Good News: ਤਿਊਹਾਰਾਂ ਦੇ ਮੱਦੇਨਜ਼ਰ ਨਹੀਂ ਹੋਣਗੀਆਂ ਜੀਐਸਟੀ ਰੇਡਾਂ, ਪੰਜਾਬ ਸਰਕਾਰ ਦਾ ਵੱਡਾ ਐਲਾਨ

Updated On: 

25 Oct 2024 19:13 PM

ਪੰਜਾਬ ਸਰਕਾਰ ਨੇ ਵਪਾਰੀਆਂ ਦੇ ਹਿੱਤ ਵਿੱਚ ਵੱਡਾ ਫੈਸਲਾ ਲਿਆ ਹੈ। ਸ਼ੁੱਕਰਵਾਰ ਨੂੰ ਸੂਬੇ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਤਿਊਹਾਰਾਂ ਦੇ ਮੱਦੇਨਜ਼ਰ ਕਿਸੇ ਵੀ ਵਪਾਰੀ ਜਾਂ ਕਾਰੋਬਾਰੀ ਤੇ ਜੀਐਸਟੀ ਦੀ ਰੇਡ ਨਹੀਂ ਹੋਵੇਗੀ।

Good News: ਤਿਊਹਾਰਾਂ ਦੇ ਮੱਦੇਨਜ਼ਰ ਨਹੀਂ ਹੋਣਗੀਆਂ ਜੀਐਸਟੀ ਰੇਡਾਂ, ਪੰਜਾਬ ਸਰਕਾਰ ਦਾ ਵੱਡਾ ਐਲਾਨ

ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ

Follow Us On

ਪੰਜਾਬ ਸਰਕਾਰ ਨੇ ਵਪਾਰੀਆਂ ਦੇ ਹਿੱਤ ਵਿੱਚ ਵੱਡਾ ਫੈਸਲਾ ਲਿਆ ਹੈ। ਸ਼ੁੱਕਰਵਾਰ ਨੂੰ ਸੂਬੇ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਤਿਊਹਾਰਾਂ ਦੇ ਮੱਦੇਨਜ਼ਰ ਕਿਸੇ ਵੀ ਵਪਾਰੀ ਜਾਂ ਕਾਰੋਬਾਰੀ ਤੇ ਜੀਐਸਟੀ ਦੀ ਰੇਡ ਨਹੀਂ ਹੋਵੇਗੀ। ਨਾਲ ਹੀ ਉਨ੍ਹਾਂ ਨੇ ਟੋਲ ਫਰੀ ਨੰਬਰ ਵੀ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਜੇ ਕੋਈ ਵੀ ਅਧਿਕਾਰੀ ਕਾਰੋਬਾਰੀਆਂ ਨੂੰ ਤੰਗ ਪਰੇਸ਼ਾਨ ਕਰਦਾ ਹੈ ਤਾਂ ਉਹ ਇਸ ਨੰਬਰ ਤੇ ਉਨ੍ਹਾਂ ਦੀ ਸ਼ਿਕਾਇਤ ਕਰ ਸਕਦੇ ਹਨ। ਜੇਕਰ ਸ਼ਿਕਾਇਤ ਸਹੀ ਪਾਈ ਗਈ ਤਾਂ ਸਬੰਧਿਤ ਅਧਿਕਾਰੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੂਬਾ ਸਰਕਾਰ ਦਾ ਵੱਡਾ ਐਲਾਨ

ਵਿੱਤ ਮੰਤਰੀ ਚੀਮਾ ਨੇ ਵੀਡੀਓ ਸ਼ੇਅਰ ਕਰਦਿਆਂ ਕਿਹਾ ਕਿ ਤਿਊਹਾਰ ਸਾਰਿਆਂ ਦੇ ਸਾਂਝੇ ਹੁੰਦੇ ਹਨ। ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਕੁਝ ਜੀਐਸਟੀ ਵਿਭਾਗ ਦੇ ਅਧਿਕਾਰੀ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਕੋਈ ਵੀ ਜੀਐਸਟੀ ਅਧਿਕਾਰੀ ਕਿਸੇ ਵੀ ਕਾਰੋਬਾਰੀ ਦੇ ਵਪਾਰਕ ਅਦਾਰੇ ਤੇ ਰੇਡ ਨਹੀਂ ਕਰੇਗਾ। ਇਹ ਕਾਰਵਾਈ ਤੁਰੰਤ ਪ੍ਰਭਾਵ ਨਾਲ ਰੋਕੀ ਜਾ ਰਹੀ ਹੈ। ਟੈਕਸ ਵਿਭਾਗ ਵੱਲੋਂ ਤਿਊਹਾਰ ਖ਼ਤਮ ਹੋਣ ਤੱਕ ਕਿਸੇ ਵੀ ਤਰ੍ਹਾਂ ਦੀ ਛਾਪੇਮਾਰੀ ਜਾਂ ਪੁੱਛਗਿੱਛ ਨਹੀਂ ਕੀਤੀ ਜਾਵੇਗਾ।

ਵਿੱਤ ਮੰਤਰੀ ਨੇ ਜਾਰੀ ਕੀਤੇ ਟੋਲ ਫਰੀ ਨੰਬਰ

ਨਾਲ ਹੀ ਉਨ੍ਹਾਂ ਨੇ ਟੋਲ ਫਰੀ ਨੰਬਰ 0175- 2225192, 2921005 ਵੀ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੰਬਰਾਂ ਤੇ ਫੋਨ ਕਰਕੇ ਕਾਰੋਬਾਰੀ ਭਰ੍ਹਾ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੀ ਸ਼ਿਕਾਇਤ ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਆਖਿਰ ਵਿੱਚ ਚੀਮਾ ਨੇ ਸਾਰਿਆਂ ਨੂੰ ਤਿਊਹਾਰਾਂ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ।

Exit mobile version