AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਟਾਲਾ ਦੇ ਨੌਜਵਾਨ ਨੇ ਨਹਿਰ ‘ਚ ਮਾਰੀ ਛਾਲ, ਮਰਨ ਤੋਂ ਪਹਿਲਾਂ ਬਣਾਈ ਵੀਡੀਓ; ਸੋਹਰੇ ਪਰਿਵਾਰ ‘ਤੇ ਲਗਾਏ ਗੰਭੀਰ ਇਲਜ਼ਾਮ

ਗੁਰਦਾਸਪੁਰ ਦੇ ਬਟਾਲਾ ਅਧੀਨ ਆਉਂਦੇ ਇਲਾਕੇ ਵਿੱਚ ਇੱਕ ਨੌਜਵਾਨ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਇੱਕ ਵੀਡੀਓ ਬਣਾਈ, ਜਿਸ ਵਿੱਚ ਉਸ ਨੇ ਇਲਜ਼ਾਮ ਲਾਇਆ ਕਿ ਉਸ ਨੂੰ ਪਹਿਲਾਂ ਪਿਆਰ ਦੇ ਜਾਲ ਵਿੱਚ ਫਸਾਇਆ ਗਿਆ ਅਤੇ ਫਿਰ ਵਿਆਹ ਤੋਂ ਬਾਅਦ ਉਸ ਦੀ ਜ਼ਿੰਦਗੀ ਨਰਕ ਬਣਾ ਦਿੱਤੀ ਗਈ।

ਬਟਾਲਾ ਦੇ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ, ਮਰਨ ਤੋਂ ਪਹਿਲਾਂ ਬਣਾਈ ਵੀਡੀਓ; ਸੋਹਰੇ ਪਰਿਵਾਰ 'ਤੇ ਲਗਾਏ ਗੰਭੀਰ ਇਲਜ਼ਾਮ
avtar-singh
| Published: 03 Jun 2026 17:09 PM IST
Share

ਗੁਰਦਾਸਪੁਰ ਦੇ ਬਟਾਲਾ ਅਧੀਨ ਆਉਂਦੇ ਇਲਾਕੇ ਵਿੱਚ ਇੱਕ ਨੌਜਵਾਨ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਇੱਕ ਵੀਡੀਓ ਬਣਾਈ, ਜਿਸ ਵਿੱਚ ਉਸ ਨੇ ਇਲਜ਼ਾਮ ਲਾਇਆ ਕਿ ਉਸ ਨੂੰ ਪਹਿਲਾਂ ਪਿਆਰ ਦੇ ਜਾਲ ਵਿੱਚ ਫਸਾਇਆ ਗਿਆ ਅਤੇ ਫਿਰ ਵਿਆਹ ਤੋਂ ਬਾਅਦ ਉਸ ਦੀ ਜ਼ਿੰਦਗੀ ਨਰਕ ਬਣਾ ਦਿੱਤੀ ਗਈ। ਉਸ ਨੇ ਦੱਸਿਆ ਕਿ ਉਸ ਦੇ ਸਿਰ ਵਿੱਚ ਜੁੱਤੀਆਂ ਮਾਰੀਆਂ ਗਈਆਂ ਅਤੇ ਲੋਕਾਂ ਦੇ ਸਾਹਮਣੇ ਉਸ ਦੀ ਕੁੱਟਮਾਰ ਕੀਤੀ ਗਈ। ਨੌਜਵਾਨ ਅਨੁਸਾਰ, ਉਸ ਦਾ ਸਹੁਰਾ ਪਰਿਵਾਰ ਉਸ ਦੀ ਜਾਇਦਾਦ ਹੜੱਪਣ ਦੀ ਫ਼ਿਰਾਕ ਵਿੱਚ ਸੀ।

ਵੀਡੀਓ ਬਣਾਉਣ ਤੋਂ ਬਾਅਦ ਨੌਜਵਾਨ ਨੇ ਇਹ ਆਪਣੀ ਭੈਣ ਨੂੰ ਵਟਸਐਪ ‘ਤੇ ਭੇਜੀ ਅਤੇ ਫਿਰ ਨਹਿਰ ਵਿੱਚ ਛਾਲ ਮਾਰ ਦਿੱਤੀ। ਜਦੋਂ ਤੱਕ ਪਰਿਵਾਰ ਵੀਡੀਓ ਦੇਖ ਕੇ ਮੌਕੇ ‘ਤੇ ਪਹੁੰਚਿਆ, ਉਦੋਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ 6 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ 5 ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜੋਬਨਪ੍ਰੀਤ ਦੀ ਆਖਰੀ ਵੀਡੀਓ

31 ਮਈ ਨੂੰ ਬਣਾਈ ਵੀਡੀਓ ਵਿੱਚ ਅਲੀਵਾਲ ਰੋਡ, ਬਟਾਲਾ ਦੇ ਰਹਿਣ ਵਾਲੇ ਜੋਬਨਪ੍ਰੀਤ ਨੇ ਕਿਹਾ, “ਮੇਰੀ ਮੌਤ ਦੇ ਜ਼ਿੰਮੇਵਾਰ ਮੇਰੇ ਸਹੁਰੇ ਵਾਲੇ ਹਨ।” ਉਸ ਨੇ ਖ਼ਾਨਦਾਨੀ ਵੇਰਵੇ ਦਿੰਦਿਆਂ ਸਰਦਾਰ ਖ਼ਜ਼ਾਨ ਸਿੰਘ ਦੀ ਪੋਤੀ (ਪਤਨੀ), ਖ਼ਜ਼ਾਨ ਸਿੰਘ (ਸਹੁਰਾ), ਸਵੀਟੀ (ਲੜਕੀ ਦੀ ਭੂਆ), ਖੁਸ਼ਦੀਪ ਕੌਰ ਖੁਸ਼ੀ, ਜਗਤਾਰ ਸਿੰਘ ਅਤੇ ਵਿਕਾਸ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ।

ਜੋਬਨਪ੍ਰੀਤ ਨੇ ਵੀਡੀਓ ‘ਚ ਦੱਸਿਆ ਕਿ ਇਹ ਸਭ ਉਸ ਦੇ ਘਰ ਦੀ ਪ੍ਰਾਪਰਟੀ ਹੜੱਪਣ ਦੀ ਸਾਜ਼ਿਸ਼ ਸੀ। ਉਸ ਨੇ ਕਿਹਾ, “ਇਨ੍ਹਾਂ ਨੇ ਪਹਿਲਾਂ ਬੜੀ ਸ਼ਾਨੋ-ਸ਼ੌਕਤ ਨਾਲ ਵਿਆਹ ਕਰਵਾਇਆ। ਇਨ੍ਹਾਂ ਦੀ ਕੁੜੀ ਸਿਮਰਨਜੀਤ ਕੌਰ ਨੇ ਮੈਨੂੰ ਪਿਆਰ ਵਿੱਚ ਫਸਾਇਆ ਅਤੇ ਵਿਆਹ ਕਰ ਲਿਆ। ਪਰ ਵਿਆਹ ਦੇ ਕੁਝ ਮਹੀਨਿਆਂ ਬਾਅਦ ਹੀ ਉਹ ਮੈਨੂੰ ਤੰਗ-ਪ੍ਰੇਸ਼ਾਨ ਕਰਨ ਲੱਗ ਪਈ। ਉਹ ਮੇਰੇ ਪਿਤਾ ‘ਤੇ ਹੱਥ ਚੁੱਕਣ ਲੱਗੀ ਅਤੇ ਮੇਰੇ ਸਿਰ ਵਿੱਚ ਜੁੱਤੀਆਂ ਮਾਰੀਆਂ।”

“ਮੈਂ ਆਪਣੀ ਜ਼ਿੰਦਗੀ ਤੋਂ ਤੰਗ ਆ ਚੁੱਕਾ ਹਾਂ”

ਨੌਜਵਾਨ ਨੇ ਬੇਹੱਦ ਭਾਵੁਕ ਹੁੰਦਿਆਂ ਕਿਹਾ ਕਿ ਉਹ ਬਹੁਤ ਦੁਖੀ ਹੈ ਅਤੇ ਉਸ ਕੋਲ ਨਹਿਰ ਵਿੱਚ ਛਾਲ ਮਾਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ। ਉਸ ਨੇ ਸਪੱਸ਼ਟ ਕੀਤਾ ਕਿ ਇਸ ਵਿੱਚ ਉਸ ਦੀ ਭੈਣ ਡਾਕਟਰ ਗੁਰਲੀਨ, ਉਸ ਦੇ ਪਿਤਾ ਸਰਦਾਰ ਹਰਪਿੰਦਰ ਸਿੰਘ ਜਾਂ ਜੀਜੇ ਦਾ ਕੋਈ ਕਸੂਰ ਨਹੀਂ ਹੈ। ਉਸ ਨੇ ਮੰਗ ਕੀਤੀ ਕਿ ਉਸ ਦੀ ਪਤਨੀ ਅਤੇ ਸਹੁਰੇ ਪਰਿਵਾਰ ਨੂੰ ਜੇਲ੍ਹ ਭੇਜਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਪਤਾ ਲੱਗੇ ਕਿ ਕਿਸੇ ਦੇ ਬੱਚੇ ਨੂੰ ਪਿਆਰ ਦੇ ਲਾਲਚ ਵਿੱਚ ਫਸਾ ਕੇ ਜਾਨ ਲੈਣਾ ਕੀ ਹੁੰਦਾ ਹੈ। ਉਸ ਨੇ ਦੋਸ਼ੀਆਂ ਲਈ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ।

ਪਿਤਾ ਦਾ ਦਰਦ

ਜੋਬਨਪ੍ਰੀਤ ਦੇ ਪਿਤਾ ਹਰਪਿੰਦਰ ਸਿੰਘ ਨੇ ਰੋਂਦਿਆਂ ਦੱਸਿਆ ਕਿ ਜੋਬਨ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਪਿਤਾ ਖੁਦ ਦਿਲ ਦੇ ਮਰੀਜ਼ ਹਨ, ਜਿਸ ਕਾਰਨ ਜੋਬਨਪ੍ਰੀਤ ਆਪਣੀ ਤਕਲੀਫ਼ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਹੀਂ ਦੱਸਦਾ ਸੀ ਤਾਂ ਜੋ ਉਨ੍ਹਾਂ ਦੀ ਸਿਹਤ ‘ਤੇ ਕੋਈ ਮਾੜਾ ਅਸਰ ਨਾ ਪਵੇ। ਪਿਤਾ ਨੇ ਦੋਸ਼ ਲਾਇਆ ਕਿ ਸਹੁਰੇ ਵਾਲਿਆਂ ਨੇ ਜੋਬਨ ਨੂੰ ਘਰੋਂ ਕੱਢ ਕੇ ਲੋਕਾਂ ਸਾਹਮਣੇ ਬੇਰਹਿਮੀ ਨਾਲ ਕੁੱਟਿਆ ਸੀ, ਜਿਸ ਕਾਰਨ ਇੱਕ ਵਾਰ ਉਸ ਦਾ ਮੋਢਾ ਵੀ ਉਤਰ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਵੀ ਜੋਬਨਪ੍ਰੀਤ ਖਾਣਾ ਖਾਣ ਬੈਠਦਾ ਸੀ ਤਾਂ ਉਸ ਦੀ ਪਤਨੀ ਅਤੇ ਸਹੁਰੇ ਵਾਲੇ ਲੜਾਈ ਸ਼ੁਰੂ ਕਰ ਦਿੰਦੇ ਸਨ, ਜਿਸ ਕਾਰਨ ਉਹ ਕਈ ਵਾਰ ਭੁੱਖਾ ਹੀ ਸੌਂ ਜਾਂਦਾ ਸੀ। ਨੂੰਹ ਨੇ ਕਦੇ ਉਨ੍ਹਾਂ ਨੂੰ ਚਾਹ-ਪਾਣੀ ਤੱਕ ਨਹੀਂ ਪੁੱਛਿਆ।

ਪੁਲਿਸ ਦੀ ਕਾਰਵਾਈ

ਬਟਾਲਾ ਥਾਣੇ ਦੇ ਏ.ਐਸ.ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਹਰਪਿੰਦਰ ਸਿੰਘ ਦੀ ਸ਼ਿਕਾਇਤ ‘ਤੇ ਪਤਨੀ ਸਿਮਰਨਜੀਤ ਕੌਰ, ਸਵੀਟੀ (ਅਮਰਦੀਪ ਕੌਰ), ਮਨਦੀਪ ਕੌਰ, ਜਗਤਾਰ ਸਿੰਘ, ਖ਼ਜ਼ਾਨ ਸਿੰਘ ਅਤੇ ਵਿਕਾਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਪਤਨੀ ਸਿਮਰਨਜੀਤ ਕੌਰ ਸਮੇਤ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਛੇਵਾਂ ਮੁਲਜ਼ਮ ਵਿਕਾਸ ਫ਼ਿਲਹਾਲ ਫ਼ਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੀੜਤ ਪਿਤਾ ਨੇ ਪ੍ਰਸ਼ਾਸਨ ਤੋਂ ਇਨਸਾਫ਼ ਅਤੇ ਮੁਲਜ਼ਮਾਂ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ।

Follow Us
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...