Punjab Government ਤੇ ਰਾਜਪਾਲ ਮੁੜ ਆਹਮੋ ਸਾਹਮਣੇ, ਗਵਰਨਰ ਵੱਲੋਂ ਅਸ਼ਲੀਲ ਵੀਡੀਓ ਦੀ ਫੋਰੈਂਸਿਕ ਰਿਪੋਰਟ ਭੇਜਣ ‘ਤੇ ਵੀ ਨਹੀਂ ਹੋਇਆ ਕਟਾਰੂਚੱਕ ‘ਤੇ ਐਕਸ਼ਨ
ਗਵਰਨਰ ਵੱਲ਼ੋਂ ਕਰੀਬ ਇੱਕ ਮਹੀਨਾ ਪਹਿਲਾਂ ਸੀਐੱਮ ਨੂੰ ਭੇਜੀ ਗਈ ਅਸ਼ਲੀਲ ਵੀਡੀਓ ਦੀ ਫੋਰੈਂਸਿਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵੀਡੀਓ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ, ਇਸ ਵਿੱਚ ਜੋ ਕੁੱਝ ਵੀ ਹੈ ਉਹ ਸਹੀ ਹੈ। ਇਸ ਤੋਂ ਬਾਅਦ ਵੀ ਕਟਾਰੂਚੱਕ ਖਿਲਾਫ ਕਾਰਵਾਈ ਨਹੀਂ ਹੋਈ।
ਇਹ ਬੋਲ ਚੁੱਕੇ ਹਨ ਮੁੱਖ ਮੰਤਰੀ ਮਾਨ
ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਜੇਕਰ ਦੇਸ਼ ਨੂੰ ਕਿਸੇ ਐੱਲ.ਜੀ./ਰਾਜਪਾਲ ਨੇ ਚਲਾਉਣਾ ਹੈ ਤਾਂ ਲੋਕਾਂ ਦੀਆਂ ਚੁਣੀਆਂ ਹੋਈਆਂ ਸਰਕਾਰਾਂ ਦੀ ਕੀ ਲੋੜ ਹੈ। ਇਸੇ ਕਾਰਨ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਪਿਛਲੇ ਕਈ ਦਿਨਾਂ ਤੋਂ ਪੰਜਾਬ ਅਤੇ ਦਿੱਲੀ ਦੇ ਦੋਵੇਂ ਮੁੱਖ ਮੰਤਰੀ ਵੱਖ-ਵੱਖ ਰਾਜਾਂ ਦੀਆਂ ਵਿਰੋਧੀ ਪਾਰਟੀਆਂ ਤੋਂ ਸਮਰਥਨ ਮੰਗ ਰਹੇ ਹਨ।SC ਕਮੀਸ਼ਨ ਨੇ ਸਰਕਾਰ ਤੋਂ ਮੰਗਿਆ ਜਵਾਬ
ਹਾਲ ਹੀ ‘ਚ ਪੀੜਤ ਦੀ ਸ਼ਿਕਾਇਤ ‘ਤੇ ਨੈਸ਼ਨਲ ਐੱਸਸੀ ਕਮਿਸ਼ਨ (SC Commission) ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਜਵਾਬ ਤਲਬ ਕੀਤਾ ਸੀ। ਇਸ ਸਬੰਧੀ ਉਨ੍ਹਾਂ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਮੁੱਖ ਸਕੱਤਰ ਅਤੇ ਡੀਜੀਪੀ ਤੋਂ ਪੁੱਛਿਆ ਗਿਆ ਕਿ ਇਸ ਮਾਮਲੇ ਵਿੱਚ ਕੀ ਕਾਰਵਾਈ ਹੋਈ ਹੈ? ਜੇਕਰ ਕੋਈ ਐਫ.ਆਈ.ਆਰ ਦਰਜ ਹੋਈ ਤਾਂ ਅਗਲੀ ਕਾਰਵਾਈ ਬਾਰੇ ਦੱਸਣ ਲਈ ਕਿਹਾ ਗਿਆ। ਪੀੜਤ ਨੂੰ ਮੁਆਵਜ਼ੇ ਵਜੋਂ ਦਿੱਤੀ ਜਾਣ ਵਾਲੀ ਰਾਸ਼ੀ ਬਾਰੇ ਵੀ ਪੁੱਛਿਆ।ਪੀੜਤ ਕੈਮਰੇ ਦੇ ਸਾਹਮਣੇ ਆਇਆ ਸੀ
ਇਸ ਮਾਮਲੇ ‘ਚ ਪੀੜਤ ਵੀ ਕੈਮਰੇ ਦੇ ਸਾਹਮਣੇ ਆ ਚੁੱਕਾ ਹੈ। ਵੀਡੀਓ ‘ਚ ਪੀੜਤ ਨੇ ਦੱਸਿਆ ਕਿ ਇਹ ਘਟਨਾ ਉਸ ਨਾਲ 10 ਸਾਲ ਪਹਿਲਾਂ ਵਾਪਰੀ ਸੀ। ਪੀੜਤ ਨੇ ਜਿਨਸੀ ਸ਼ੋਸ਼ਣ ਬਾਰੇ ਕੁੱਝ ਹੋਰ ਗੱਲਾਂ ਵੀ ਦੱਸੀਆਂ ਹਨ।ਖਹਿਰਾ ਨੂੰ ਮਾਨਹਾਣੀ ਕੇਸ ਦੀ ਚਿਤਾਵਨੀ
ਇਸ ਮਾਮਲੇ ਦਾ ਖੁਲਾਸਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੀਤਾ ਹੈ। ਉਨ੍ਹਾਂ ਨੇ ਹੀ ਪੰਜਾਬ ਦੇ ਰਾਜਪਾਲ ਨੂੰ ਇਸ ਕਾਰਵਾਈ ਦੀ ਸ਼ਿਕਾਇਤ ਦਿੱਤੀ ਹੈ। ਪਰ ਇਸ ‘ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਸੁਖਪਾਲ ਸਿੰਘ ਖਹਿਰਾ ਤੇ ਭੜਕ ਗਏ। ਉਨ੍ਹਾਂ ਦੋਸ਼ਾਂ ਨੂੰ ਸਿੱਧੇ ਤੌਰ ਤੇ ਨਕਾਰਦਿਆਂ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਖਹਿਰਾ ਗੈਰ-ਸੰਜੀਦਾ ਵਿਅਕਤੀ ਹੈ, ਜੋ ਬਿਨਾਂ ਸਿਰ-ਪੈਰ ਤੋਂ ਬੋਲਦਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
