ਪੰਜਾਬ ਦੇ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਇਲਾਕਾ ਕੀਤਾ ਸੀਲ

Updated On: 

16 Jan 2026 12:19 PM IST

ਪੁਲਿਸ ਡਾਗ ਸਕੂਐਡ ਤੇ ਬੰਬ ਨਿਰੋਧਕ ਟੀਮ ਇਲਾਕੇ ਦੀ ਜਾਂਚ ਕਰ ਰਹੇ ਹਨ। ਜਾਣਕਾਰੀ ਮੁਤਾਬਕ ਪਾਕਿਸਤਾਨੀ ਸੰਗਠਨ ISKP ਨਾਮ ਤੋਂ ਇਹ ਈਮੇਲ ਭੇਜੀ ਗਈ ਹੈ। ਫ਼ਿਲਹਾਲ ਪੁਲਿਸ ਅਧਿਕਾਰੀ ਨੇ ਅਜੇ ਤੱਕ ਇਸ ਮਾਮਲੇ 'ਚ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਪੰਜਾਬ ਦੇ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਇਲਾਕਾ ਕੀਤਾ ਸੀਲ

ਪੰਜਾਬ ਦੇ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਇਲਾਕਾ ਕੀਤਾ ਸੀਲ

Follow Us On

ਪੰਜਾਬ ਦੇ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹੁਣ ਤੱਕ ਗੁਰਦਾਪੁਰ ਦੇ ਮੁਕਤਸਰ ਸਾਹਿਬ ਦੇ ਡੀਸੀ ਦਫ਼ਤਰਾਂ ਤੱਕ ਧਮਕੀ ਪਹੁੰਚੀ ਹੈ, ਜਿਨ੍ਹਾਂ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ ਹੈ। ਮੌਕੇ ‘ਤੇ ਭਾਰੀ ਪੁਲਿਸ ਬਲ ਤੈਨਾਤ ਹੈ ਤੇ ਪੂਰੇ ਦਫ਼ਤਰ ਦਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ।

ਪੁਲਿਸ ਡਾਗ ਸਕੂਐਡ ਤੇ ਬੰਬ ਨਿਰੋਧਕ ਟੀਮ ਦਫ਼ਤਰ ਦੇ ਇਲਾਕੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨੀ ਸੰਗਠਨ ISKP ਨਾਮ ਤੋਂ ਇਹ ਈਮੇਲ ਭੇਜੀ ਗਈ ਹੈ। ਫ਼ਿਲਹਾਲ ਪੁਲਿਸ ਅਧਿਕਾਰੀ ਨੇ ਅਜੇ ਤੱਕ ਇਸ ਮਾਮਲੇ ‘ਚ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਉਮੀਦ ਕੀਤੀ ਜਾ ਰਹੀ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਪੁਲਿਸ ਕੋਈ ਅਧਿਕਾਰਤ ਬਿਆਨ ਜਾਰੀ ਕਰੇਗੀ। ਜਾਣਕਾਰੀ ਮੁਤਾਬਕ ਸਵੇਰੇ ਸਾਢੇ 9 ਵਜੇ ਪੁਲਿਸ ਨੂੰ ਇਸ ਮੇਲ ਬਾਰੇ ਪਤਾ ਚੱਲਿਆ ਸੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਸਨ। ਅੰਮ੍ਰਿਤਸਰ, ਜਲੰਧਰ, ਪਟਿਆਲਾ ਤੇ ਮੋਗਾ ਦੇ ਸਕੂਲਾਂ ਨੂੰ ਵਾਰੀ-ਵਾਰੀ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਇਲਾਵਾ ਲੁਧਿਆਣਾ ਜੂਡੀਸ਼ੀਅਲ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ।