AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਲਜ਼ਾਰ ਸਿੰਘ ਮੌਤ ਮਾਮਲਾ: AAP ਦਾ ਵਿਰੋਧੀਆਂ ‘ਤੇ ਪਲਟਵਾਰ, ਡਰਾ ਧਮਕਾ ਕੇ ਵੀਡੀਓ ਬਣਵਾਈ… ਸਿਆਸਤ ਚਮਕਾਉਣ ਲਈ ਰੁਕਵਾਈ ਐਂਬੂਲੈਂਸ

ਨੀਲ ਗਰਗ ਨੇ ਕਿਹਾ ਕਿ ਪਿੰਡ ਤੂਰਬੰਜਾਰਾ 'ਚ ਇੱਕ ਵਿਅਕਤੀ ਵੱਲੋਂ ਨਸ਼ਿਆਂ ਦਾ ਮੁੱਦਾ ਚੁੱਕੇ ਜਾਣ ਤੋਂ ਬਾਅਦ ਮਾਨ ਸਰਕਾਰ ਨੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਤੋਂ ਬਾਅਦ ਸ਼ਿਕਾਇਤਕਰਤਾ ਨੇ ਜ਼ਹਿਰ ਖਾ ਲਿਆ।

ਗੁਲਜ਼ਾਰ ਸਿੰਘ ਮੌਤ ਮਾਮਲਾ: AAP ਦਾ ਵਿਰੋਧੀਆਂ 'ਤੇ ਪਲਟਵਾਰ, ਡਰਾ ਧਮਕਾ ਕੇ ਵੀਡੀਓ ਬਣਵਾਈ... ਸਿਆਸਤ ਚਮਕਾਉਣ ਲਈ ਰੁਕਵਾਈ ਐਂਬੂਲੈਂਸ
tv9-punjabi
| Updated On: 08 Sep 2026 15:27 PM IST
Share

ਸੰਗਰੂਰ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਵਿਰੋਧੀ ਧਿਰਾਂ ‘ਤੇ ਮ੍ਰਿਤਕ ਦੀ ਮੌਤ ਨੂੰ ਸਿਆਸੀ ਮੁੱਦਾ ਬਣਾਉਣ ਦੇ ਇਲਜ਼ਾਮ ਲਗਾਉਂਦਿਆਂ ਨਿਸ਼ਾਨਾ ਸਾਧਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਵਿਰੋਧੀਆਂ ‘ਤੇ ਲੋਕਾਂ ਦੀਆਂ ਲਾਸ਼ਾਂ ‘ਤੇ ਸਿਆਸਤ ਕਰਨ ਦਾ ਇਲਜ਼ਾਮ ਲਗਾਇਆ ਹੈ।

ਨੀਲ ਗਰਗ ਨੇ ਕਿਹਾ ਕਿ ਪਿੰਡ ਤੂਰਬੰਜਾਰਾ ‘ਚ ਇੱਕ ਵਿਅਕਤੀ ਵੱਲੋਂ ਨਸ਼ਿਆਂ ਦਾ ਮੁੱਦਾ ਚੁੱਕੇ ਜਾਣ ਤੋਂ ਬਾਅਦ ਮਾਨ ਸਰਕਾਰ ਨੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਤੋਂ ਬਾਅਦ ਸ਼ਿਕਾਇਤਕਰਤਾ ਨੇ ਜ਼ਹਿਰ ਖਾ ਲਿਆ।

‘ਵਿਰੋਧੀਆਂ ਨੇ ਐਂਬੂਲੈਂਸ ਰੋਕ ਕੇ ਵੀਡੀਓ ਬਣਵਾਈ’

ਨੀਲ ਗਰਗ ਨੇ ਵਿਰੋਧੀਆਂ ‘ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਜਦੋਂ ਗੁਲਜ਼ਾਰ ਸਿੰਘ ਨੂੰ ਇਲਾਜ ਲਈ ਲਿਜਾਇਆ ਜਾ ਰਿਹਾ ਸੀ ਤਾਂ ਵਿਰੋਧੀਆਂ ਨੇ ਹਸਪਤਾਲ ਪਹੁੰਚਾਉਣ ਦੀ ਬਜਾਏ ਆਪਣੀ ਸਿਆਸਤ ਚਮਕਾਉਣ ਲਈ ਐਂਬੂਲੈਂਸ ਰੁਕਵਾਈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਗੁਲਜ਼ਾਰ ਸਿੰਘ ਨੂੰ ਡਰਾ-ਧਮਕਾ ਕੇ ਕਿਸੇ ਦੇ ਖ਼ਿਲਾਫ਼ ਵੀਡੀਓ ਬਣਵਾਈ ਗਈ ਤੇ ਇਸ ਕਾਰਨ ਉਸ ਨੂੰ ਸਮੇਂ ਸਿਰ ਇਲਾਜ ਨਹੀਂ ਮਿਲ ਸਕਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਨੀਲ ਗਰਗ ਨੇ ਕਿਹਾ ਉਸ ਸ਼ਖਸ ਦੀਆਂ ਦੋ ਵੀਡੀਓ ਸਾਹਮਣੇ ਆ ਰਹੀਆਂ ਹਨ। ਪਹਿਲੀ ਵੀਡੀਓ ‘ਚ ਉਹ ਹਰਪਾਲ ਚੀਮਾ ਦਾ ਨਾਮ ਨਹੀਂ ਲੈ ਰਿਹਾ ਹੈ, ਜਦਕਿ ਦੂਜੀ ਵੀਡੀਓ ‘ਚ ਉਹ ਹਰਪਾਲ ਚੀਮਾ ਦਾ ਨਾਮ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਦੂਜੀ ਵੀਡੀਓ ‘ਚ ਹੀ ਨਾਮ ਕਿਉਂ ਲਿਆ। ਉਨ੍ਹਾਂ ਕਿਹਾ ਜਾਂਚ ਇਸ ਦੀ ਵੀ ਹੋਣੀ ਚਾਹੀਦੀ ਹੈ ਕਿ ਜੇਕਰ ਇਨਸਾਨ ਨੇ ਜ਼ਹਿਰ ਨਿਗਲ ਲਿਆ ਤਾਂ ਪਹਿਲੀ ਤਰਜ਼ੀਹ ਹਸਪਤਾਲ ਪਹੁੰਚਾਉਣ ਦੀ ਹੋਣੀ ਚਾਹੀਦੀ ਹੈ ਜਾਂ ਵੀਡੀਓ ਬਣਾਉਣ ਦੀ ਹੈ।

ਨੀਲ ਗਰਗ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕਿਸੇ ਵਿਅਕਤੀ ਦੀ ਜਾਨ ਤੋਂ ਵੱਧ ਸਿਆਸਤ ਨੂੰ ਤਰਜੀਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਮਾਮਲੇ ‘ਚ ਤੁਰੰਤ ਐਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਦੇ ਹੁਕਮ ਦਿੱਤੇ ਹਨ।

ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਹਮਲਾਵਰ

ਦੂਜੇ ਪਾਸੇ ਗੁਲਜ਼ਾਰ ਸਿੰਘ ਦੀ ਮੌਤ ਨੂੰ ਲੈ ਕੇ ਕਾਂਗਰਸ, ਭਾਰਤੀ ਜਨਤਾ ਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਵਿਰੋਧੀ ਧਿਰਾਂ ਇਸ ਮਾਮਲੇ ਨੂੰ ਨਸ਼ਿਆਂ ਦੀ ਸਮੱਸਿਆ ਤੇ ਸਰਕਾਰ ਦੀ ਕਾਰਗੁਜ਼ਾਰੀ ਨਾਲ ਜੋੜ ਕੇ ਹਮਲਾ ਕਰ ਰਹੀਆਂ ਹਨ।

ਕੀ ਹੈ ਮਾਮਲਾ?

ਸੰਗਰੂਰ ਦੇ ਪਿੰਡ ਤੂਰਬਣਜਾਰਾ ਦੇ 50 ਸਾਲਾ ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਜਨਸਭਾ ਦੌਰਾਨ ਪਿੰਡ ‘ਚ ਖੁੱਲ੍ਹੇਆਮ ਚਿੱਟਾ ਵਿਕਣ ਦਾ ਮੁੱਦਾ ਚੁੱਕਿਆ ਸੀ। ਇਸ ਤੋਂ ਬਾਅਦ ਉਸ ‘ਤੇ ਮਾਫ਼ੀ ਮੰਗਣ ਲਈ ਦਬਾਅ ਬਣਾਏ ਜਾਣ ਦੇ ਇਲਜ਼ਾਮ ਲੱਗੇ। ਗੁਲਜ਼ਾਰ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਤੇ ਇਲਾਜ ਲਈ ਉਸ ਨੂੰ ਸੰਗਰੂਰ, ਪਟਿਆਲਾ ਤੋਂ ਬਾਅਦ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੌਤ ਤੋਂ ਪਹਿਲਾਂ ਬਣਾਈ ਵੀਡੀਓ ‘ਚ ਗੁਲਜ਼ਾਰ ਸਿੰਘ ਨੇ ਕੁਝ ਵਿਅਕਤੀਆਂ ‘ਤੇ ਉਸ ਨੂੰ ਮਾਫ਼ੀ ਮੰਗਣ ਲਈ ਦਬਾਅ ਪਾਉਣ ਦੇ ਇਲਜ਼ਾਮ ਲਗਾਏ ਸਨ।

Follow Us
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...