AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਨਾੜ ਸਾੜਨ ਤੋਂ ਰੋਕਣ ਲਈ ਗੁਰਦਾਸਪੁਰ DC ਤੇ SSP ਨੇ ਪਿੰਡਾਂ ‘ਚ ਮਾਰਿਆ ਛਾਪਾ, ਖੁਦ ਬੁਝਵਾਈ ਅੱਗ

ਜ਼ਿਲ੍ਹਾ ਗੁਰਦਾਸਪੁਰ ਵਿੱਚ ਕਣਕ ਦੀ ਨਾੜ ਅਤੇ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਇਸੇ ਕੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਖੁਦ ਫੀਲਡ ਵਿੱਚ ਉਤਰ ਕੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ।

ਨਾੜ ਸਾੜਨ ਤੋਂ ਰੋਕਣ ਲਈ ਗੁਰਦਾਸਪੁਰ DC ਤੇ SSP ਨੇ ਪਿੰਡਾਂ 'ਚ ਮਾਰਿਆ ਛਾਪਾ, ਖੁਦ ਬੁਝਵਾਈ ਅੱਗ
avtar-singh
| Updated On: 11 May 2026 09:08 AM IST
Share

ਜ਼ਿਲ੍ਹਾ ਗੁਰਦਾਸਪੁਰ ਵਿੱਚ ਕਣਕ ਦੀ ਨਾੜ ਅਤੇ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਇਸੇ ਕੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਖੁਦ ਫੀਲਡ ਵਿੱਚ ਉਤਰ ਕੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਦੌਰੇ ਦੌਰਾਨ ਜਦੋਂ ਉਨ੍ਹਾਂ ਨੇ ਖੇਤਾਂ ਵਿੱਚ ਅੱਗ ਲੱਗੀ ਦੇਖੀ ਤਾਂ ਉਨ੍ਹਾਂ ਤੁਰੰਤ ਆਪਣੀ ਗੱਡੀ ਰੋਕੀ ਅਤੇ ਫਾਇਰ ਬ੍ਰਿਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਮੌਕੇ ‘ਤੇ ਹੀ ਅੱਗ ਬੁਝਵਾਈ।

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਿੰਡ-ਪਿੰਡ ਜਾ ਕੇ ਕੀਤੀ ਦਸਤਕ

ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਐਸ.ਐਸ.ਪੀ ਗੁਰਦਾਸਪੁਰ ਆਦਿਤਿਆ, ਐਸ.ਡੀ.ਐਮ ਸ੍ਰੀਮਤੀ ਅਨੁਪ੍ਰੀਤ ਕੌਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਠਾਕਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਡੀ.ਸੀ. ਆਦਿਤਿਆ ਉੱਪਲ ਨੇ ਬਲਾਕ ਕਾਹਨੂੰਵਾਨ ਦੇ ਪਿੰਡ ਕੋਟ ਧੰਦਲ, ਗੋਤ, ਭਿੱਟੇਵਿੰਡ, ਜਾਗੋਵਾਲ ਬਾਂਗਰ, ਕੀੜੀ ਅਤੇ ਨੈਨੇਕੋਟ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਐਤਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਸਮੂਹ ਐੱਸ.ਡੀ.ਐੱਮਜ਼, ਡੀ.ਐੱਸ.ਪੀਜ਼, ਕਲੱਸਟਰ ਅਫਸਰ ਅਤੇ ਨੋਡਲ ਅਫਸਰ ਫੀਲਡ ਵਿੱਚ ਤਾਇਨਾਤ ਰਹੇ ਤਾਂ ਜੋ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਅਗਾਂਹਵਧੂ ਕਿਸਾਨਾਂ ਨੂੰ ਬਣਾਇਆ ਜਾ ਰਿਹਾ ਹੈ ‘ਵਾਤਾਵਰਣ ਦੇ ਰਖਵਾਲੇ’

ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਬਹੁਤ ਸਾਰੇ ਕਿਸਾਨ ਅਗਾਂਹਵਧੂ ਸੋਚ ਦੇ ਮਾਲਕ ਹਨ, ਜੋ ਪਿਛਲੇ ਕਈ ਸਾਲਾਂ ਤੋਂ ਪਰਾਲੀ ਨਹੀਂ ਸਾੜ ਰਹੇ। ਅਜਿਹੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਣ ਦੇ ਰਖਵਾਲੇ’ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਜਿੱਥੇ ਪ੍ਰਸ਼ਾਸਨ ਕਿਸਾਨਾਂ ਨੂੰ ਪੂਰਨ ਸਹਿਯੋਗ ਦੇ ਰਿਹਾ ਹੈ, ਉੱਥੇ ਹੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।

ਨਾੜ ਸਾੜਨ ਦੇ ਨੁਕਸਾਨ ਅਤੇ ਪੁਲਿਸ ਦੀ ਚੇਤਾਵਨੀ

ਐਸ.ਐਸ.ਪੀ ਗੁਰਦਾਸਪੁਰ ਨੇ ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀ ਸਲਾਹ ਮੰਨਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਗ ਲਗਾਉਣ ਨਾਲ ਨਾ ਸਿਰਫ਼ ਧਰਤੀ ਦੀ ਉਪਜਾਊ ਸ਼ਕਤੀ ਖ਼ਤਮ ਹੁੰਦੀ ਹੈ, ਸਗੋਂ ਧੂੰਏਂ ਕਾਰਨ ਸੜਕੀ ਹਾਦਸਿਆਂ ਦਾ ਖ਼ਤਰਾ ਵੀ ਵੱਧ ਜਾਂਦਾ ਹੈ। ਇਸ ਨਾਲ ਕੀਮਤੀ ਰੁੱਖ-ਬੂਟੇ ਸੜ ਜਾਂਦੇ ਹਨ ਅਤੇ ਪੰਛੀਆਂ ਦੇ ਆਲ੍ਹਣੇ ਤਬਾਹ ਹੋ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਮਾਨਵਤਾ ਦੀ ਭਲਾਈ ਲਈ ਅੱਗ ਨਾ ਲਗਾਉਣ ਦਾ ਸੱਦਾ ਦਿੱਤਾ। ਦੌਰੇ ਦੌਰਾਨ ਕਿਸਾਨਾਂ ਨੇ ਵੀ ਪ੍ਰਸ਼ਾਸਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵਾਤਾਵਰਣ ਨੂੰ ਬਚਾਉਣ ਲਈ ਪੂਰਾ ਸਹਿਯੋਗ ਦੇਣਗੇ।

Follow Us
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...