AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗੁਰਦਾਸਪੁਰ: BLO ਅਧਿਆਪਕ ਨਾਲ ਦੁਰਵਿਹਾਰ ਦਾ ਇਲਜ਼ਾਮ, ਅਧਿਆਪਕ ਯੂਨੀਅਨ ਵੱਲੋਂ SDM ਦਫ਼ਤਰ ਬਾਹਰ ਧਰਨਾ

ਓਂਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਕੁੱਲ 48 ਫਾਰਮ ਸਨ, ਜਿਨ੍ਹਾਂ 'ਚੋਂ 10 ਫਾਰਮ ਗਲਤੀਆਂ ਦੱਸ ਕੇ ਵਾਪਸ ਕਰ ਦਿੱਤੇ ਗਏ। ਉਨ੍ਹਾਂ ਨੇ ਘਰ ਜਾ ਕੇ ਸਾਰੇ ਫਾਰਮ ਦੁਬਾਰਾ ਠੀਕ ਕਰਵਾ ਕੇ ਇਕੱਠੇ ਕੀਤੇ ਗਏ ਤੇ ਕਰੀਬ ਅੱਧੇ ਘੰਟੇ ਬਾਅਦ ਉਹ ਦਫ਼ਤਰ ਪਹੁੰਚੇ। ਉਨ੍ਹਾਂ ਦਾ ਇਲਜ਼ਾਮ ਹੈ ਕਿ ਉੱਥੇ ਚੋਣ ਇੰਚਾਰਜ ਵਜੋਂ ਤਾਇਨਾਤ ਅਧਿਆਪਕ ਦੀਪਕ ਕੁਮਾਰ ਨੇ ਉਨ੍ਹਾਂ ਨਾਲ ਅਪਮਾਨਜਨਕ ਵਿਵਹਾਰ ਕੀਤਾ, ਹੱਥੋਂ ਫਾਰਮ ਖੋਹ ਕੇ ਸੁੱਟ ਦਿੱਤੇ ਤੇ ਉਨ੍ਹਾਂ ਨੂੰ ਕਮਰੇ ਤੋਂ ਬਾਹਰ ਜਾਣ ਲਈ ਕਿਹਾ।

ਗੁਰਦਾਸਪੁਰ: BLO ਅਧਿਆਪਕ ਨਾਲ ਦੁਰਵਿਹਾਰ ਦਾ ਇਲਜ਼ਾਮ, ਅਧਿਆਪਕ ਯੂਨੀਅਨ ਵੱਲੋਂ SDM ਦਫ਼ਤਰ ਬਾਹਰ ਧਰਨਾ
ਗੁਰਦਾਸਪੁਰ: BLO ਅਧਿਆਪਕ ਨਾਲ ਦੁਰਵਿਹਾਰ ਦਾ ਇਲਜ਼ਾਮ, ਅਧਿਆਪਕ ਯੂਨੀਅਨ ਵੱਲੋਂ SDM ਦਫ਼ਤਰ ਬਾਹਰ ਧਰਨਾ
avtar-singh
| Published: 01 Aug 2026 12:05 PM IST
Share

ਗੁਰਦਾਸਪੁਰ ‘ਚ ਬੀਐਲਓ (ਬੂਥ ਲੈਵਲ ਅਫ਼ਸਰ) ਵਜੋਂ ਡਿਊਟੀ ਨਿਭਾ ਰਹੇ ਇੱਕ ਅਧਿਆਪਕ ਨਾਲ ਕਥਿਤ ਦੁਰਵਿਹਾਰ ਦੇ ਵਿਰੋਧ ‘ਚ ਈਟੀਟੀ ਅਧਿਆਪਕ ਯੂਨੀਅਨ ਤੇ ਹੋਰ ਅਧਿਆਪਕ ਜਥੇਬੰਦੀਆਂ ਨੇ ਐੱਸਡੀਐੱਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ‘ਤੇ ਅਧਿਆਪਕਾਂ ਨਾਲ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ ਤੇ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

18-18 ਘੰਟੇ ਡਿਊਟੀ ਕਰਨ ਦਾ ਦਾਅਵਾ

ਪੀੜਤ ਅਧਿਆਪਕ ਓਂਕਾਰ ਸਿੰਘ, ਜੋ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਬੀਐਲਓ ਵਜੋਂ ਸੇਵਾਵਾਂ ਨਿਭਾ ਰਹੇ ਹਨ, ਨੇ ਦੱਸਿਆ ਕਿ ਉਹ ਰੋਜ਼ਾਨਾ 18-18 ਘੰਟੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਨਾਲ ਸਬੰਧਤ ਕੰਮ ਦੀ ਆਖ਼ਰੀ ਮਿਤੀ 3 ਅਗਸਤ ਨਿਰਧਾਰਤ ਕੀਤੀ ਗਈ ਹੈ, ਫਿਰ ਵੀ ਪ੍ਰਸ਼ਾਸਨ ਵੱਲੋਂ ਸਾਰਾ ਕੰਮ ਤੁਰੰਤ ਮੁਕੰਮਲ ਕਰਨ ਲਈ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ।

ਫਾਰਮ ਸੁੱਟਣ ਤੇ ਅਪਮਾਨਿਤ ਕਰਨ ਦਾ ਇਲਜ਼ਾਮ

ਓਂਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਕੁੱਲ 48 ਫਾਰਮ ਸਨ, ਜਿਨ੍ਹਾਂ ‘ਚੋਂ 10 ਫਾਰਮ ਗਲਤੀਆਂ ਦੱਸ ਕੇ ਵਾਪਸ ਕਰ ਦਿੱਤੇ ਗਏ। ਉਨ੍ਹਾਂ ਨੇ ਘਰ ਜਾ ਕੇ ਸਾਰੇ ਫਾਰਮ ਦੁਬਾਰਾ ਠੀਕ ਕਰਵਾ ਕੇ ਇਕੱਠੇ ਕੀਤੇ ਗਏ ਤੇ ਕਰੀਬ ਅੱਧੇ ਘੰਟੇ ਬਾਅਦ ਉਹ ਦਫ਼ਤਰ ਪਹੁੰਚੇ। ਉਨ੍ਹਾਂ ਦਾ ਇਲਜ਼ਾਮ ਹੈ ਕਿ ਉੱਥੇ ਚੋਣ ਇੰਚਾਰਜ ਵਜੋਂ ਤਾਇਨਾਤ ਅਧਿਆਪਕ ਦੀਪਕ ਕੁਮਾਰ ਨੇ ਉਨ੍ਹਾਂ ਨਾਲ ਅਪਮਾਨਜਨਕ ਵਿਵਹਾਰ ਕੀਤਾ, ਹੱਥੋਂ ਫਾਰਮ ਖੋਹ ਕੇ ਸੁੱਟ ਦਿੱਤੇ ਤੇ ਉਨ੍ਹਾਂ ਨੂੰ ਕਮਰੇ ਤੋਂ ਬਾਹਰ ਜਾਣ ਲਈ ਕਿਹਾ।

ਅਧਿਆਪਕ ਜਥੇਬੰਦੀਆਂ ਦਾ ਰੋਸ

ਅਧਿਆਪਕ ਨੇ ਇਲਜ਼ਾਮਸ ਲਗਾਇਆ ਕਿ ਦੀਪਕ ਕੁਮਾਰ ਪਿਛਲੇ 8 ਤੋਂ 10 ਸਾਲਾਂ ਤੋਂ ਇਸੇ ਦਫ਼ਤਰ ‘ਚ ਤਾਇਨਾਤ ਹਨ ਤੇ ਉਹ ਅਕਸਰ ਅਧਿਆਪਕਾਂ ਤੇ ਕਰਮਚਾਰੀਆਂ ਨਾਲ ਮਾੜਾ ਵਿਵਹਾਰ ਕਰਦੇ ਹਨ। ਇਸ ਘਟਨਾ ਤੋਂ ਬਾਅਦ ਜ਼ਿਲ੍ਹੇ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਉਨ੍ਹਾਂ ਨੂੰ ਤੁਰੰਤ ਦਫ਼ਤਰ ਤੋਂ ਹਟਾ ਕੇ ਸਕੂਲ ‘ਚ ਵਾਪਸ ਭੇਜਣ ਦੀ ਮੰਗ ਕੀਤੀ ਹੈ।

ਸਖ਼ਤ ਕਾਰਵਾਈ ਦੀ ਮੰਗ

ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬੀਐਲਓ ਤੇ ਅਧਿਆਪਕਾਂ ਨਾਲ ਕਥਿਤ ਦੁਰਵਿਹਾਰ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਾਮਲੇ ‘ਚ ਜਲਦੀ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਤੇ ਵੱਡੇ ਪੱਧਰ ‘ਤੇ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

Follow Us
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...