ਗੁਰਦਾਸਪੁਰ: ਨਹਿਰ ਕੰਢੇ ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼ , ਇਲਾਕੇ ‘ਚ ਸਨਸਨੀ
ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਸੇਖਵਾਂ ਪੁਲਿਸ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਜੇਬ ਵਿੱਚੋਂ ਮਿਲੇ ਪਛਾਣ ਪੱਤਰ ਦੇ ਆਧਾਰ 'ਤੇ ਜਗਜੀਤ ਸਿੰਘ ਪੁੱਤਰ ਦਲਜੀਤ ਸਿੰਘ, ਠੀਕਰੀਵਾਲ, ਕਾਦੀਆਂ (ਗੁਰਦਾਸਪੁਰ) ਦੇ ਨਿਵਾਸੀ ਵਜੋਂ ਹੋਈ।
ਕਾਦੀਆਂ ਇਲਾਕੇ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਬੁੱਟਰ ਕਲਾਂ ਪਿੰਡ ਦੇ ਨੇੜੇ ਨਹਿਰ ਦੇ ਕੰਢੇ ਇੱਕ ਨੌਜਵਾਨ ਦੀ ਲਾਸ਼ ਰੱਸੀ ਨਾਲ ਲਟਕਦੀ ਮਿਲੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਵੱਡੀ ਗਿਣਤੀ ‘ਚ ਪਿੰਡ ਵਾਸੀ ਮੌਕੇ ‘ਤੇ ਇਕੱਠੇ ਹੋ ਗਏ ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਸੂਚਨਾ ‘ਤੇ ਕਾਰਵਾਈ ਕਰਦੇ ਹੋਏ, ਸੇਖਵਾਂ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਜੇਬ ਵਿੱਚੋਂ ਮਿਲੇ ਪਛਾਣ ਪੱਤਰ ਦੇ ਆਧਾਰ ‘ਤੇ ਜਗਜੀਤ ਸਿੰਘ ਪੁੱਤਰ ਦਲਜੀਤ ਸਿੰਘ, ਠੀਕਰੀਵਾਲ, ਕਾਦੀਆਂ (ਗੁਰਦਾਸਪੁਰ) ਦੇ ਨਿਵਾਸੀ ਵਜੋਂ ਹੋਈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਘਟਨਾ ਵਾਲੀ ਥਾਂ ਦੇ ਹਾਲਾਤਾਂ ਨੇ ਮੌਤ ਸੰਬੰਧੀ ਕਈ ਸਵਾਲ ਤੇ ਸ਼ੱਕ ਪੈਦਾ ਕੀਤੇ ਹਨ। ਪਿੰਡ ਵਾਸੀਆਂ ਦੇ ਅਨੁਸਾਰ, ਇਹ ਮਾਮਲ ਖੁਦਕੁਸ਼ੀ ਤੋਂ ਵੱਖਰਾ ਹੋ ਸਕਦਾ ਹੈ, ਜਿਸ ਦੀ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ।
ਇਹ ਧਿਆਨ ਦੇਣ ਯੋਗ ਹੈ ਕਿ ਕੁੱਝ ਦਿਨ ਪਹਿਲਾਂ ਮੱਲੀਆਂ ਪਿੰਡ (ਕਾਹਨੂਵਾਨ ਪੁਲਿਸ ਸਟੇਸ਼ਨ ਅਧੀਨ) ਦੇ ਨੇੜੇ ਇੱਕ ਨੌਜਵਾਨ ਦੀ ਲਾਸ਼ ਨਹਿਰ ਦੇ ਕੰਢੇ ਮਿਲੀ ਸੀ। ਅਜਿਹੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਨੇ ਸਥਾਨਕ ਨਿਵਾਸੀਆਂ ‘ਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਫਿਲਹਾਲ, ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਦੇ ਪਰਿਵਾਰ ਜਾਂ ਪਿੰਡ ਵਾਸੀਆਂ ਵੱਲੋਂ ਇਸ ਘਟਨਾ ਬਾਰੇ ਅਜੇ ਤੱਕ ਕੋਈ ਬਿਆਨ ਨਹੀਂ ਆਇਆ ਹੈ ਹੈ। ਇਹ ਵੀ ਸਪੱਸ਼ਟ ਨਹੀਂ ਹੈ ਕਿ ਜਗਜੀਤ ਸਿੰਘ ਕਿਹੜੇ ਹਾਲਾਤਾਂ ‘ਚ ਨਹਿਰ ‘ਤੇ ਪਹੁੰਚਿਆ ਜਾਂ ਉਸ ਨੇ ਇਹ ਕਦਮ ਕਿਉਂ ਚੁੱਕਿਆ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ।


