AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸ੍ਰੀ ਅਕਾਲ ਤਖ਼ਤ ਦੇ ਸੁਝਾਵਾਂ ‘ਤੇ ਵਿਚਾਰ ਕਰੇਗੀ ਸਰਕਾਰ, ਸਪੀਕਰ ਸੰਧਵਾਂ ਤੇ ਮੰਤਰੀ ਚੀਮਾ ਨੇ ਪੇਸ਼ੀ ਤੋਂ ਬਾਅਦ ਕੀ ਕਿਹਾ?

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਨਯੋਗ ਜਥੇਦਾਰ ਸਾਹਿਬ ਨੇ ਸਾਰੇ ਵਿਧਾਇਕਾਂ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੁਝ ਸੋਧਾਂ (ਅਮੈਂਡਮੈਂਟਸ) ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਹੀਂ ਭੇਜੀਆਂ ਜਾਣਗੀਆਂ। ਜਿਵੇਂ ਹੀ ਇਹ ਸੋਧਾਂ ਪ੍ਰਾਪਤ ਹੋਣਗੀਆਂ, ਸਰਕਾਰ ਤੇ ਵਿਧਾਇਕ ਉਨ੍ਹਾਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨਗੇ ਤੇ ਇੱਕ ਮਹੀਨੇ ਦੇ ਅੰਦਰ ਆਪਣਾ ਫ਼ੈਸਲਾ ਲੈਣਗੇ।

ਸ੍ਰੀ ਅਕਾਲ ਤਖ਼ਤ ਦੇ ਸੁਝਾਵਾਂ 'ਤੇ ਵਿਚਾਰ ਕਰੇਗੀ ਸਰਕਾਰ, ਸਪੀਕਰ ਸੰਧਵਾਂ ਤੇ ਮੰਤਰੀ ਚੀਮਾ ਨੇ ਪੇਸ਼ੀ ਤੋਂ ਬਾਅਦ ਕੀ ਕਿਹਾ?
lalit-sharma
| Updated On: 29 Jun 2026 14:20 PM IST
Share

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਸਾਹਿਬ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੀਟਿੰਗ ਨੂੰ ਸਾਰਥਕ ਕਰਾਰ ਦਿੱਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗੁਰੂ ਰਾਮਦਾਸ ਪਾਤਸ਼ਾਹ ਦੀ ਕਿਰਪਾ ਨਾਲ ਉਨ੍ਹਾਂ ਨੂੰ ਦਰਬਾਰ ਸਾਹਿਬ ਵਿਖੇ ਅਰਦਾਸ ਕਰਨ ਦਾ ਮੌਕਾ ਮਿਲਿਆ। ਇਸ ਤੋਂ ਪਹਿਲਾਂ ਜਥੇਦਾਰ ਸਾਹਿਬ ਦੇ ਸੱਦੇ ‘ਤੇ ਉਹ ਤੇ ਆਮ ਆਦਮੀ ਪਾਰਟੀ ਦੇ ਮੰਤਰੀ ਤੇ ਵਿਧਾਇਕ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਰਤਾ ਨਾਲ ਪੇਸ਼ ਹੋਏ।

ਉਨ੍ਹਾਂ ਦੱਸਿਆ ਕਿ ਜਥੇਦਾਰ ਸਾਹਿਬ ਨਾਲ ਲੰਬੀ ਤੇ ਸਾਰਥਕ ਵਿਚਾਰ-ਚਰਚਾ ਹੋਈ ਹੈ ਤੇ ਸਰਕਾਰ ਇਸ ਦੌਰਾਨ ਸਾਹਮਣੇ ਆਏ ਸੁਝਾਵਾਂ ‘ਤੇ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਨੂੰ ਧਿਆਨ ‘ਚ ਰੱਖਦਿਆਂ ਮੀਟਿੰਗ ਦੇ ਵੇਰਵਿਆਂ ਨੂੰ ਜਨਤਕ ਕਰਨਾ ਉਚਿਤ ਨਹੀਂ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਨਯੋਗ ਜਥੇਦਾਰ ਸਾਹਿਬ ਨੇ ਸਾਰੇ ਵਿਧਾਇਕਾਂ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੁਝ ਸੋਧਾਂ (ਅਮੈਂਡਮੈਂਟਸ) ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਹੀਂ ਭੇਜੀਆਂ ਜਾਣਗੀਆਂ। ਜਿਵੇਂ ਹੀ ਇਹ ਸੋਧਾਂ ਪ੍ਰਾਪਤ ਹੋਣਗੀਆਂ, ਸਰਕਾਰ ਤੇ ਵਿਧਾਇਕ ਉਨ੍ਹਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨਗੇ ਤੇ ਇੱਕ ਮਹੀਨੇ ਦੇ ਅੰਦਰ ਆਪਣਾ ਫ਼ੈਸਲਾ ਲੈਣਗੇ।

ਪੇਸ਼ੀ ਦੌਰਾਨ ਸਾਰੇ ਆਗੂਆਂ ਨੇ ਐਕਟ ਨੂੰ ਸੋਧ ਕਰਨ ਦੀ ਦਿੱਤੀ ਸਹਿਮਤੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ), ਐਕਟ 2026 ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਦੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਸਾਰੇ ਮੰਤਰੀਆਂ ਦੇ ਵਿਧਾਇਕਾਂ ਤੋਂ ਕਾਨੂੰਨ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਤੇ ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਭਾਵਨਾਵਾਂ ਅਨੁਸਾਰ ਐਕਟ ਨੂੰ ਮੁੜ ਸੋਧਣ ਲਈ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਜਥੇਦਾਰ ਨੇ ਕਿਹਾ ਹੈ ਇੱਕ ਮਹੀਨੇ ਦੇ ਅੰਦਰ ਵਿਧਾਨਸਬਾ ਦਾ ਸਪੈਸ਼ਲ ਸੈਸ਼ਨ ਬੁਲਾ ਕੇ ਜਰੂਰੀ ਸੋਧਾਂ ਕੀਤੀਆਂ ਜਾਣ।

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹਾਜ਼ਰ ਸਮੂਹ ਸਿੱਖ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੇ ਇਕੱਤਰਤਾ ਤੋਂ ਬਾਅਦ ਸਿੱਖ ਭਾਵਨਾਵਾਂ ਅਨੁਸਾਰ ਐਕਟ ਨੂੰ ਸੋਧ ਕਰਨ ਦੀ ਸਹਿਮਤੀ ਦਿੱਤੀ। ਪੰਜ ਜੈਕਾਰਿਆਂ ਦੇ ਜਵਾਬ ਚ ਸਮੂਹ ਵਿਧਾਇਕਾਂ ਤੇ ਮੰਤਰੀਆਂ ਨੇ ਕਾਨੂੰਨ ਚ ਹੋਰ ਸੋਧਾਂ ਕਰਨ ਨੂੰ ਹੱਥ ਖੜ੍ਹੇ ਕਰਕੇ ਸਹਿਮਤੀ ਦਿੱਤੀ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...