ਜਲੰਧਰ ‘ਚ BJP ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ, CCTV ਖੰਗਾਲ ਰਹੀ ਪੁਲਿਸ

mohit-malhotra
Updated On: 

08 Apr 2025 15:33 PM

Grenade attack on Manoranjan Kalia House: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਬੀਤੀ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਅੱਤਵਾਦੀ ਹਮਲਾ ਹੋਇਆ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਆਪਣੇ ਘਰ ਦੇ ਅੰਦਰ ਸੁੱਤੇ ਪਏ ਸਨ। ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰ ਵੀ ਘਰ ਦੇ ਅੰਦਰ ਸਨ। ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਪਰ ਸਾਬਕਾ ਮੰਤਰੀ ਦੇ ਘਰ ਦੇ ਵਿਹੜੇ ਵਿੱਚ ਹੋਏ ਧਮਾਕੇ ਨੇ ਬਹੁਤ ਤਬਾਹੀ ਮਚਾਈ।

ਜਲੰਧਰ ਚ BJP ਆਗੂ ਮਨੋਰੰਜਨ ਕਾਲੀਆ ਦੇ ਘਰ ਤੇ ਗ੍ਰਨੇਡ ਹਮਲਾ, CCTV ਖੰਗਾਲ ਰਹੀ ਪੁਲਿਸ

ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ (Photo Credit: ANI)

Follow Us On

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਬੀਤੀ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਅੱਤਵਾਦੀ ਹਮਲਾ ਹੋਇਆ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਆਪਣੇ ਘਰ ਦੇ ਅੰਦਰ ਸੁੱਤੇ ਪਏ ਸਨ। ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰ ਵੀ ਘਰ ਦੇ ਅੰਦਰ ਸਨ। ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਪਰ ਸਾਬਕਾ ਮੰਤਰੀ ਦੇ ਘਰ ਦੇ ਵਿਹੜੇ ਵਿੱਚ ਹੋਏ ਧਮਾਕੇ ਨੇ ਬਹੁਤ ਤਬਾਹੀ ਮਚਾਈ।

ਮਿਲੀ ਜਾਣਕਾਰੀ ਮੁਤਾਬਕ ਹਮਲਾ ਕਰਨ ਲਈ ਕੁੱਲ 3 ਲੋਕ, ਇੱਕ ਈ-ਰਿਕਸ਼ਾ ਤੇ ਇੱਕ ਬਾਈਕ ‘ਤੇ ਸਵਾਰ ਸਨ। ਇੱਕ ਮੁਲਜ਼ਮ ਈ-ਰਿਕਸ਼ਾ ਤੋਂ ਹੇਠਾਂ ਉਤਰਿਆ, ਹੈਂਡ ਗ੍ਰਨੇਡ ਦਾ ਲੀਵਰ ਕੱਢਿਆ ਅਤੇ ਸਾਬਕਾ ਮੰਤਰੀ ਦੇ ਘਰ ਦੇ ਅੰਦਰ ਸੁੱਟ ਦਿੱਤਾ। ਜਿਸ ਤੋਂ ਬਾਅਦ ਇੱਕ ਜ਼ੋਰਦਾਰ ਧਮਾਕਾ ਹੋਇਆ। ਘਟਨਾ ਦੀ ਸੀਸੀਟੀਵੀ ਸਾਹਮਣੇ ਆਈ ਹੈ।

ਵਾਰਦਾਤ ਨੂੰ ਅੰਜਾਮ ਦੇ ਕੇ ਹਮਲਾਵਰ ਫਰਾਰ

ਦੱਸ ਦਈਏ ਕਿ ਮਨੋਰੰਜਨ ਕਾਲੀਆ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ ਪ੍ਰਾਪਤ ਹੈ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ 4 ਗੰਨਮੈਨ ਅਲਾਟ ਕੀਤੇ ਗਏ ਹਨ। ਕਾਲੀਆ ਦਾ ਸੁਰੱਖਿਆ ਇੰਚਾਰਜ ਨਿਸ਼ਾਨ ਸਿੰਘ ਹੈ। ਜੋ ਹਮਲੇ ਤੋਂ ਤੁਰੰਤ ਬਾਅਦ ਬਾਹਰ ਆ ਗਿਆ। ਇਹ ਹਮਲਾ ਪੰਜਾਬ ਦੇ ਜਲੰਧਰ ਦੇ ਸਭ ਤੋਂ ਪ੍ਰਮੁੱਖ ਖੇਤਰ ਸ਼ਾਸਤਰੀ ਮਾਰਕੀਟ ਚੌਕ ਦੇ ਨੇੜੇ ਸਵੇਰੇ 1.03 ਤੋਂ 1.07 ਵਜੇ ਦੇ ਵਿਚਕਾਰ ਹੋਇਆ। ਜਿਸ ਜਗ੍ਹਾ ਇਹ ਘਟਨਾ ਵਾਪਰੀ, ਉਹ 50 ਮੀਟਰ ਦੀ ਦੂਰੀ ‘ਤੇ ਹੈ ਜਿੱਥੋਂ ਪੁਲਿਸ ਦੀ 24 ਘੰਟੇ ਪੀਸੀਆਰ ਟੀਮ ਹੈ ਅਤੇ ਸਿਰਫ਼ 100 ਮੀਟਰ ਦੀ ਦੂਰੀ ‘ਤੇ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 3 ਹੈ। ਪਰ ਦੋਸ਼ੀ ਆਇਆ ਅਤੇ ਸਾਬਕਾ ਮੰਤਰੀ ਦੇ ਘਰ ਦੇ ਅੰਦਰ ਇੱਕ ਗ੍ਰਨੇਡ ਸੁੱਟਿਆ ਅਤੇ ਭੱਜ ਗਿਆ।

ਸ਼ੀਸ਼ੇ ਦਾ ਦਰਵਾਜ਼ਾ ਤੇ ਕਾਰ ਨੂੰ ਹੋਇਆ ਨੁਕਸਾਨ

ਜਾਣਕਾਰੀ ਦਿੰਦਿਆਂ ਮਨੋਰੰਜਨ ਕਾਲੀਆ ਨੇ ਕਿਹਾ ਕਿ ਪਹਿਲਾਂ ਤਾਂ ਅਜਿਹਾ ਲੱਗ ਰਿਹਾ ਸੀ ਕਿ ਟ੍ਰਾਂਸਫਾਰਮਰ ਫਟ ਗਿਆ ਹੈ। ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਆਈ, ਪਰ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਫਿਰ ਮੇਰੇ ਘਰ ਦੇ ਨੇੜੇ ਇੱਕ ਰੈਸਟੋਰੈਂਟ ਦੇ ਲੋਕ ਆਏ ਕਿਉਂਕਿ ਉਨ੍ਹਾਂ ਨੇ ਮੇਰੇ ਘਰ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਸੀ। ਜਦੋਂ ਅਸੀਂ ਉਨ੍ਹਾਂ ਦੇ ਦੱਸਣ ਤੋਂ ਬਾਅਦ ਦੇਖਿਆ ਤਾਂ ਸ਼ੀਸ਼ੇ ਦਾ ਦਰਵਾਜ਼ਾ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਹੋਈ ਸੀ। ਉਨ੍ਹਾਂ ਨੇ ਕਿਹਾ ਕਿ ਘਟਨਾ ਸਮੇਂ ਉਨ੍ਹਾਂ ਦੀ ਭੈਣ ਅਤੇ ਉਸ ਦੇ ਬੱਚੇ ਵੀ ਘਰ ਵਿੱਚ ਸਨ, ਜੋ ਧਮਾਕੇ ਦੀ ਆਵਾਜ਼ ਤੋਂ ਡਰ ਗਏ ਸਨ।

ਗ੍ਰਨੇਡ ਹਮਲਾ ਜਾਂ ਕੁਝ ਹੋਰ?

ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਧਮਾਕੇ ਦੀ ਸੂਚਨਾ ਦੇਰ ਰਾਤ ਲਗਭਗ 1 ਤੋਂ 2 ਵਜੇ ਦੇ ਵਿਚਕਾਰ ਮਿਲੀ। ਸੂਚਨਾ ਮਿਲਦੇ ਹੀ ਅਸੀਂ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਫੋਰੈਂਸਿਕ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। ਸੀਸੀਟੀਵੀ ਕੈਮਰਿਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਅਸੀਂ ਜਾਂਚ ਕਰ ਰਹੇ ਹਾਂ ਕਿ ਇਹ ਗ੍ਰਨੇਡ ਹਮਲਾ ਹੈ ਜਾਂ ਕੁਝ ਹੋਰ। ਘਰ ਦੇ ਅੰਦਰ ਹਰ ਕੋਈ ਸੁਰੱਖਿਅਤ ਹੈ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੂਰੇ ਰਸਤੇ ਦੀ ਤਲਾਸ਼ੀ ਲਈ ਜਾ ਰਹੀ ਹੈ। ਸੁਰੱਖਿਆ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਹਨ।

ਨਹੀਂ ਰੁਕ ਰਹੇ ਗ੍ਰਨੇਡ ਹਮਲੇ

ਜਲੰਧਰ ਦੇ ਰਾਏਪੁਰ ਰਸੂਲਪੁਰ ਵਿੱਚ ਮੁਸਲਿਮ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਵਾਲੇ ਇੱਕ ਵਿਅਕਤੀ ਦੇ ਘਰ ਤੇ ਗ੍ਰਨੇਡ ਹਮਲਾ ਕੀਤਾ ਹੈ। ਇਸ ਦੀ ਜਿੰਮੇਵਾਰੀ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਗੈਂਗ ਨੇ ਲਈ ਸੀ। ਇਸ ਤੋਂ ਪਹਿਲਾਂ ਪੰਜਾਬ ਦੇ ਮਾਝਾ ਖੇਤਰ ਵਿੱਚ ਪੰਜਾਬ ਪੁਲਿਸ ਥਾਣਿਆਂ ‘ਤੇ ਕਈ ਗ੍ਰਨੇਡ ਹਮਲੇ ਹੋਏ।