AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, 1,887 ਮੰਡੀਆਂ ਫਸਲ ਦੀ ਆਮਦ ਲਈ ਤਿਆਰ

ਇਸ ਵਾਰ ਸੂਬਾ ਸਰਕਾਰ ਵੱਲੋਂ ਬੰਪਰ ਝਾੜ ਦੀ ਉਮੀਦ ਕੀਤੀ ਜਾ ਰਹੀ ਹੈ। ਸਰਕਾਰ ਨੇ 180 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦਾ ਟੀਚਾ ਰੱਖਿਆ ਹੈ। ਗ੍ਰੇਡ-ਏ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ (MSP) 2,461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।

ਪੰਜਾਬ 'ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, 1,887 ਮੰਡੀਆਂ ਫਸਲ ਦੀ ਆਮਦ ਲਈ ਤਿਆਰ
ਸੰਕੇਤਕ ਤਸਵੀਰ (ਏਆਈ ਇਨਹੈਂਸਡ ਤਸਵੀਰ)
tv9-punjabi
| Updated On: 01 Oct 2026 09:47 AM IST
Share

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਯਾਨੀ ਕਿ ਅੱਜ ਤੋਂ ਅਧਿਕਾਰਤ ਤੌਰ ‘ਤੇ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ 42,786.68 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (CCL) ਮਨਜ਼ੂਰ ਮਿਲ ਚੁੱਕੀ ਹੈ। ਇਸ ਨਾਲ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਬਿਨਾਂ ਰੁਕਾਵਟ ਯਕੀਨੀ ਬਣਾਉਣ ‘ਚ ਮਦਦ ਮਿਲੇਗੀ।

ਇਸ ਵਾਰ ਸੂਬਾ ਸਰਕਾਰ ਵੱਲੋਂ ਬੰਪਰ ਝਾੜ ਦੀ ਉਮੀਦ ਕੀਤੀ ਜਾ ਰਹੀ ਹੈ। ਸਰਕਾਰ ਨੇ 180 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦਾ ਟੀਚਾ ਰੱਖਿਆ ਹੈ। ਗ੍ਰੇਡ-ਏ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ (MSP) 2,461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ।

ਝੋਨੇ ਦੀ ਆਮਦ ਨੂੰ ਸੰਭਾਲਣ ਲਈ ਸੂਬੇ ਭਰ ‘ਚ 1,887 ਮੰਡੀਆਂ ਨੋਟੀਫਾਈ

ਝੋਨੇ ਦੀ ਆਮਦ ਨੂੰ ਸੰਭਾਲਣ ਲਈ ਸੂਬੇ ਭਰ ‘ਚ 1,887 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਲੋੜ ਮੁਤਾਬਕ ਵਾਧੂ ਖਰੀਦ ਕੇਂਦਰ ਵੀ ਚਾਲੂ ਕੀਤੇ ਜਾਣਗੇ। ਖਰੀਦ ਪ੍ਰਬੰਧਾਂ ਤਹਿਤ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਪੈਕਿੰਗ ਲਈ 5 ਲੱਖ ਬਰਦਾਨਾ ਵੀ ਪ੍ਰਾਪਤ ਹੋ ਚੁੱਕਿਆ ਹੈ।

ਜ਼ਿਲ੍ਹਾ ਅਧਿਕਾਰੀਆਂ ਨੂੰ ਖਰੀਦ ਕੇਂਦਰਾਂ ਤੇ ਕਿਸਾਨਾਂ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ‘ਚ ਸਾਫ਼ ਪੀਣ ਵਾਲਾ ਪਾਣੀ ਤੇ ਮੈਡੀਕਲ ਸਹੂਲਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਸੂਬੇ ਤੋਂ ਬਾਹਰੋਂ ਝੋਨੇ ਦੀ ਗੈਰ-ਅਧਿਕਾਰਤ ਆਮਦ ਨੂੰ ਰੋਕਣ ਲਈ ਵੀ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ।

ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਉਹ ਖ਼ੁਦ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ ਤੇ ਸਾਰੇ ਹਿੱਸੇਦਾਰਾਂ, ਖਾਸ ਕਰਕੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਉਣਗੇ।

ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬੇ ‘ਚ 36 ਫ਼ੀਸਦੀ ਵਾਧਾ

ਇਸ ਦੌਰਾਨ 2026 ਦੇ ਖਰੀਫ਼ ਸੀਜ਼ਨ ‘ਚ ਪੰਜਾਬ ‘ਚ ਝੋਨੇ ਦੀ ਸਿੱਧੀ ਬਿਜਾਈ (DSR- Direct Seeded Rice) ਤਕਨੀਕ ਅਧੀਨ ਰਕਬੇ ‘ਚ ਵੀ ਵਾਧਾ ਦਰਜ ਕੀਤਾ ਗਿਆ ਹੈ। ਸਰਕਾਰੀ ਅੰਕੜਿਆਂ ਮੁਤਾਬਕ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਤਹਿਤ ਰਕਬਾ 4 ਲੱਖ ਏਕੜ ਤੋਂ ਪਾਰ ਹੋ ਗਿਆ ਹੈ, ਜਦਕਿ ਪਿਛਲੇ ਸਾਲ ਇਹ ਰਕਬਾ 2.94 ਲੱਖ ਏਕੜ ਸੀ। ਇਸ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ਤਹਿਤ ਰਕਬ ‘ਚ ਲਗਭਗ 36 ਫ਼ੀਸਦੀ ਵਾਧਾ ਹੋਇਆ ਹੈ।

Follow Us
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?
ਪਾਕਿਸਤਾਨ ਵਿੱਚ ਭਗਤ ਸਿੰਘ ਦੀ ਵਾਪਸੀ? ਸਰਕਾਰ-ARMY ਦੇ ਬਦਲੇ ਸੁਰ, ਕਿਉਂ ਮੱਚਿਆ ਹੰਗਾਮਾ?...
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ......
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ...
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ...
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ  ਸਿਆਸੀ ਵਿਵਾਦ...
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...