AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਦਾਸਪੁਰ ‘ਚ ਕਾਂਸਟੇਬਲ ਨਾਲ ਕੁੱਟਮਾਰ ਮਾਮਲੇ ‘ਚ 5 ਖ਼ਿਲਾਫ਼ ਕੇਸ ਦਰਜ, ਇੱਕ ਗ੍ਰਿਫ਼ਤਾਰ

ਇਸ ਮਾਮਲੇ ਸਬੰਧੀ ਡੀਐਸਪੀ ਸਿਟੀ ਸ਼ਹਿਬਾਜ਼ ਸਿੰਘ ਨੇ ਦੱਸਿਆ ਕਿ ਕਾਂਸਟੇਬਲ ਨਾਲ ਕੁੱਟਮਾਰ ਦੇ ਮਾਮਲੇ 'ਚ 5 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ 'ਚੋਂ ਇੱਕ ਮੁਲਜ਼ਮ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਗੁਰਦਾਸਪੁਰ 'ਚ ਕਾਂਸਟੇਬਲ ਨਾਲ ਕੁੱਟਮਾਰ ਮਾਮਲੇ 'ਚ 5 ਖ਼ਿਲਾਫ਼ ਕੇਸ ਦਰਜ, ਇੱਕ ਗ੍ਰਿਫ਼ਤਾਰ
avtar-singh
| Updated On: 02 Sep 2026 14:16 PM IST
Share

ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ‘ਚ ਪੁਲਿਸ ਕਾਂਸਟੇਬਲ ਨਾਲ ਹੋਈ ਕੁੱਟਮਾਰ ਦੇ ਮਾਮਲੇ ‘ਚ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇੱਕ ਮੁਲਜ਼ਮ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਬੀਤੇ ਦਿਨ ਪਿੰਡ ਬੱਬੇਹਾਲੀ ‘ਚ ਕਾਂਸਟੇਬਲ ਕਰਨਪ੍ਰੀਤ ਸਿੰਘ ਤੇ ਉਸ ਦੀ ਭੈਣ ਬਲਜਿੰਦਰ ਕੌਰ ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ ਸੀ। ਹਮਲੇ ‘ਚ ਦੋਵੇਂ ਜ਼ਖ਼ਮੀ ਹੋ ਗਏ। ਕਰਨਪ੍ਰੀਤ ਸਿੰਘ ਮੁਤਾਬਕ, ਉਹ ਪਿੰਡ ‘ਚ ਮੇਲੇ ਦੀ ਡਿਊਟੀ ਖ਼ਤਮ ਕਰਕੇ ਆਪਣੀ ਭੈਣ ਨਾਲ ਵਾਪਸ ਘਰ ਜਾ ਰਿਹਾ ਸੀ। ਰਸਤੇ ‘ਚ ਉਹ ਕੁਝ ਸਮਾਨ ਖਰੀਦਣ ਲਈ ਰੁਕੇ ਤਾਂ ਇਸੇ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਤੇ ਹਮਲਾ ਕਰ ਦਿੱਤਾ। ਕਰਨਪ੍ਰੀਤ ਦਾ ਕਹਿਣਾ ਹੈ ਕਿ ਹਮਲਾਵਰਾਂ ਨੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਦੋਂ ਉਸ ਦੀ ਭੈਣ ਉਸ ਨੂੰ ਬਚਾਉਣ ਲਈ ਆਈ ਤਾਂ ਉਸ ਨਾਲ ਵੀ ਕੁੱਟਮਾਰ ਕੀਤੀ ਗਈ।

ਕਰਨਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਕੁਝ ਸਮਾਂ ਪਹਿਲਾਂ ਉਸ ਨੇ ਪਿੰਡ ‘ਚ ਨਸ਼ਾ ਵੇਚਣ ਵਾਲੇ ਕੁਝ ਲੋਕਾਂ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ। ਉਸ ਦਾ ਕਹਿਣਾ ਹੈ ਕਿ ਇਸੇ ਰੰਜਿਸ਼ ਕਾਰਨ ਉਸ ਤੇ ਹਮਲਾ ਕੀਤਾ ਗਿਆ। ਉਸ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਸ ਤੇ ਹਮਲਾ ਹੋ ਚੁੱਕਾ ਹੈ, ਪਰ ਉਸ ਮਾਮਲੇ ‘ਚ ਕੋਈ ਕਾਰਵਾਈ ਨਹੀਂ ਹੋਈ।

ਪੁਲਿਸ ਨੇ ਦੱਸਿਆ ਆਪਸੀ ਰੰਜਿਸ਼ ਦਾ ਮਾਮਲਾ

ਇਸ ਮਾਮਲੇ ਸਬੰਧੀ ਡੀਐਸਪੀ ਸਿਟੀ ਸ਼ਹਿਬਾਜ਼ ਸਿੰਘ ਨੇ ਦੱਸਿਆ ਕਿ ਕਾਂਸਟੇਬਲ ਨਾਲ ਕੁੱਟਮਾਰ ਦੇ ਮਾਮਲੇ ‘ਚ 5 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ‘ਚੋਂ ਇੱਕ ਮੁਲਜ਼ਮ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਡੀਐਸਪੀ ਨੇ ਕਿਹਾ ਕਿ ਮੁੱਢਲੀ ਜਾਂਚ ‘ਚ ਮਾਮਲਾ ਆਪਸੀ ਰੰਜਿਸ਼ ਦਾ ਸਾਹਮਣੇ ਆਇਆ ਹੈ ਅਤੇ ਇਸ ‘ਚ ਨਸ਼ੇ ਨਾਲ ਸਬੰਧਤ ਕੋਈ ਐਂਗਲ ਨਹੀਂ ਹੈ। ਉਨ੍ਹਾਂ ਦੱਸਿਆ ਕਿ ਘਟਨਾ ਉਸ ਸਮੇਂ ਵਾਪਰੀ ਜਦੋਂ ਕਾਂਸਟੇਬਲ ਆਪਣੀ ਡਿਊਟੀ ਖ਼ਤਮ ਕਰਕੇ ਘਰ ਵਾਪਸ ਜਾ ਰਿਹਾ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਫ਼ਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Follow Us
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...