ ਸੜਕ ਹਾਦਸਾ, ਟਰੱਕ ਹੇਠਾਂ 10 ਫੁੱਟ ਤੱਕ ਧਸੀ ਬਾਈਕ; 3 ਨੌਜਵਾਨਾਂ ਦੀ ਮੌਤ
davinder-kumar-jalandhar
| Updated On: 05 Sep 2026 10:38 AM IST
Share

ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ‘ਤੇ ਗੋਰਾਇਆ ਓਵਰਬ੍ਰਿਜ ਨਜ਼ਦੀਕ ਦੇਰ ਰਾਤ ਵਾਪਰੇ ਇੱਕ ਰੂਹ ਕੰਬਾਊ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨਾਂ ਦੀ ਸਪਲੈਂਡਰ ਬਾਈਕ ਅੱਗੇ ਚੱਲ ਰਹੇ ਟਰੱਕ ਦੇ ਪਿਛਲੇ ਹਿੱਸੇ ਹੇਠਾਂ ਕਰੀਬ 10 ਫੁੱਟ ਅੰਦਰ ਤੱਕ ਧਸ ਗਈ। ਟੱਕਰ ਤੋਂ ਬਾਅਦ ਤਿੰਨੋਂ ਨੌਜਵਾਨ ਲਹੂ-ਲੁਹਾਣ ਹਾਲਤ ਵਿੱਚ ਹਾਈਵੇਅ ‘ਤੇ ਡਿੱਗ ਪਏ। ਉਨ੍ਹਾਂ ਨੂੰ ਤੁਰੰਤ ਫ਼ਿਲੌਰ ਦੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕਾਂ ਦੀਆਂ ਜੇਬਾਂ ਵਿੱਚੋਂ ਮਿਲੇ ਮੋਬਾਈਲ ਫ਼ੋਨਾਂ ਰਾਹੀਂ ਪੁਲਿਸ ਉਨ੍ਹਾਂ ਦੇ ਪਰਿਵਾਰਾਂ ਨਾਲ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਟਰੱਕ ਵੱਲੋਂ ਅਚਾਨਕ ਬ੍ਰੇਕ ਲਗਾਉਣ ਅਤੇ ਬਾਈਕ ਦੀ ਬ੍ਰੇਕ ਨਾ ਲੱਗਣ ਕਾਰਨ ਇਹ ਘਟਨਾ ਵਾਪਰਨ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਹਾਦਸੇ ਉਪਰੰਤ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਭਾਲ ਜਾਰੀ ਹੈ।

ਦੇਰ ਰਾਤ ਸਾਢੇ 3 ਵਜੇ ਵਾਪਰਿਆ ਹਾਦਸਾ

ਇਹ ਖ਼ੂਨੀ ਹਾਦਸਾ ਦੇਰ ਰਾਤ ਤਕਰੀਬਨ 3:30 ਵਜੇ ਵਾਪਰਿਆ। ਤਿੰਨੋਂ ਨੌਜਵਾਨ ਇੱਕੋ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੇ ਸਨ। ਜਿਵੇਂ ਹੀ ਉਹ ਗੋਰਾਇਆ ਓਵਰਬ੍ਰਿਜ ਕੋਲ ਪੁੱਜੇ ਤਾਂ ਉਨ੍ਹਾਂ ਦੀ ਬਾਈਕ ਅੱਗੇ ਜਾ ਰਹੇ ਡਾਕ ਪਾਰਸਲ ਟਰੱਕ ਦੇ ਪਿੱਛੇ ਜਾ ਟਕਰਾਈ। ਮੁੱਢਲੀ ਤਫ਼ਤੀਸ਼ ਦੌਰਾਨ ਹਾਦਸੇ ਦੇ ਠੋਸ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ, ਪਰ ਹਾਈਵੇਅ ‘ਤੇ ਅਚਾਨਕ ਬ੍ਰੇਕ ਲੱਗਣ ਦੇ ਖ਼ਦਸ਼ੇ ਸਮੇਤ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਘੋਖ ਕੀਤੀ ਜਾ ਰਹੀ ਹੈ।

ਟਰੱਕ ਦੇ ਹੇਠਾਂ ਕਰੀਬ 10 ਫੁੱਟ ਤੱਕ ਅੰਦਰ ਜਾ ਵੜੀ ਬਾਈਕ

ਟੱਕਰ ਦੀ ਤੀਬਰਤਾ ਇੰਨੀ ਜ਼ਿਆਦਾ ਸੀ ਕਿ ਮੋਟਰਸਾਈਕਲ ਟਰੱਕ ਦੇ ਪਿਛਲੇ ਐਕਸਲ ਵੱਲ ਕਾਫ਼ੀ ਅੰਦਰ ਤੱਕ ਜਾ ਫਸਿਆ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਬਾਈਕ ਘੜੀਸਦੀ ਹੋਈ ਕਰੀਬ 10 ਫੁੱਟ ਅੰਦਰ ਵੜ ਗਈ ਸੀ, ਜਿਸ ਨੂੰ ਬਾਹਰ ਕੱਢਣ ਲਈ ਭਾਰੀ ਜੱਦੋ-ਜਹਿਦ ਕਰਨੀ ਪਈ। ਬਾਅਦ ਵਿੱਚ ਹਾਈਡਰਾ ਮਸ਼ੀਨ ਦੀ ਮਦਦ ਨਾਲ ਨੁਕਸਾਨੇ ਗਏ ਮੋਟਰਸਾਈਕਲ ਅਤੇ ਟਰੱਕ ਨੂੰ ਵੱਖ ਕਰਕੇ ਹਟਾਇਆ ਗਿਆ।

ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪੁੱਜੀ SSF ਟੀਮ

ਸੜਕ ਸੁਰੱਖਿਆ ਫੋਰਸ (SSF) ਦੇ ਅਧਿਕਾਰੀ ਮੁਤਾਬਕ ਕੰਟਰੋਲ ਰੂਮ 112 ਤੋਂ ਰਾਤ ਵੇਲੇ ਹਾਦਸੇ ਦੀ ਜਾਣਕਾਰੀ ਮਿਲੀ ਸੀ। ਸੂਚਨਾ ਮਿਲਦੇ ਹੀ ਟੀਮ ਫ਼ੌਰੀ ਤੌਰ ‘ਤੇ ਘਟਨਾ ਸਥਾਨ ‘ਤੇ ਪਹੁੰਚੀ, ਜਿੱਥੇ ਸਪਲੈਂਡਰ ਬਾਈਕ ਪਾਰਸਲ ਟਰੱਕ ਹੇਠਾਂ ਬੁਰੀ ਤਰ੍ਹਾਂ ਫਸੀ ਹੋਈ ਸੀ ਅਤੇ ਤਿੰਨੇ ਨੌਜਵਾਨ ਗੰਭੀਰ ਜ਼ਖ਼ਮੀ ਹਾਲਤ ‘ਚ ਸੜਕ ‘ਤੇ ਪਏ ਸਨ। ਟੀਮ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਫ਼ਿਲੌਰ ਦੇ ਸਿਵਲ ਹਸਪਤਾਲ ਭੇਜੀਆਂ ਗਈਆਂ ਮ੍ਰਿਤਕ ਦੇਹਾਂ

ਘਟਨਾ ਦੀ ਸੂਚਨਾ ਥਾਣਾ ਗੋਰਾਇਆ ਦੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਦੀ ਨਿਗਰਾਨੀ ਹੇਠ ਤਿੰਨਾਂ ਲਾਸ਼ਾਂ ਨੂੰ ਪੋਸਟਮਾਰਟਮ ਅਤੇ ਸ਼ਨਾਖ਼ਤ ਲਈ ਸਿਵਲ ਹਸਪਤਾਲ ਫ਼ਿਲੌਰ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਇਸ ਉਪਰੰਤ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਪਾਸੇ ਕਰਵਾ ਕੇ ਹਾਈਵੇਅ ਦੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਇਆ ਗਿਆ।

ਲੁਧਿਆਣਾ ਨੰਬਰ ਦੀ ਬਾਈਕ

ਪੁਲਿਸ ਰਿਕਾਰਡ ਮੁਤਾਬਕ ਹਾਦਸਾਗ੍ਰਸਤ ਮੋਟਰਸਾਈਕਲ ਦਾ ਨੰਬਰ PB-10KB-1280 ਹੈ, ਜੋ ਕਿ ਲੁਧਿਆਣਾ ਆਰ.ਟੀ.ਓ. ਦਫ਼ਤਰ ਨਾਲ ਸਬੰਧਤ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੋਂ ਨੌਜਵਾਨ ਲੁਧਿਆਣਾ ਵਿੱਚ ਰਹਿ ਕੇ ਕਿਸੇ ਨਿੱਜੀ ਫੈਕਟਰੀ ਵਿੱਚ ਮਜ਼ਦੂਰੀ ਕਰਦੇ ਸਨ ਅਤੇ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ (ਯੂ.ਪੀ.) ਦੇ ਰਹਿਣ ਵਾਲੇ ਹਨ।

ਜੇਬਾਂ ‘ਚੋਂ ਨਹੀਂ ਮਿਲੇ ਪਛਾਣ ਪੱਤਰ

ਮੁੱਢਲੀ ਪੜਤਾਲ ਦੌਰਾਨ ਦੋ ਮ੍ਰਿਤਕਾਂ ਦੀ ਪਛਾਣ ਲੁਧਿਆਣਾ ਦੀ ਰਾਧਾਸੁਆਮੀ ਰੋਡ ਦੇ ਵਸਨੀਕ ਸਾਹਿਲ ਪੁੱਤਰ ਜੈਕਰਨ ਅਤੇ ਜਿਤੇਂਦਰ ਕੁਮਾਰ ਪੁੱਤਰ ਹਰੀ ਨੰਦਨ ਵਜੋਂ ਹੋਈ ਹੈ, ਜਦਕਿ ਤੀਜੇ ਨੌਜਵਾਨ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਪੁਲਿਸ ਨੂੰ ਉਨ੍ਹਾਂ ਕੋਲੋਂ ਤਿੰਨ ਮੋਬਾਈਲ ਫ਼ੋਨ ਬਰਾਮਦ ਹੋਏ ਹਨ, ਜੋ ਕਿ ਜਾਂਚ ਅਧਿਕਾਰੀ ਏ.ਐੱਸ.ਆਈ. ਬਾਵਾ ਸਿੰਘ ਨੂੰ ਸੌਂਪ ਦਿੱਤੇ ਗਏ ਹਨ। ਇਨ੍ਹਾਂ ਫ਼ੋਨਾਂ ਰਾਹੀਂ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾ ਕੇ ਸੂਚਿਤ ਕੀਤਾ ਜਾ ਰਿਹਾ ਹੈ। ਪੁਲਿਸ ਅਨੁਸਾਰ ਹਾਦਸੇ ‘ਚ ਸ਼ਾਮਲ ਡਾਕ ਪਾਰਸਲ ਟਰੱਕ ਮਹਾਰਾਸ਼ਟਰ ਨੰਬਰ ਦਾ ਹੈ। ਦੋਵੇਂ ਵਾਹਨ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੇ ਸਨ। ਹਾਦਸੇ ਮਗਰੋਂ ਡਰਾਈਵਰ ਗੱਡੀ ਛੱਡ ਕੇ ਫ਼ਰਾਰ ਹੋ ਗਿਆ, ਜਿਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...