AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗੁਰਦਾਸਪੁਰ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ, 26 ਸਾਲਾ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ

ਗੁਰਦਾਸਪੁਰ ਦੇ ਪਿੰਡ ਭੰਗਵਾ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਹੋਏ ਝੱਗੜੇ ਦੌਰਾਨ ਇੱਕ ਧਿਰ ਵੱਲੋਂ ਫਾਇਰਿੰਗ ਕੀਤੀ ਗਈ ਝਗੜੇ ਦੌਰਾਨ ਸਿਰ ਵਿੱਚ ਗੋਲੀ ਲੱਗਣ ਕਰਕੇ ਇੱਕ ਨੌਜਵਾਨ ਵਿਜੇ ਮਸੀਹ ਉਮਰ 26 ਸਾਲ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਸਿਵਿਲ ਹਸਪਤਾਲ ਗੁਰਦਾਸਪੁਰ ਲਿਜਾਇਆ ਗਿਆ।

ਗੁਰਦਾਸਪੁਰ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ, 26 ਸਾਲਾ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ
avtar-singh
| Updated On: 24 Jul 2026 19:15 PM IST
Share

ਗੁਰਦਾਸਪੁਰ ਦੇ ਪਿੰਡ ਭੰਗਵਾ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਹੋਏ ਝੱਗੜੇ ਦੌਰਾਨ ਇੱਕ ਧਿਰ ਵੱਲੋਂ ਫਾਇਰਿੰਗ ਕੀਤੀ ਗਈ ਝਗੜੇ ਦੌਰਾਨ ਸਿਰ ਵਿੱਚ ਗੋਲੀ ਲੱਗਣ ਕਰਕੇ ਇੱਕ ਨੌਜਵਾਨ ਵਿਜੇ ਮਸੀਹ ਉਮਰ 26 ਸਾਲ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਸਿਵਿਲ ਹਸਪਤਾਲ ਗੁਰਦਾਸਪੁਰ ਲਿਜਾਇਆ ਗਿਆ।

ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਪਿੰਡ ਦੇ ਲੋਕਾਂ ਨੇਂ ਦਸਿਆ ਕਿ ਪਿੰਡ ਦੇ ਸਰਪੰਚ ਵੱਲੋ ਪੁਲਿਸ ਨੂੰ ਪਹਿਲਾ ਹੀ ਸੂਚਿਤ ਗਿਆ ਸੀ ਕਿ ਪਿੰਡ ਵਿੱਚ ਝਗੜਾ ਹੋ ਸੱਕਦਾ ਹੈ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਜਿਸ ਕਰਕੇ ਇੱਕ ਨੌਜਵਾਨ ਦੀ ਜਾਣ ਚਲੀ ਗਈ। ਇਸ ਘਟਨਾ ਦੀ ਇੱਕ CCTV ਸਾਹਮਣੇ ਆਈ ਹੈ। ਜਿਸ ਵਿੱਚ ਕੁਝ ਨੌਜਵਾਨ ਤੇਜ਼ਧਾਰ ਹਥਿਆਰ ਲੈ ਕੇ ਪਿੰਡ ਵਿੱਚ ਘੁੰਮਦੇ ਨਜ਼ਰ ਆ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਨੌਜਵਾਨ ਦੇ ਮਾਮਾ ਬੱਬਾ ਮਸੀਹ ਅਤੇ ਮਾਤਾ ਮੇਵਾਲ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਵੀ ਪਿੰਡ ਵਿੱਚ ਰਹਿੰਦੇ ਜੱਟ ਬਰਾਦਰੀ ਦੇ ਨੌਜਵਾਨਾਂ ਦਾ ਕ੍ਰਿਸਚਨ ਭਾਈਚਾਰੇ ਦੇ ਨੌਜਵਾਨਾਂ ਦੇ ਨਾਲ ਝਗੜਾ ਹੋਇਆ ਸੀ ਪਰ ਪੁਲਿਸ ਵੱਲੋਂ ਦੋਵਾਂ ਧਿਰਾਂ ਦਾ ਸਮਝੌਤਾ ਕਰਵਾ ਦਿੱਤਾ ਗਿਆ ਸੀ। ਇਸ ਰੰਜਿਸ਼ ਦੇ ਤਹਿਤ ਜੱਟ ਭਾਈਚਾਰੇ ਦੇ ਨੌਜਵਾਨਾਂ ਨੇ ਬੀਤੀ ਰਾਤ ਪਿੰਡ ਵਿੱਚ ਬਾਹਰੋਂ ਬੰਦੇ ਲਿਆ ਕੇ ਹਮਲਾ ਕੀਤਾ ਅਤੇ ਗੋਲੀਆਂ ਚਲਾਈਆਂ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਵਿਜੇ ਮਸੀਹ ਸਿਰਫ ਬਾਹਰ ਝਗੜਾ ਦੇਖਣ ਦੇ ਲਈ ਗਿਆ ਸੀ ਪਰ ਅੱਗੋਂ ਨੌਜਵਾਨਾਂ ਨੇ ਗੋਲੀ ਚਲਾ ਦਿੱਤੀ ਅਤੇ ਉਨ੍ਹਾਂ ਦੇ ਪੁੱਤਰ ਦੇ ਸਿਰ ਵਿੱਚ ਗੋਲੀ ਲੱਗਣ ਕਰਕੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਗੋਲੀ ਚਲਾਈ ਹੈ। ਉਨ੍ਹਾਂ ਦੇ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਹ ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ ਬਾਹਰ ਤੋਂ ਆਏ ਨੌਜਵਾਨਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਹਨ ਅਤੇ ਉਨ੍ਹਾਂ ਨੇ ਆ ਕੇ ਪਿੰਡ ਵਿੱਚ ਪੂਰੀ ਗੁੰਡਾਗਰਦੀ ਕੀਤੀ।

ਇਸ ਮਾਮਲੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਸ਼ਹਿਬਾਜ਼ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁਲਜ਼ਮਾਂ ਦੀ ਭਾਲ ਲਈ ਲਗਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਾਰਾ ਝਗੜਾ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਇਆ ਹੈ। ਇਸ ਸਬੰਧੀ ਪਹਿਲਾਂ ਵੀ ਇਨ੍ਹਾਂ ਦੋਨਾਂ ਧਿਰਾਂ ਦਾ ਸਮਝੌਤਾ ਕਰਵਾਇਆ ਗਿਆ ਸੀ।

Follow Us
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...