ਅੰਮ੍ਰਿਤਸਰ ਦੇ ਪਿੰਡ ਭੁੱਲਰ ਚ ਸ਼ਰੇਆਮ ਚੱਲੀਆਂ ਗੋਲੀਆਂ, ਨੌਜਵਾਨ ਦਾ ਕਤਲ, ਇਲਾਕੇ ‘ਚ ਦਹਿਸ਼ਤ

Updated On: 

16 Apr 2026 08:45 AM IST

Amritsar Murder Case: ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁਰਾਣੀ ਰੰਜਿਸ਼ ਦੇ ਚਲਦੇ ਸ਼ਰੇਆਮ ਗੋਲੀਆਂ ਮਾਰਕੇ ਕਾਰ ਚ ਬੈਠੇ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮਨਜੀਤ ਸਿੰਘ ਆਪਣੀ ਗੱਡੀ ਵਿੱਚ ਬੈਠਿਆ ਹੋਇਆ ਸੀ, ਜੋ ਕਿ ਚਿਕਨ ਸ਼ੌਪ ਦੇ ਨੇੜੇ ਖੜੀ ਸੀ।

ਅੰਮ੍ਰਿਤਸਰ ਦੇ ਪਿੰਡ ਭੁੱਲਰ ਚ ਸ਼ਰੇਆਮ ਚੱਲੀਆਂ ਗੋਲੀਆਂ, ਨੌਜਵਾਨ ਦਾ ਕਤਲ, ਇਲਾਕੇ ਚ ਦਹਿਸ਼ਤ

ਅੰਮ੍ਰਿਤਸਰ 'ਚ ਨੌਜਵਾਨ ਦਾ ਕਤਲ

ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁਰਾਣੀ ਰੰਜਿਸ਼ ਦੇ ਚਲਦੇ ਸ਼ਰੇਆਮ ਗੋਲੀਆਂ ਮਾਰਕੇ ਕਾਰ ਚ ਬੈਠੇ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਮ੍ਰਿਤਕ ਦੀ ਪਹਿਚਾਣ ਮਨਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਵਿਆਹਿਆ ਹੋਇਆ ਸੀ ਅਤੇ ਉਸਦੇ ਚਾਰ ਬੱਚੇ ਵੀ ਹਨ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਮਨਜੀਤ ਸਿੰਘ ਆਪਣੀ ਗੱਡੀ ਵਿੱਚ ਬੈਠਿਆ ਹੋਇਆ ਸੀ, ਜੋ ਕਿ ਚਿਕਨ ਸ਼ੌਪ ਦੇ ਨੇੜੇ ਖੜੀ ਸੀ। ਇਸ ਦੌਰਾਨ ਅਚਾਨਕ ਮੋਟਰਸਾਈਕਲਾਂ ਤੇ ਸਵਾਰ ਹਮਲਾਵਰ ਮੌਕੇ ਤੇ ਪਹੁੰਚੇ ਜਿਨ੍ਹਾਂ ਗੱਡੀ ਵਿੱਚ ਬੈਠੇ ਮਨਜੀਤ ਸਿੰਘ ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਤੇ ਕੁੱਲ ਚਾਰ ਰਾਊਂਡ ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਤਿੰਨ ਗੋਲੀਆਂ ਉਸਨੂੰ ਲੱਗੀਆਂ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਮੌਕੇ ਤੇ ਹੀ ਉਸਦੀ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਲਕੀਤ ਸਿੰਘ ਨੇ ਦੱਸਿਆ ਕੀ ਇਸ ਘਟਨਾ ਦੇ ਪਿੱਛੇ ਪੁਰਾਣੀ ਰੰਜਿਸ਼ ਨੂੰ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸਾਲ 2024 ਵਿੱਚ ਮਨਜੀਤ ਸਿੰਘ ਅਤੇ ਦੂਜੇ ਪੱਖ ਵਿੱਚ ਝਗੜਾ ਹੋਇਆ ਸੀ, ਜਿਸ ਸਬੰਧੀ ਧਾਰਾ 452 ਤਹਿਤ ਐਫਆਈਆਰ ਵੀ ਦਰਜ ਹੈ ਜਿਸ ਤੋਂ ਬਾਅਦ ਇਹਨਾਂ ਚ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਹੁਣ ਮਨਜੀਤ ਸਿੰਘ ਭੁੱਲਰ ਪਿੰਡ ਚ ਗੱਡੀ ਚ ਬੈਠਾ ਜਿੱਥੇ ਇਹ ਲੋਕ ਆਏ ਜਿਨ੍ਹਾਂ ਸ਼ਰੇਆਮ ਗੋਲੀਆਂ ਮਾਰਕੇ ਨੌਜਵਾਨ ਦਾ ਕਤਲ ਕਰ ਦਿੱਤਾ

ਪੂਰੇ ਪਿੰਡ ਵਿੱਚ ਡਰ ਦਾ ਮਾਹੌਲ

ਪਰਿਵਾਰ ਨੇ ਕਿਹਾ ਕਿ ਮਨਜੀਤ ਸਿੰਘ ਦੇ ਚਾਰ ਛੋਟੇ ਬੱਚੇ ਹਨ, ਜੋ ਹੁਣ ਬਿਨਾਂ ਕਿਸੇ ਸਹਾਰੇ ਦੇ ਹਨ। ਇਸ ਘਟਨਾ ਤੋਂ ਬਾਅਦ, ਪੂਰੇ ਪਿੰਡ ਵਿੱਚ ਸੋਗ ਅਤੇ ਡਰ ਦਾ ਮਾਹੌਲ ਹੈ।

ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ – ਪੁਲਿਸ

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਅਤੇ ਮੁਲਜ਼ਮਾਂ ਨੂੰ ਲੱਭਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ : CBSE 10th Result: ਜਲੰਧਰ ਦੀ ਇਸ਼ਲੀਨ ਕੌਰ ਡੋਗਰਾ ਬਣੀ CBSE 10ਵੀਂ ਦੀ ਨੈਸ਼ਨਲ ਟਾਪਰ, ਹਾਸਿਲ ਕੀਤੇ 100% ਅੰਕ
Follow Us