ਦਿੱਲੀ ਏਅਰਪੋਰਟ ਲਈ ਸਰਕਾਰੀ ਵਾਲਵੋ ਬੱਸਾਂ ਚੱਲਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋਇਆ: ਲਾਲਜੀਤ ਸਿੰਘ ਭੁੱਲਰ Govt Volvo bus service to Delhi Airport ended monopoly of Private bus players: Laljit Singh Bhullar Punjabi news - TV9 Punjabi

ਦਿੱਲੀ ਏਅਰਪੋਰਟ ਲਈ ਸਰਕਾਰੀ ਵਾਲਵੋ ਬੱਸਾਂ ਚੱਲਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋਇਆ: ਲਾਲਜੀਤ ਸਿੰਘ ਭੁੱਲਰ

Published: 

24 Jan 2023 22:56 PM

ਪਨਬੱਸ ਦੀ ਨਵੀਂ ਵਾਲਵੋ ਬੱਸ ਨੂੰ ਹਰੀ ਝੰਡੀ ਵਿਖਾਉਣ ਉਪਰੰਤ ਆਪਣੇ ਸੰਬੋਧਨ ਵਿੱਚ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਸਰਕਾਰੀ ਵਾਲਵੋ ਬੱਸ ਸ਼ੁਰੂ ਹੋਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋ ਗਿਆ ਹੈ

ਦਿੱਲੀ ਏਅਰਪੋਰਟ ਲਈ ਸਰਕਾਰੀ ਵਾਲਵੋ ਬੱਸਾਂ ਚੱਲਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋਇਆ: ਲਾਲਜੀਤ ਸਿੰਘ ਭੁੱਲਰ

ਦਿੱਲੀ ਏਅਰਪੋਰਟ ਲਈ ਸਰਕਾਰੀ ਵਾਲਵੋ ਬੱਸਾਂ ਚੱਲਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋਇਆ: ਲਾਲਜੀਤ ਸਿੰਘ ਭੁੱਲਰ

Follow Us On

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਾਂਝੇ ਤੌਰ ‘ਤੇ ਨੰਗਲ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਲਈ ਸਰਕਾਰੀ ਵਾਲਵੋ ਬੱਸ ਸਰਵਿਸ ਦੀ ਸ਼ੁਰੂਆਤ ਕੀਤੀ ਗਈ। ਇਲਾਕੇ ਦੀ ਚਿਰੋਕਣੀ ਮੰਗ ਪੂਰੀ ਹੋਣ ਨਾਲ ਹੁਣ ਕੰਢੀ ਇਲਾਕੇ ਦੇ ਲੋਕ ਮਹਿਜ਼ 1130 ਰੁਪਏ ਕਿਰਾਏ ਵਿੱਚ ਦਿੱਲੀ ਹਵਾਈ ਅੱਡੇ ਤੱਕ ਸਫ਼ਰ ਤੈਅ ਕਰ ਸਕਣਗੇ।

ਪਨਬੱਸ ਦੀ ਨਵੀਂ ਵਾਲਵੋ ਬੱਸ ਨੂੰ ਹਰੀ ਝੰਡੀ ਵਿਖਾਉਣ ਉਪਰੰਤ ਆਪਣੇ ਸੰਬੋਧਨ ਵਿੱਚ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਸਰਕਾਰੀ ਵਾਲਵੋ ਬੱਸ ਸ਼ੁਰੂ ਹੋਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੀ ਮਨਮਰਜ਼ੀ ਨਾਲ 3000 ਤੋਂ 3500 ਰੁਪਏ ਤੱਕ ਕਿਰਾਇਆ ਵਸੂਲਣ ਵਾਲੀਆਂ ਇਨ੍ਹਾਂ ਨਿੱਜੀ ਕੰਪਨੀਆਂ ਵੱਲੋਂ ਕਿਰਾਇਆ ਘਟਾਉਣ ਦੇ ਬਾਵਜੂਦ ਲੋਕ ਸਰਕਾਰੀ ਵਾਲਵੋ ਬੱਸ ਸੇਵਾ ਨੂੰ ਤਰਜੀਹ ਦੇ ਰਹੇ ਹਨ ਜਿਸ ਨਾਲ ਸਰਕਾਰੀ ਬੱਸ ਸੇਵਾ ਨਿਰੰਤਰ ਮੁਨਾਫ਼ੇ ਵਿੱਚ ਜਾਣ ਲੱਗੀ ਹੈ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਸਾਲ ਜੂਨ ਮਹੀਨੇ ਦੌਰਾਨ ਵਾਲਵੋ ਬੱਸ ਸਰਵਿਸ ਸ਼ੁਰੂ ਕੀਤੀ ਗਈ ਸੀ ਜਿਸ ਦਾ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੇ ਖ਼ੂਬ ਲਾਹਾ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਚੱਲਦੀਆਂ ਇਨ੍ਹਾਂ ਬੱਸਾਂ ਵਿੱਚ ਹੁਣ ਤੱਕ 80,000 ਤੋਂ ਵੱਧ ਯਾਤਰੀ ਸਫ਼ਰ ਕਰ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਯਾਤਰੀਆਂ ਦੇ ਅੰਕੜੇ ਇਸ ਸੇਵਾ ਦੀ ਸਫ਼ਲਤਾ ਨੂੰ ਸਾਬਤ ਕਰਦੇ ਹਨ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਇਸ ਸੇਵਾ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਨੰਗਲ ਸ਼ਹਿਰ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-3 ਤੱਕ ਲੋਕ ਸਿਰਫ਼ 1130 ਰੁਪਏ ਕਿਰਾਏ ਨਾਲ ਵਾਲਵੋ ਬੱਸ ਵਿੱਚ ਸਫ਼ਰ ਕਰ ਸਕਣਗੇ।

ਨੰਗਲ ਬੱਸ ਸਟੈਂਡ ਵਿਖੇ ਛੇਤੀ ਹੀ ਸ਼ਾਪਿੰਗ ਕੰਪਲੈਕਸ ਬਣਾਉਣ ਦਾ ਐਲਾਨ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਦਿੱਤੇ ਇਸ ਤੋਹਫ਼ੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਬਹੁਤੇ ਲੋਕ ਅਰਬ ਦੇਸ਼ਾਂ ਵਿੱਚ ਹੋਣ ਕਾਰਨ ਉਨ੍ਹਾਂ ਨੂੰ ਮਹਿੰਗੀਆਂ ਗੱਡੀਆਂ ਕਿਰਾਏ ਉਤੇ ਲੈ ਕੇ ਏਅਰਪੋਰਟ ਜਾਣਾ ਪੈਂਦਾ ਹੈ, ਇਸ ਲਈ ਇਹ ਬੱਸ ਸੇਵਾ ਇਲਾਕੇ ਦੇ ਲੋਕਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋਵੇਗੀ।

ਉਨ੍ਹਾਂ ਕਿਹਾ ਕਿ 6 ਮਹੀਨੇ ਦੇ ਸਮੇਂ ਵਿੱਚ ਅਨੰਦਪੁਰ ਸਾਹਿਬ ਦੇ ਹਲਕੇ ਦੇ ਸਾਰੇ ਸਕੂਲ ਅਪਗ੍ਰੇਡ ਕੀਤੇ ਜਾਣਗੇ। ਨੰਗਲ ਵਿਖੇ ਸਕੂਲ ਆਫ ਐਮੀਨੈਂਸ ਦਾ ਨਾਂ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਨਾਂ ਉੱਤੇ ਰੱਖਿਆ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਕੀਰਤਪੁਰ ਸਾਹਿਬ ਵਿਖੇ ਸਕੂਲ ਦਾ ਨਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਨਾਂ ਉੱਤੇ ਰੱਖਿਆ ਜਾਵੇਗਾ।

Exit mobile version