AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਰਨਾਲਾ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਨਾਲ ਹੋਏ ਲਾਠੀਚਾਰਜ ਦੀ ਘਟਨਾ ਸਬੰਧੀ ਕਾਰਵਾਈ ਕੀਤੀ ਹੈ। ਇਸ ਘਟਨਾ ਤੋਂ ਬਾਅਦ ਡੀਐਸਪੀ (ਸਿਟੀ) ਸਤਵੀਰ ਸਿੰਘ ਬੈਂਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕੀਤੀ।

ਬਰਨਾਲਾ ਸਫਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ
pradeepkumar
| Published: 24 Jul 2026 20:16 PM IST
Share

Barnala DSP Suspended: ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਪਣਾਉਂਦਿਆਂ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਸੂਬੇ ਭਰ ਵਿੱਚ ਵਿਰੋਧ ਦੇ ਸੁਰ ਉੱਠੇ ਸਨ ਅਤੇ ਵੱਖ-ਵੱਖ ਕਰਮਚਾਰੀ ਜਥੇਬੰਦੀਆਂ ਨੇ ਸਰਕਾਰ ਤੋਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।

ਜਾਣਕਾਰੀ ਅਨੁਸਾਰ, ਸਫਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅ ਬਣ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਇਸ ਘਟਨਾ ਵਿੱਚ ਕਈ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਸ ਕਾਰਨ ਸਰਕਾਰ ਅਤੇ ਪੁਲਿਸ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਹੋਏ। ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕੀਤੀ।

ਡੀਐਸਪੀ ਸਤਬੀਰ ਸਿੰਘ ਨੂੰ ਕੀਤਾ ਮੁਅੱਤਲ

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਤੁਰੰਤ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਅਤੇ ਸ਼ੁਰੂਆਤੀ ਜਾਂਚ ਦੇ ਆਧਾਰ ‘ਤੇ ਡਿਊਟੀ ‘ਚ ਲਾਪਰਵਾਹੀ ਅਤੇ ਸਥਿਤੀ ਨੂੰ ਸਹੀ ਢੰਗ ਨਾਲ ਨਾ ਸੰਭਾਲਣ ਦੇ ਦੋਸ਼ਾਂ ਹੇਠ ਡੀਐਸਪੀ ਸਤਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ। ਇਸ ਦੇ ਨਾਲ ਹੀ ਘਟਨਾ ਦੀ ਵਿਸਥਾਰਪੂਰਵਕ ਜਾਂਚ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ, ਤਾਂ ਜੋ ਜ਼ਿੰਮੇਵਾਰ ਅਧਿਕਾਰੀਆਂ ਦੀ ਭੂਮਿਕਾ ਸਪੱਸ਼ਟ ਹੋ ਸਕੇ।

ਸਰਕਾਰ ਨੇ ਕਿਹਾ ਹੈ ਕਿ ਕਿਸੇ ਵੀ ਕਰਮਚਾਰੀ ਨਾਲ ਬੇਲੋੜੀ ਸਖ਼ਤੀ ਜਾਂ ਕਾਨੂੰਨ ਤੋਂ ਉਲਟ ਵਰਤਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਸਫਾਈ ਕਰਮਚਾਰੀ ਜਥੇਬੰਦੀਆਂ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਪਹਿਲਾ ਕਦਮ ਦੱਸਦਿਆਂ ਮਾਮਲੇ ਦੀ ਨਿਰਪੱਖ ਜਾਂਚ, ਜ਼ਖ਼ਮੀਆਂ ਨੂੰ ਮੁਆਵਜ਼ਾ ਅਤੇ ਹੋਰ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਹੁਣ ਇਸ ਮਾਮਲੇ ਦੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Follow Us
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...