AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਬਿਪਤਾ ‘ਚ ਪੰਜਾਬ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

Punjab Flood: ਗਵਰਨਰ ਨੇ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਹੈ ਅਤੇ ਉਨ੍ਹਾਂ ਨੇ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਫੋਨ ਕਰਕੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।

ਬਿਪਤਾ 'ਚ ਪੰਜਾਬ, ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਰਾਜਪਾਲ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
avtar-singh
| Updated On: 03 Sep 2025 16:36 PM IST

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਡੇਰਾ ਬਾਬਾ ਨਾਨਕ, ਕਲਾਨੌਰ ਤੇ ਬਹਿਰਾਮਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੇ ਜਾ ਰਹੇ ਬਚਾਅ ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।

ਗਵਰਨਰ ਗੁਲਾਬ ਚੰਦ ਕਟਾਰੀਆ ਜਦੋਂ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੇੜੇ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈ ਰਹੇ ਸਨ ਤਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਉਨ੍ਹਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਈ ਥਾਵਾਂ ਤੋਂ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟਣ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਮਕੌੜਾ ਪੱਤਣ, ਗਾਹਲੜੀ, ਦੋਰਾਂਗਲਾ, ਕਲਾਨੌਰ ਅਤੇ ਡੇਰਾ ਬਾਬਾ ਨਾਨਕ ਇਲਾਕੇ ਦੇ 324 ਪਿੰਡ ਹੜ੍ਹ ਦੇ ਪਾਣੀ ਦੀ ਮਾਰ ਹੇਠ ਆ ਗਏ ਹਨ।

ਉਨ੍ਹਾਂ ਦੱਸਿਆ ਕਿ ਹੜ੍ਹ ਦਾ ਪਾਣੀ ਆਉਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ, ਐੱਨ.ਡੀ.ਆਰ.ਐੱਫ., ਬੀ.ਐੱਸ.ਐੱਫ. ਅਤੇ ਭਾਰਤੀ ਫ਼ੌਜ ਦੇ ਸਹਿਯੋਗ ਨਾਲ ਤੁਰੰਤ ਬਚਾਅ ਕਾਰਜ ਸ਼ੁਰੂ ਕਰਕੇ 5581 ਵਿਅਕਤੀਆਂ ਨੂੰ ਹੈਲੀਕਾਪਟਰ ਅਤੇ ਕਿਸ਼ਤੀਆਂ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ। ਇਸ ਦੌਰਾਨ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਕਾਰਜਾਂ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ।

ਇਸ ਮੌਕੇ ਅਧਿਕਾਰੀਆਂ ਨਾਲ ਗੱਲ ਕਰਦੇ ਹੋਏ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਹੜ੍ਹਾਂ ਦੀ ਇਸ ਕੁਦਰਤੀ ਕਰੋਪੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚਾ ਮੰਤਰੀ ਮੰਡਲ ਤੇ ਵਿਧਾਇਕ ਵੀ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਦੀ ਆਫ਼ਤ ਨਾਲ ਨਜਿੱਠਣ ਲਈ ਜਿਵੇਂ ਸਮੂਹ ਪੰਜਾਬੀਆਂ ਨੇ ਇਕੱਜੁਟਤਾ ਦਿਖਾਈ ਹੈ ਉਹ ਆਪਣੇ ਆਪ ਵਿੱਚ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਇਸ ਸੰਕਟ ਉੱਪਰ ਜ਼ਰੂਰ ਕਾਬੂ ਪਾ ਲਵਾਂਗੇ।

ਭਲਕੇ ਕੇਂਦਰੀ ਖੇਤੀਬਾੜੀ ਮੰਤਰੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕਰਨਗੇ ਦੌਰਾ

ਗਵਰਨਰ ਨੇ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਹੋਈ ਹੈ ਅਤੇ ਉਨ੍ਹਾਂ ਨੇ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਫੋਨ ਕਰਕੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਲਕੇ ਕੇਂਦਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।

ਇਸ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅਸਲ ਚੁਣੌਤੀ ਹੜ੍ਹਾਂ ਦੇ ਪਾਣੀ ਦੇ ਘੱਟਣ ਤੋਂ ਬਾਅਦ ਸ਼ੁਰੂ ਹੋਵੇਗੀ, ਕਿਉਂਕਿ ਫਿਰ ਧਿਆਨ ਮੁੜ ਵਸੇਬੇ, ਫਸਲਾਂ ਅਤੇ ਜਾਇਦਾਦ ਦੇ ਨੁਕਸਾਨ ਦਾ ਮੁਲਾਂਕਣ ਅਤੇ ਸਮੇਂ ਸਿਰ ਮੁਆਵਜ਼ਾ ਦੇਣ ਵੱਲ ਕੇਂਦਰਿਤ ਹੋਵੇਗਾ। ਉਨ੍ਹਾਂ ਨੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਵੱਧ ਤੋਂ ਵੱਧ ਥਾਵਾਂ ‘ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦੀ ਤੁਰੰਤ ਲੋੜ `ਤੇ ਜ਼ੋਰ ਦਿੱਤਾ। ਰਾਜਪਾਲ ਕਟਾਰੀਆ ਨੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਭਾਰਤੀ ਫੌਜ, ਬੀ.ਐੱਸ.ਐੱਫ. ਅਤੇ ਐਨ.ਡੀ.ਆਰ.ਐੱਫ. ਅਤੇ ਸਭ ਤੋਂ ਵੱਧ ਪੰਜਾਬ ਦੇ ਲੋਕਾਂ ਦੇ ਅਣਥੱਕ ਯਤਨਾਂ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਮੂਹਿਕ ਭਾਵਨਾ ਇਸ ਸੰਕਟ ਦੀ ਘੜੀ ਵਿੱਚ ਬਹੁਤ ਮਜ਼ਬੂਤ ਹੈ।

ਗਵਰਨਰ ਨੇ ਰਾਹਤ ਕੈਂਪ ਦਾ ਕੀਤਾ ਦੌਰਾ

ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਮਿਡਲ ਸਕੂਲ ਨੜ੍ਹਾਂਵਾਲੀ ਵਿਖੇ ਸਥਾਪਿਤ ਕੀਤੇ ਰਾਹਤ ਕੈਂਪ ਦਾ ਦੌਰਾ ਵੀ ਕੀਤਾ ਅਤੇ ਬੇਘਰ ਹੋਏ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਉਨ੍ਹਾਂ ਦੇ ਜਾਨਵਰਾਂ ਦੀ ਸੁਰੱਖਿਆ ਬਾਰੇ ਪੁੱਛਗਿੱਛ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਐਂਟੀ ਸਨੇਕ ਵੈਨਮ ਅਤੇ ਹੋਰ ਲੋੜੀਂਦੀਆਂ ਦਵਾਈਆਂ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਉਣ, ਕਿਉਂਕਿ ਪਾਣੀ ਭਰਨ ਕਾਰਨ ਸੱਪਾਂ ਦੇ ਡੰਗਣ ਦਾ ਗੰਭੀਰ ਖ਼ਤਰਾ ਬਣਿਆ ਹੋਇਆ ਹੈ।

ਮਕੌੜਾ ਪੱਤਣ ‘ਤੇ ਪੱਕਾ ਪੁਲ ਬਣਾਉਣ ਦੀ ਮੰਗ

ਇਸ ਤੋਂ ਬਾਅਦ ਰਾਜਪਾਲ ਵੱਲੋਂ ਬਹਿਰਾਮਪੁਰ ਵਿਖੇ ਬੀ.ਐੱਸ.ਐੱਫ਼, ਫ਼ੌਜ, ਐੱਨ.ਡੀ.ਆਰ.ਐੱਫ਼ ਅਤੇ ਸਥਾਨਿਕ ਲੋਕਾਂ ਨਾਲ ਮੀਟਿੰਗ ਕਰਕੇ ਇਲਾਕੇ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ। ਮਕੌੜਾ ਪੱਤਣ ਤੋਂ ਪਾਰ ਦੇ ਪਿੰਡਾਂ ਦੇ ਵਸਨੀਕਾਂ ਨੇ ਰਾਜਪਾਲ ਪੰਜਾਬ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਅਤੇ ਨਾਲ ਹੀ ਮਕੌੜਾ ਪੱਤਣ ‘ਤੇ ਰਾਵੀ ਦਰਿਆ ‘ਤੇ ਪੱਕਾ ਪੁਲ ਬਣਾਉਣ ਦੀ ਮੰਗ ਵੀ ਕੀਤੀ। ਰਾਜਪਾਲ ਨੇ ਇਲਾਕਾ ਵਾਸੀਆਂ ਦੀਆਂ ਇਨ੍ਹਾਂ ਮੰਗਾਂ ਸਬੰਧੀ ਕਾਰਵਾਈ ਦਾ ਭਰੋਸਾ ਦਿੱਤਾ।

ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੇ ਨੁਕਸਾਨ ਦੀ ਪੂਰਤੀ ਲਈ ਕੇਂਦਰ ਸਰਕਾਰ ਕੋਲੋਂ ਇਮਦਾਦ ਦਿਵਾਉਣ ਲਈ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਐੱਨ.ਡੀ.ਆਰ.ਐੱਫ਼. ਦੀਆਂ ਟੀਮਾਂ ਦੇ ਜਵਾਨਾਂ ਨਾਲ ਵੀ ਮੁਲਾਕਾਤ ਅਤੇ ਰਾਹਤ ਕਾਰਜਾਂ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸ਼ਾਬਾਸ਼ੀ ਦਿੱਤੀ।

Follow Us
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ...
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...