ਮੌਤ ਤੋਂ ਦੋ ਹਫ਼ਤਿਆਂ ਬਾਅਦ ਦੁਬਈ ਤੋਂ ਭਾਰਤ ਪਹੁੰਚਿਆ ਰਣਜੀਤ ਸਿੰਘ ਦਾ ਮ੍ਰਿਤਕ ਸਰੀਰ
ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ 'ਤੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ 'ਚ ਰਣਜੀਤ ਸਿੰਘ ਦਾ ਸਰੀਰ ਸਰਬੱਤ ਦਾ ਭਲਾ ਟਰੱਸਟ ਵੱਲੋਂ ਪ੍ਰਾਪਤ ਕੀਤਾ ਗਿਆ। ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ ਅਤੇ ਮਨਪ੍ਰੀਤ ਸਿੰਘ ਕੰਬੋਜ਼ ਨੇ ਮੌਕੇ 'ਤੇ ਪਹੁੰਚ ਕੇ ਸਰੀਰ ਨੂੰ ਮੁਫ਼ਤ ਐਂਬੂਲੈਂਸ ਰਾਹੀਂ ਪਿੰਡ ਤੱਕ ਭੇਜਿਆ।
ਗੁਰਦਾਸਪੁਰ ਦੇ ਬਟਾਲਾ ਨੇੜਲੇ ਪਿੰਡ ਗਿੱਲ ਮੰਝ ਦੇ 40 ਸਾਲਾ ਨਿਵਾਸੀ ਰਣਜੀਤ ਸਿੰਘ ਪੁੱਤਰ ਫੌਜਾ ਸਿੰਘ ਦੀ ਮੌਤ 4 ਜੁਲਾਈ ਨੂੰ ਦੁਬਈ ਵਿੱਚ ਕੰਮ ਕਰਦਿਆਂ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ। ਰਣਜੀਤ ਪਿਛਲੇ ਚਾਰ ਸਾਲਾਂ ਤੋਂ ਆਪਣੇ ਪਰਿਵਾਰ ਦੇ ਭਵਿੱਖ ਲਈ ਵਿਦੇਸ਼ ‘ਚ ਮਿਹਨਤ-ਮਜ਼ਦੂਰੀ ਕਰ ਰਿਹਾ ਸੀ। ਪਰਿਵਾਰ ਵੱਲੋਂ ਜਾਣਕਾਰੀ ਮਿਲਣ ਤੋਂ ਬਾਅਦ, ਮ੍ਰਿਤਕ ਸਰੀਰ ਨੂੰ ਹਵਾਈ ਰਸਤੇ ਰਾਹੀਂ ਭਾਰਤ ਲਿਆਂਦਾ ਗਿਆ।
ਹਵਾਈ ਅੱਡੇ ਤੋਂ ਘਰ ਤੱਕ ਟਰੱਸਟ ਵੱਲੋਂ ਮੁਫ਼ਤ ਐਂਬੂਲੈਂਸ ਸੇਵਾ
ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ‘ਤੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ‘ਚ ਰਣਜੀਤ ਸਿੰਘ ਦਾ ਸਰੀਰ ਸਰਬੱਤ ਦਾ ਭਲਾ ਟਰੱਸਟ ਵੱਲੋਂ ਪ੍ਰਾਪਤ ਕੀਤਾ ਗਿਆ। ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ ਅਤੇ ਮਨਪ੍ਰੀਤ ਸਿੰਘ ਕੰਬੋਜ਼ ਨੇ ਮੌਕੇ ‘ਤੇ ਪਹੁੰਚ ਕੇ ਸਰੀਰ ਨੂੰ ਮੁਫ਼ਤ ਐਂਬੂਲੈਂਸ ਰਾਹੀਂ ਪਿੰਡ ਤੱਕ ਭੇਜਿਆ।
ਟਰੱਸਟ ਵੱਲੋਂ ਭਵਿੱਖ ‘ਚ ਵੀ ਸਹਾਇਤਾ ਦਾ ਭਰੋਸਾ
ਡਾਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਰਣਜੀਤ ਦਾ ਸਰੀਰ ਭੇਜਣ ਨਾਲ ਸੰਬੰਧਤ ਸਾਰਾ ਖਰਚ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਟਰੱਸਟ ਦੀ ਗੁਰਦਾਸਪੁਰ ਟੀਮ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਦੀ ਜਾਂਚ ਕਰੇਗੀ ਅਤੇ ਲੋੜ ਅਨੁਸਾਰ ਰਣਜੀਤ ਦੀ ਪਤਨੀ ਨੂੰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ।
418 ਤੋਂ ਵੱਧ ਮ੍ਰਿਤਕ ਸਰੀਰ ਪਰਿਵਾਰਾਂ ਤੱਕ ਪਹੁੰਚਾ ਚੁੱਕੀ ਟੀਮ
ਟਰੱਸਟ ਹੁਣ ਤੱਕ 418 ਤੋਂ ਵੱਧ ਨੌਜਵਾਨਾਂ ਦੇ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾ ਚੁੱਕੀ ਹੈ। ਹਵਾਈ ਅੱਡੇ ਤੋਂ ਘਰ ਤੱਕ ਮ੍ਰਿਤਕ ਸਰੀਰ ਲਿਜਾਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਚਲਾਈ ਜਾ ਰਹੀ ਹੈ। ਮੌਕੇ ‘ਤੇ ਮ੍ਰਿਤਕ ਦੇ ਸਾਲਾ ਸੰਤੋਖ ਸਿੰਘ, ਗੁਰਪ੍ਰੀਤ ਸਿੰਘ, ਭਰਾ ਮਨਵਿੰਦਰ ਸਿੰਘ ਅਤੇ ਸਰਪੰਚ ਸੁਖਦੀਪ ਸਿੰਘ ਨੇ ਟਰੱਸਟ ਦਾ ਧੰਨਵਾਦ ਕੀਤਾ।