Guv-HM Meeting: ਰਾਜਪਾਲ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਇਸ ਮੁੱਦੇ ‘ਤੇ ਗੱਲਬਾਤ
Meeting Agenda: ਦੋਵਾਂ ਵਿਚਾਲੇ ਇਹ ਅਹਿਮ ਮੁਲਾਕਾਤ ਹਾਲ ਹੀ 'ਚ ਅੰਮ੍ਰਿਤਪਾਲ ਅਤੇ ਉਸ ਦੇ ਖਾਲਿਸਤਾਨ ਸਮਰਥਕਾਂ ਵੱਲੋਂ ਪੰਜਾਬ 'ਚ ਕੀਤੀਆਂ ਗਈਆਂ ਗਤੀਵਿਧੀਆਂ ਤੋਂ ਬਾਅਦ ਹੋ ਰਹੀ ਹੈ।

ਇੰਡੀਆ ਗਲੋਬਲ ਫੋਰਮ ਦੇ ਨਿਵੇਸ਼ ਸੰਮੇਲਨ ਨੂੰ ਸੰਬੋਧਨ ਕਰਨਗੇ ਗ੍ਰਹਿ ਮੰਤਰੀ ਅਮਿਤ ਸ਼ਾਹ, ਅਗਲੇ ਮਹੀਨੇ ਹੋਵੇਗਾ ਆਯੋਜਨ
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ (Banwari Lal Purohit) ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕਰਨਗੇ। ਗ੍ਰਹਿ ਮੰਤਰੀ ਨਾਲ ਰਾਜਪਾਲ ਦੀ ਮੀਟਿੰਗ ਅੱਜ ਬਾਅਦ ਦੁਪਹਿਰ ਹੋਵੇਗੀ। ਜਾਣਕਾਰੀ ਮੁਤਾਬਕ ਪੰਜਾਬ ‘ਚ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਦੋਵਾਂ ਵਿਚਾਲੇ ਗੱਲਬਾਤ ਹੋ ਸਕਦੀ ਹੈ। ਇਹ ਅਹਿਮ ਮੀਟਿੰਗ ਹਾਲ ਹੀ ਵਿੱਚ ਅੰਮ੍ਰਿਤਪਾਲ ਅਤੇ ਉਸਦੇ ਖਾਲਿਸਤਾਨ ਸਮਰਥਕਾਂ ਵੱਲੋਂ ਪੰਜਾਬ ਵਿੱਚ ਕੀਤੀਆਂ ਗਈਆਂ ਗਤੀਵਿਧੀਆਂ ਤੋਂ ਬਾਅਦ ਹੋ ਰਹੀ ਹੈ।
ਇਸੇ ਦੌਰਾਨ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੇ ਮੰਗਲਵਾਰ ਨੂੰ ਅਜਨਾਲਾ ਵਿੱਚ ਹੋਈ ਝੜਪ ਦੌਰਾਨ ਪੰਜਾਬ ਪੁਲਿਸ ਵੱਲੋਂ ਦਿਖਾਈ ਗਈ ਸੰਜਮ ਨੂੰ ਝੂਠਾ ਪ੍ਰਚਾਰ ਕਰਾਰ ਦਿੰਦਿਆਂ ਸਵਾਲ ਕੀਤਾ ਕਿ ਜੇਕਰ ਇਹ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਦੀ ਹੈ ਤਾਂ ਇਸ ਨੇ ਆਪਣੇ ਸਮਰਥਕਾਂ ਖ਼ਿਲਾਫ਼ ਲਾਠੀਆਂ ਅਤੇ ਬੈਰੀਕੇਡਾਂ ਦੀ ਵਰਤੋਂ ਕਿਉਂ ਕੀਤੀ।