AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗੁਰਦਾਸਪੁਰ: ਪਿੰਡ ਚੋਰ ਸਿੱਧਵਾਂ ਦੇ ਸਰਪੰਚ ਦੇ ਘਰ ‘ਤੇ ਫਾਇਰਿੰਗ, ਰਾਤ ਡੇਢ ਵਜੇ ਬਦਮਾਸ਼ਾਂ ਨੇ ਫੈਲਾਈ ਦਹਿਸ਼ਤ

ਘਟਨਾ ਤੋਂ ਬਾਅਦ ਸਰਪੰਚ ਦੇ ਘਰ ਦੇ ਗੇਟ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ। ਪੁਲਿਸ ਨੇ ਘਟਨਾ ਸਥਾਨ ਤੋਂ ਚਾਰ ਕਾਰਤੂਸਾਂ ਦੇ ਖੋਲ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਜਾਂਚ ਲਈ ਜ਼ਬਤ ਕਰ ਲਿਆ ਗਿਆ ਹੈ। ਸਰਪੰਚ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਹ ਰਾਤ 12 ਵਜੇ ਦੇ ਕਰੀਬ ਘਰ ਵਾਪਸ ਆਇਆ ਸੀ। ਉਸ ਨੇ ਲਗਭਗ 1:30 ਵਜੇ ਉਸ ਨੇ ਇੱਕ ਉੱਚੀ ਆਵਾਜ਼ ਸੁਣੀ, ਪਰ ਇਸ ਨੂੰ ਪਟਾਕਿਆਂ ਦੀ ਆਵਾਜ਼ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ।

ਗੁਰਦਾਸਪੁਰ: ਪਿੰਡ ਚੋਰ ਸਿੱਧਵਾਂ ਦੇ ਸਰਪੰਚ ਦੇ ਘਰ 'ਤੇ ਫਾਇਰਿੰਗ, ਰਾਤ ਡੇਢ ਵਜੇ ਬਦਮਾਸ਼ਾਂ ਨੇ ਫੈਲਾਈ ਦਹਿਸ਼ਤ
ਗੁਰਦਾਸਪੁਰ: ਸਰਪੰਚ ਦੇ ਘਰ ‘ਤੇ ਫਾਇਰਿੰਗ, ਰਾਤ ਡੇਢ ਵਜੇ ਬਦਮਾਸ਼ਾਂ ਨੇ ਫੈਲਾਈ ਦਹਿਸ਼ਤ
avtar-singh
| Updated On: 30 Jun 2026 15:03 PM IST
Share

ਗੁਰਦਾਸਪੁਰ ‘ਚ ਦੇਰ ਰਾਤ ਇੱਕ ਸਨਸਨੀਖੇਜ਼ ਘਟਨਾ ਵਾਪਰੀ। ਸਦਰ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ‘ਚ ਆਉਣ ਵਾਲੇ ਪਿੰਡ ਚੋਰ ਸਿੱਧਵਾਂ ਪਿੰਡ ‘ਚ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਨੇ ਮੌਜੂਦਾ ਸਰਪੰਚ ਮਨਜਿੰਦਰ ਸਿੰਘ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ। ਦੋਵੇਂ ਬਦਮਾਸ਼ ਘਟਨਾ ਤੋਂ ਤੁਰੰਤ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ, ਦੇਰ ਰਾਤ ਦੋ ਨੌਜਵਾਨ ਮੋਟਰਸਾਈਕਲ ‘ਤੇ ਸਰਪੰਚ ਦੇ ਘਰ ਪਹੁੰਚੇ। ਉਨ੍ਹਾਂ ‘ਚੋਂ ਇੱਕ ਮੋਟਰਸਾਈਕਲ ਤੋਂ ਉਤਰਿਆ ਤੇ ਸਰਪੰਚ ਦੇ ਗੇਟ ਦੇ ਸਾਹਮਣੇ ਖੜ੍ਹਾ ਹੋ ਗਿਆ ਤੇ ਲਗਾਤਾਰ ਕਈ ਗੋਲੀਆਂ ਚਲਾਈਆਂ। ਗੋਲੀਬਾਰੀ ਤੋਂ ਬਾਅਦ ਦੋਵੇਂ ਬਦਮਾਸ਼ ਮੌਕੇ ਤੋਂ ਭੱਜ ਗਏ।

ਗੇਟ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ

ਘਟਨਾ ਤੋਂ ਬਾਅਦ ਸਰਪੰਚ ਦੇ ਘਰ ਦੇ ਗੇਟ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ। ਪੁਲਿਸ ਨੇ ਘਟਨਾ ਸਥਾਨ ਤੋਂ ਚਾਰ ਕਾਰਤੂਸਾਂ ਦੇ ਖੋਲ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਜਾਂਚ ਲਈ ਜ਼ਬਤ ਕਰ ਲਿਆ ਗਿਆ ਹੈ। ਸਰਪੰਚ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਹ ਰਾਤ 12 ਵਜੇ ਦੇ ਕਰੀਬ ਘਰ ਵਾਪਸ ਆਇਆ ਸੀ। ਉਸ ਨੇ ਲਗਭਗ 1:30 ਵਜੇ ਉਸ ਨੇ ਇੱਕ ਉੱਚੀ ਆਵਾਜ਼ ਸੁਣੀ, ਪਰ ਇਸ ਨੂੰ ਪਟਾਕਿਆਂ ਦੀ ਆਵਾਜ਼ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ। ਸਵੇਰੇ ਉੱਠਣ ‘ਤੇ ਉਸ ਨੇ ਘਰ ਗੋਲੀਆਂ ਦੇ ਨਿਸ਼ਾਨ ਤੇ ਖੋਲ ਦੇਖੇ ਤੇ ਤੁਰੰਤ ਸਦਰ ਪੁਲਿਸ ਨੂੰ ਸੂਚਿਤ ਕੀਤਾ। ਉਸ ਨੇ ਕਿਹਾ ਕਿ ਉਸ ਨੂੰ ਕਦੇ ਵੀ ਕੋਈ ਫਿਰੌਤੀ ਦੀ ਕਾਲ ਨਹੀਂ ਆਈ ਨਾ ਹੀ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਹੈ।

ਡੀਐਸਪੀ ਸਮੇਤ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ

ਘਟਨਾ ਦੀ ਜਾਣਕਾਰੀ ਮਿਲਣ ‘ਤੇ, ਡੀਐਸਪੀ ਸ਼ਾਹਬਾਜ਼ ਸਿੰਘ ਤੇ ਸਦਰ ਗੁਰਦਾਸਪੁਰ ਤੋਂ ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਤੇ ਮੁਲਜ਼ਮ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ‘ਤੇ ਮਿਲੇ ਸਬੂਤਾਂ ਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਕੇ, ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

Follow Us
ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ, ਬਦਮਾਸ਼ਾਂ ਨੇ ਸਕੂਲ ਸੰਚਾਲਕ 'ਤੇ ਚਾਕੂ ਨਾਲ ਕੀਤੇ ਅੰਨ੍ਹੇਵਾਹ ਵਾਰ
ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ, ਬਦਮਾਸ਼ਾਂ ਨੇ ਸਕੂਲ ਸੰਚਾਲਕ 'ਤੇ ਚਾਕੂ ਨਾਲ ਕੀਤੇ ਅੰਨ੍ਹੇਵਾਹ ਵਾਰ...
Germany Mass Shooting: ਜਰਮਨੀ 'ਚ ਅੰਨ੍ਹੇਵਾਹ ਫਾਈਰਿੰਗ ਨਾਲ 5 ਲੋਕਾਂ ਦੀ ਮੌਤ
Germany Mass Shooting: ਜਰਮਨੀ 'ਚ ਅੰਨ੍ਹੇਵਾਹ ਫਾਈਰਿੰਗ ਨਾਲ 5 ਲੋਕਾਂ ਦੀ ਮੌਤ...
ਭਾਰਤ ਦੇ ਪ੍ਰਾਪਰਟੀ ਬਾਜ਼ਾਰ 'ਚ ਮੰਦੀ, ਕੀ ਘਰ ਹੋਣਗੇ ਸਸਤੇ ?
ਭਾਰਤ ਦੇ ਪ੍ਰਾਪਰਟੀ ਬਾਜ਼ਾਰ 'ਚ ਮੰਦੀ, ਕੀ ਘਰ ਹੋਣਗੇ ਸਸਤੇ ?...
ਸ਼੍ਰੀਨਗਰ ਦੀ ਡੱਲ ਝੀਲ ਵਿੱਚ ਸੈਲਾਨੀਆਂ ਦੀ ਰੌਣਕ, ਸੈਲਾਨੀਆਂ ਨੇ ਸ਼ੇਅਰ ਕੀਤਾ ਸ਼ਾਨਦਾਰ ਮੌਕਾ
ਸ਼੍ਰੀਨਗਰ ਦੀ ਡੱਲ ਝੀਲ ਵਿੱਚ ਸੈਲਾਨੀਆਂ ਦੀ ਰੌਣਕ, ਸੈਲਾਨੀਆਂ ਨੇ ਸ਼ੇਅਰ ਕੀਤਾ ਸ਼ਾਨਦਾਰ ਮੌਕਾ...
ਬੇਅਦਬੀ ਕਾਨੂੰਨ ਨੂੰ ਮੁੜ ਸੋਧਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਇੱਕ ਮਹੀਨੇ ਦਾ ਸਮਾਂ
ਬੇਅਦਬੀ ਕਾਨੂੰਨ ਨੂੰ ਮੁੜ ਸੋਧਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਇੱਕ ਮਹੀਨੇ ਦਾ ਸਮਾਂ...
Amarnath Yatra 2026: ਅਮਰਨਾਥ ਯਾਤਰਾ 3 ਜੁਲਾਈ ਤੋਂ, ਰਾਜਪਾਲ ਨੇ ਕੀਤੇ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2026: ਅਮਰਨਾਥ ਯਾਤਰਾ 3 ਜੁਲਾਈ ਤੋਂ, ਰਾਜਪਾਲ ਨੇ ਕੀਤੇ ਬਾਬਾ ਬਰਫਾਨੀ ਦੇ ਦਰਸ਼ਨ...
ਅੰਮ੍ਰਿਤਸਰ 'ਚ CM ਮਾਨ ਤੇ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫਰੰਸ, ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ AAP ਮੰਤਰੀ ਤੇ ਵਿਧਾਇਕ
ਅੰਮ੍ਰਿਤਸਰ 'ਚ CM ਮਾਨ ਤੇ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫਰੰਸ, ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ AAP ਮੰਤਰੀ ਤੇ ਵਿਧਾਇਕ...
CM ਮਾਨ ਵੱਲੋਂ ਸੂਰਮਾ ਮੁਹਿੰਮ ਦਾ ਆਗਾਜ਼, ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ
CM ਮਾਨ ਵੱਲੋਂ ਸੂਰਮਾ ਮੁਹਿੰਮ ਦਾ ਆਗਾਜ਼, ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ...
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ...