AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜ਼ਿਮਨੀ ਚੋਣ: ਸਰਪੰਚਾਂ-ਪੰਚਾਂ ਦੀ ਚੋਣ ਲਈ ਵੋਟਿੰਗ ਜਾਰੀ, ਅੱਜ ਹੀ ਆਉਣਗੇ ਨਤੀਜ਼ੇ

Panchayat By Election: ਵੋਟਿੰਗ ਤੋਂ ਬਾਅਦ ਅੱਜ ਹੀ ਵੋਟਾਂ ਦੀ ਗਿਣਤੀ ਪੋਲਿੰਗ ਸਟੇਸ਼ਨ ਤੇ ਕੀਤੀ ਜਾਵੇਗੀ। ਸਰਪੰਚ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਸੂਚਿਤ ਖਰਚ ਸੀਮਾ 40,000 ਰੁਪਏ ਸੀ, ਜਦੋਂ ਕਿ ਪੰਚ ਲਈ ਖਰਚ ਸੀਮਾ 30,000 ਰੁਪਏ ਤੈਅ ਕੀਤੀ ਗਈ ਸੀ। ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਹਨ।

ਜ਼ਿਮਨੀ ਚੋਣ: ਸਰਪੰਚਾਂ-ਪੰਚਾਂ ਦੀ ਚੋਣ ਲਈ ਵੋਟਿੰਗ ਜਾਰੀ, ਅੱਜ ਹੀ ਆਉਣਗੇ ਨਤੀਜ਼ੇ
avtar-singh
| Updated On: 27 Jul 2025 09:39 AM IST
Share

ਅੱਜ ਸੂਬੇ ਭਰ ‘ਚ ਸਰਪੰਚਾਂ ਦੇ ਪੰਚਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਵੋਟਿੰਗ ਹੋ ਰਹੀ ਹੈ। ਪੰਜਾਬ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15 ਅਕਤੂਬਰ, 2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲਿਆਂ ‘ਚ ਸਰਪੰਚਾਂ ਦੀਆਂ 90 ਅਸਾਮੀਆਂ ਅਤੇ ਪੰਚਾਂ ਦੀਆਂ 1771 ਅਸਾਮੀਆਂ ਖਾਲੀ ਹਨ। ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ, ਰਾਜ ਚੋਣ ਕਮਿਸ਼ਨ ਨੇ ਜ਼ਿਮਨੀ ਚੋਣ ਕਰਵਾ ਰਹੀ ਹੈ। ਵੋਟਾਂ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਪੈਣਗੀਆਂ ਅਤੇ ਉਸ ਤੋਂ ਬਾਅਦ ਪੋਲਿੰਗ ਸਟੇਸ਼ਨ ਉੱਪਰ ਹੀ ਵੋਟਾਂ ਦੀ ਗਿਣਤੀ ਹੋਵੇਗੀ।

27 ਜੁਲਾਈ ਨੂੰ ਹੀ ਅਉਣਗੇ ਨਤੀਜੇ

ਵੋਟਿੰਗ ਤੋਂ ਬਾਅਦ ਅੱਜ ਹੀ ਵੋਟਾਂ ਦੀ ਗਿਣਤੀ ਪੋਲਿੰਗ ਸਟੇਸ਼ਨ ਤੇ ਕੀਤੀ ਜਾਵੇਗੀ। ਸਰਪੰਚ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਸੂਚਿਤ ਖਰਚ ਸੀਮਾ 40,000 ਰੁਪਏ ਸੀ, ਜਦੋਂ ਕਿ ਪੰਚ ਲਈ ਖਰਚ ਸੀਮਾ 30,000 ਰੁਪਏ ਤੈਅ ਕੀਤੀ ਗਈ ਸੀ। ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਹਨ।

ਗੁਰਦਾਸਪੁਰ ‘ਚ ਹੋ ਰਹੀ ਵੋਟਿੰਗ

ਗੁਰਦਾਸਪੁਰ ਦੇ ਵੱਖ-ਵੱਖ ਬਲਾਕਾਂ ‘ਚ 6 ਸਰਪੰਚਾਂ ਅਤੇ 26 ਪੰਚਾਂ ਦੀ ਉੱਪ ਚੋਣ ਹੋ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਜ਼ਿਮਨੀ ਚੋਣਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ, ਗੁਰਦਾਸਪੁਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਇਨਾਂ ਉਪ ਚੋਣਾਂ ਦੌਰਾਨ ਦੀਨਾਨਗਰ ਬਲਾਕ ਦੇ ਪਿੰਡ ਸਹਿਜ਼ਾਦਾ ਅਤੇ ਕੋਠੇ ਮਾਈ ਉਮਰੀ ਵਿਖੇ ਸਰਪੰਚਾਂ ਦੀ ਉਪ ਚੋਣ ਹੋ ਰਹੀ ਹੈ , ਜਦਕਿ ਇਸੇ ਹੀ ਬਲਾਕ ਦੇ ਪਿੰਡ ਝੱਖਰਪਿੰਡੀ, ਚੂਹੜ ਚੱਕ, ਬਾਜੀਗਰ ਕੁੱਲੀਆਂ ਭਟੋਆ, ਮੰਜ, ਨਿਆਂਮਤਾ, ਕੋਠੇ ਸਦਾਨਾ, ਕੋਠੇ ਅਬਾਦੀ ਭਗਵਾਨਪੁਰ ਤੇ ਤਲਵੰਡੀ ਵਿਖੇ ਪੰਚਾਂ ਦੀ ਜ਼ਿਮਨੀ ਚੋਣ ਹੋ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਗੁਰਦਾਸਪੁਰ ਬਲਾਕ ‘ਚ ਘੁੱਲਾ ਪਿੰਡ ਵਿਖੇ ਸਰਪੰਚ ਤੇ ਪੱਖੋਵਾਲ ਵਿਖੇ ਪੰਚ ਦੀ ਉਪ ਚੋਣ ਹੋਵੇਗੀ। ਕਾਹਨੂੰਵਾਨ ਬਲਾਕ ‘ਚ ਪਿੰਡ ਕੱਲੂ ਸੋਹਲ ਵਿਖੇ ਸਰਪੰਚ ਦੀ ਜ਼ਿਨੀ ਚੋਣ ਤੇ ਪਿੰਡ ਘੁੱਲਾ ਤੇ ਭੈਣੀ ਪਸਵਾਲ ਵਿਖੇ ਪੰਚਾਂ ਦੀ ਜ਼ਿਨੀ ਚੋਣ ਹੋ ਰਹੀ ਹੈ। ਧਾਰੀਵਾਲ ਬਲਾਕ ਦੇ ਪਿੰਡ ਅਖਲਾਸਪੁਰ ਵਿਖੇ ਪੰਚ ਦੀ ਚੋਣ ਹੋਵੇਗੀ ਅਤੇ ਸ੍ਰੀ ਹਰਗੋਬਿੰਦਪੁਰ ਬਲਾਕ ਦੇ ਪਿੰਡ ਮੱਧਰਾ, ਸ਼ੁਕਾਲਾ, ਗੰਡੇਕੇ ਅਤੇ ਘੁਮਾਣ ਵਿਖੇ ਪੰਚਾਂ ਦੀ ਜ਼ਿਮਨੀ ਚੋਈ ਹੋ ਰਹੀ ਹੈ। ਇਸੇ ਤਰ੍ਹਾਂ ਹੋਰ ਵੀ ਕਈ ਇਲਾਕਿਆਂ ‘ਚ ਵੋਟਿੰਗ ਹੋ ਰਹੀ ਹੈ।

Follow Us
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...