ਭਲਕੇ ਬਮਿਆਲ ਸੈਕਟਰ ਦਾ ਦੌਰਾ ਕਰਨਗੇ ਰਾਜਪਾਲ ਗੁਲਾਬ ਚੰਦ ਕਟਾਰੀਆ, ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਕਰਨਗੇ ਮੀਟਿੰਗ

Published: 

07 Nov 2024 09:04 AM

ਭਲਕੇ ਗਵਰਨਰ ਵੱਲੋਂ ਬਮਿਆਲ ਵਿਖੇ ਪ੍ਰਸ਼ਾਸਨ ਵੱਲੋਂ ਬਣਾਈਆਂ ਗਈਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਬੈਠਕ ਕੀਤੀ ਜਾਵੇਗੀ। ਇਸ ਦੌਰਾਨ ਉਹ ਭਾਰਤ ਪਾਕ ਸਰੱਹਦ ਤੇ ਹੋਣ ਵਾਲੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣਗੇ। ਗਵਰਨਰ ਦੇ ਦੌਰੇ ਤੋਂ ਪਹਿਲਾਂ ਐਸਡੀਐਮ ਪਠਾਨਕੋਟ ਅਰਸ਼ਦੀਪ ਸਿੰਘ ਪ੍ਰੋਗਰਾਮ ਵਾਲੀ ਥਾਂ 'ਤੇ ਪਹੁੰਚੇ। ਜਿਨਾਂ ਦੇ ਵੱਲੋਂ ਆਯੋਜਨ ਸਥਲ ਦਾ ਜਾਇਜ਼ਾ ਲੈ ਕੇ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਰਿਪੋਰਟ ਸੌਂਪੀ ਗਈ ਹੈ।

ਭਲਕੇ ਬਮਿਆਲ ਸੈਕਟਰ ਦਾ ਦੌਰਾ ਕਰਨਗੇ ਰਾਜਪਾਲ ਗੁਲਾਬ ਚੰਦ ਕਟਾਰੀਆ, ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਕਰਨਗੇ ਮੀਟਿੰਗ

ਰਾਜਪਾਲ ਗੁਲਾਬ ਚੰਦ ਕਟਾਰੀਆ

Follow Us On

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਭਲਕੇ ਪਠਾਨਕੋਟ ਦੇ ਸਰੱਹਦੀ ਖੇਤਰ ਬਮਿਆਲ ਦਾ ਵਿਸ਼ੇਸ਼ ਦੌਰਾ ਕਰਨਗੇ। ਜਿਸ ਦੇ ਚਲਦੇ ਪ੍ਰਸ਼ਾਸਨ ਵੱਲੋਂ ਬਮਿਆਲ ਵਿਖੇ ਮਹਾਰਾਣਾ ਪ੍ਰਤਾਪ ਪਬਲਿਕ ਸਕੂਲ ਨੂੰ ਵੈਨਿਊ ਨਿਯੁਕਤ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਪ੍ਰੋਗਰਾਮ ਵਾਲੀ ਥਾਂ ‘ਤੇ ਸੁਰੱਖਿਆ ਪ੍ਰਬੰਧਾਂ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਦੱਸ ਦਈਏ ਕਿ ਗਵਰਨਰ ਅੱਜ ਪੰਜਾਬ ਪਠਾਨਕੋਟ ਪਹੁੰਚਣਗੇ ਅਤੇ ਰਾਤ ਰਣਜੀਤ ਸਾਗਰ ਡੈਮ ਦੀ ਝੀਲ ‘ਤੇ ਬਣੇ ਰੈਸਟ ਹਾਉਸ ਵਿੱਚ ਠਹਿਰਣਗੇ।

ਭਲਕੇ ਗਵਰਨਰ ਵੱਲੋਂ ਬਮਿਆਲ ਵਿਖੇ ਪ੍ਰਸ਼ਾਸਨ ਵੱਲੋਂ ਬਣਾਈਆਂ ਗਈਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਬੈਠਕ ਕੀਤੀ ਜਾਵੇਗੀ। ਇਸ ਦੌਰਾਨ ਉਹ ਭਾਰਤ ਪਾਕ ਸਰੱਹਦ ਤੇ ਹੋਣ ਵਾਲੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣਗੇ। ਗਵਰਨਰ ਦੇ ਦੌਰੇ ਤੋਂ ਪਹਿਲਾਂ ਐਸਡੀਐਮ ਪਠਾਨਕੋਟ ਅਰਸ਼ਦੀਪ ਸਿੰਘ ਪ੍ਰੋਗਰਾਮ ਵਾਲੀ ਥਾਂ ‘ਤੇ ਪਹੁੰਚੇ। ਜਿਨਾਂ ਦੇ ਵੱਲੋਂ ਆਯੋਜਨ ਸਥਲ ਦਾ ਜਾਇਜ਼ਾ ਲੈ ਕੇ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਰਿਪੋਰਟ ਸੌਂਪੀ ਗਈ ਹੈ। ਦੱਸ ਦਈਏ ਕਿ ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਇੱਕ ਮਹੀਨਾ ਪਹਿਲਾਂ ਸਰੱਹਦੀ ਖੇਤਰ ਬਮਿਆਲ ਦਾ ਦੌਰਾ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰੰਤੂ ਕੁਝ ਕਾਰਨਾਂ ਕਰਕੇ ਉਹ ਦੌਰਾ ਰੱਦ ਕਰ ਦਿੱਤਾ ਗਿਆ ਸੀ।

ਮਿਲੀ ਜਾਣਕਾਰੀ ਮੁਤਾਬਕ ਹੁਣ 8 ਨਵੰਬਰ ਨੂੰ ਸਰੱਹਦੀ ਖੇਤਰ ਬਮਿਆਲ ਦੇ ਮਹਾਰਾਣਾ ਪ੍ਰਤਾਪ ਪਬਲਿਕ ਸਕੂਲ ਵਿੱਚ ਗਵਰਨਰ ਗੁਲਾਬ ਚੰਦ ਕਟਾਰੀਆ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ। ਜਿੱਥੇ ਕਿ ਉਨ੍ਹਾਂ ਵੱਲੋਂ ਸਰੱਹਦੀ ਖੇਤਰ ਵਿੱਚ ਬਣਾਈਆਂ ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਦੇ ਨਾਲ ਖਾਸ ਮੁਲਾਕਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਤੋਂ ਇਲਾਕੇ ਵਿੱਚ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਵੀ ਲਈ ਜਾਵੇਗੀ।

ਦੱਸ ਦਈਏ ਕਿ ਇਸ ਦੇ ਚਲਦੇ ਪ੍ਰਸ਼ਾਸਨ ਵੱਲੋਂ ਖੇਤਰ ਦੇ ਵਿੱਚ ਲਗਾਤਾਰ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਯੋਜਨ ਵਾਲੀ ਥਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਵੀ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚਲਦੇ ਪੁਲਿਸ ਪ੍ਰਸ਼ਾਸਨ ਵਲੋ ਸੁਰੱਖਿਆ ਪ੍ਰਬੰਧ ਵੀ ਪੁਖ਼ਤਾ ਕਰ ਲਏ ਗਏ ਹਨ।

Exit mobile version