AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੱਜ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ, MSP ‘ਚ 160 ਰੁਪਏ ਦਾ ਵਾਧਾ; ਸਰਹੱਦੀ ਖੇਤਰਾਂ ‘ਚ ਚੌਕਸੀ

ਇਸ ਵਾਰ ਕਣਕ ਦੀ ਖਰੀਦ 2,585 ਦੇ MSP (ਘੱਟੋ-ਘੱਟ ਸਮਰਥਨ ਮੁੱਲ) ਤੇ ਕੀਤੀ ਜਾਵੇਗੀ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 160 ਰੁਪਏ ਵੱਧ ਹੈ। ਸਾਰੇ ਜ਼ਰੂਰੀ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ, ਜਿਸ ਚ 30973 ਕਰੋੜ ਦੀ ਕੈਸ਼ ਕ੍ਰੈਡਿਟ ਲਿਮਿਟ (CCL) ਦੀ ਪ੍ਰਾਪਤੀ ਹੋ ਚੁੱਕੀ ਹੈ।

ਅੱਜ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ, MSP 'ਚ 160 ਰੁਪਏ ਦਾ ਵਾਧਾ; ਸਰਹੱਦੀ ਖੇਤਰਾਂ 'ਚ ਚੌਕਸੀ
ਦਾਣਾ ਮੰਡੀ ਦੀ ਤਸਵੀਰ (ਫਾਈਲ ਫੋਟੋ)
tv9-punjabi
| Updated On: 01 Apr 2026 08:20 AM IST

ਮੰਤਰੀ ਕਟਾਰੂਚੱਕ ਨੇ ਐਲਾਨ ਕੀਤਾ ਕਿ ਪੰਜਾਬ ਚ ਕਣਕ ਦੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਹੈ। ਕਣਕ ਦੀ ਖ਼ਰੀਦ ਦੇ ਲਈ ਸਾਰੇ ਹੀ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਵਾਰ ਸੂਬੇ ਚ 34 ਲੱਖ 90 ਹਜ਼ਾਰ ਹੈਕਟੇਅਰ ਚ ਕਣਕ ਦੀ ਬਿਜਾਈ ਹੋਈ ਹੈ। ਇਸ ਦੇ ਨਾਲ 7 ਲੱਖ ਤੋਂ ਵੀ ਵੱਧ ਕਿਸਾਨਾਂ ਦੇ ਅਨਾਜ ਮੰਡੀਆਂ ਚ ਆਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਖਰੀਦ ਬੁਨਿਆਦੀ ਢਾਂਚੇ ਚ 1,897 ਸਥਾਈ ਮੰਡੀਆਂ ਸ਼ਾਮਲ ਹਨ ਤੇ ਕੁੱਝ ਅਸਥਾਈ ਮੰਡੀਆਂ ਵੀ ਬਣਾਈਆਂ ਗਈਆਂ ਹਨ।

ਮੰਤਰੀ ਨੇ ਜਾਣਕਾਰੀ ਦਿੱਤੀ ਕਿ ਇਸ ਵਾਰ ਕਣਕ ਦੀ ਖਰੀਦ 2,585 ਦੇ MSP (ਘੱਟੋ-ਘੱਟ ਸਮਰਥਨ ਮੁੱਲ) ਤੇ ਕੀਤੀ ਜਾਵੇਗੀ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 160 ਰੁਪਏ ਵੱਧ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਾਰੇ ਜ਼ਰੂਰੀ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ, ਜਿਸ ਚ 30973 ਕਰੋੜ ਦੀ ਕੈਸ਼ ਕ੍ਰੈਡਿਟ ਲਿਮਿਟ (CCL) ਦੀ ਪ੍ਰਾਪਤੀ ਹੋ ਚੁੱਕੀ ਹੈ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਅੱਗੇ ਦੱਸਿਆ ਕਿ ਕੇਂਦਰ ਸਰਕਾਰ ਨੇ ਸੂਬੇ ਲਈ 122 ਲੱਖ ਮੀਟ੍ਰਿਕ ਟਨ ਦਾ ਟੀਚਾ ਦਿੱਤਾ ਸੀ ਤੇ ਅਸੀਂ ਪੰਜਾਬ ਚ 132 ਲੱਖ ਮੀਟ੍ਰਿਕ ਟਨ ਦੇ ਪ੍ਰਬੰਧ ਕੀਤੇ ਹਨ।

ਖਰੀਦ ਏਜੰਸੀਆਂ ਅਨਾਜ ਖਰੀਦਣ ਲਈ ਜ਼ਿੰਮੇਵਾਰ:

ਪਨਗ੍ਰੇਨ: 31.11 ਲੱਖ ਮੀਟ੍ਰਿਕ ਟਨ

ਪਨਸਪ: 28.67 ਲੱਖ ਮੀਟ੍ਰਿਕ ਟਨ

ਮਾਰਕਫੈੱਡ: 29.28 ਲੱਖ ਮੀਟ੍ਰਿਕ ਟਨ

ਵੇਅਰ ਹਾਊਸ: 17.69 ਲੱਖ ਮੀਟ੍ਰਿਕ ਟਨ

ਐਫਸੀਆਈ: 15.25 ਲੱਖ ਮੀਟ੍ਰਿਕ ਟਨ

ਸਰਹੱਦੀ ਖੇਤਰਾਂ ਚ ਵਿਸ਼ੇਸ਼ ਚੌਕਸੀ

ਮੰਤਰੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਅੰਤਰਰਾਜੀ ਸਰਹੱਦੀ ਖੇਤਰਾਂ ਤੇ ਚੌਕਸੀ ਬਣਾਈ ਰੱਖੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਰੋਕਿਆ ਜਾ ਸਕੇ। ਇਹ ਯਕੀਨੀ ਬਣਾਇਆ ਜਾਵੇਗਾ ਕਿ ਗੁਆਂਢੀ ਰਾਜਾਂ ਤੋਂ ਕਣਕ ਗੈਰ-ਕਾਨੂੰਨੀ ਢੰਗ ਨਾਲ ਪੰਜਾਬ ਚ ਨਾ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਕੋਸ਼ਿਸ਼ ਹੁੰਦੀ ਹੈ, ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਉਪਾਅ ਇਸ ਗੱਲ ਦੀ ਗਰੰਟੀ ਦੇਣ ਲਈ ਮਹੱਤਵਪੂਰਨ ਹੈ ਕਿ ਪੰਜਾਬ ਨੂੰ ਅਲਾਟ ਕੀਤੇ ਗਏ ਫੰਡਾਂ ਦੀ ਵਰਤੋਂ ਸਿਰਫ਼ ਰਾਜ ਦੇ ਅੰਦਰ ਉਗਾਈ ਜਾਣ ਵਾਲੀ ਕਣਕ ਦੀ ਖਰੀਦ ਲਈ ਕੀਤੀ ਜਾਵੇ।

Follow Us
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ...
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...