ਗੁਰਦਾਸਪੁਰ: ਬੇਦੀ ਮੈਡੀਕਲ ਸਟੋਰ ਮਾਲਕ ਦੇ ਕਾਤਲ ਦਾ ਐਨਕਾਊਂਟਰ, ਲੱਤ ‘ਚ ਲੱਗੀ ਗੋਲੀ; ਹਸਪਤਾਲ ‘ਚ ਦਾਖਲ

Updated On: 

10 Feb 2026 09:14 AM IST

ਮੁਲਜ਼ਮ ਨਿਸ਼ਾਨ ਸਿੰਘ ਨੇ ਪੁਲਿਸ 'ਤੇ ਗੋਲੀਬਾਰੀ ਦੀ ਕੋਸ਼ਿਸ਼ ਕੀਤੀ, ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਨਿਸ਼ਾਨ ਸਿੰਘ ਦੀ ਲੱਤ 'ਚ ਗੋਲੀ ਲੱਗੀ। ਡੀਆਈਜੀ ਬਾਰਡਰ ਰੇਂਜ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿੰਡ ਖੰਨਾ ਚਮਾਰਾਂ 'ਚ ਗੈਂਗਸਟਰ ਨਿਸ਼ਾਨ ਸਿੰਘ ਨੂੰ ਗੋਲੀ ਲੱਗੀ ਹੈ, ਇਸ ਗੈਂਗਸਟਰ ਨੇ ਬੇਦੀ ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਸੀ।

ਗੁਰਦਾਸਪੁਰ: ਬੇਦੀ ਮੈਡੀਕਲ ਸਟੋਰ ਮਾਲਕ ਦੇ ਕਾਤਲ ਦਾ ਐਨਕਾਊਂਟਰ, ਲੱਤ ਚ ਲੱਗੀ ਗੋਲੀ; ਹਸਪਤਾਲ ਚ ਦਾਖਲ

ਗੁਰਦਾਸਪੁਰ: ਮੈਡੀਕਲ ਸਟੋਰ ਮਾਲਕ ਦੇ ਕਾਤਲ ਦਾ ਐਨਕਾਊਂਟਰ

Follow Us On

ਬੀਤੇ ਮਹੀਨੇ, ਜਨਵਰੀ ‘ਚ ਡੇਰਾ ਬਾਬਾ ਨਾਨਕ ਵਿਖੇ ਬੇਦੀ ਮੈਡੀਕਲ ਸਟੋਰ ਮਾਲਕ ਨੂੰ ਗੈਂਗਸਟਰਾਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਮਾਮਲੇ ‘ਚ ਲਗਾਤਾਰ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਸੀ। ਕਤਲ ਲਈ ਇਸਤੇਮਾਲ ਹਥਿਆਰ ਦੀ ਰਿਕਵਰੀ ਦੌਰਾਨ ਪੁਲਿਸ ਐਨਕਾਊਂਟਰ ‘ਚ ਇੱਕ ਗੈਂਗਸਟਰ ਜ਼ਖ਼ਮੀ ਹੋਇਆ ਹੈ। ਦਰਅਸਲ, ਉਸ ਨੇ ਹਥਿਆਰ ਰਿਕਵਰੀ ਦੀ ਪ੍ਰਕਿਰਿਆ ਦੌਰਾਨ ਪੁਲਿਸ ‘ਤੇ ਗੋਲੀਬਾਰੀ ਕਰਨ ਦੀ ਕੋਸ਼ਿਸ਼ ਕੀਤੀ।

ਗੈਂਗਸਟਰ ਨਿਸ਼ਾਨ ਸਿੰਘ ਨੇ ਪੁਲਿਸ ‘ਤੇ ਗੋਲੀਬਾਰੀ ਦੀ ਕੋਸ਼ਿਸ਼ ਕੀਤੀ, ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਨਿਸ਼ਾਨ ਸਿੰਘ ਦੀ ਲੱਤ ‘ਚ ਗੋਲੀ ਲੱਗੀ। ਡੀਆਈਜੀ ਬਾਰਡਰ ਰੇਂਜ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿੰਡ ਖੰਨਾ ਚਮਾਰਾਂ ‘ਚ ਗੈਂਗਸਟਰ ਨਿਸ਼ਾਨ ਸਿੰਘ ਨੂੰ ਗੋਲੀ ਲੱਗੀ ਹੈ, ਇਸ ਗੈਂਗਸਟਰ ਨੇ ਬੇਦੀ ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਸੀ।

ਪੁਲਿਸ ਨੇ ਇਸ ਕੇਸ ‘ਚ ਚਾਰ ਮੁਲਜ਼ਮ ਗ੍ਰਿਫ਼ਤਾਰ ਕੀਤੇ ਸਨ। ਇਨ੍ਹਾਂ ਮੁਲਜ਼ਮਾਂ ‘ਚੋਂ ਦੋ ਸਕੇ ਭਰਾ ਸਨ, ਇਨ੍ਹਾਂ ‘ਚੋਂ ਨਿਸ਼ਾਨ ਸਿੰਘ ਮੁੱਖ ਸ਼ੂਟਰ ਸੀ। ਉਸ ਨੂੰ ਅੰਮ੍ਰਿਤਸਰ ਦੇ ਇਲਾਕੇ ‘ਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਸ ਦੀ ਨਿਸ਼ਾਨਦੇਹੀ ਤੇ ਪਿੰਡ ਖੰਨਾ ਚਮਾਰਾ ਵਿਖੇ ਰਿਕਵਰੀ ਲਈ ਪੁਲਿਸ ਨਿਸ਼ਾਨ ਸਿੰਘ ਨੂੰ ਨਾਲ ਲੈ ਕੇ ਆਈ ਸੀ।

ਪਰ, ਇਸ ਦੌਰਾਨ ਨਿਸ਼ਾਨ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਪੁਲਿਸ ਜਵਾਨਾਂ ਵੱਲੋਂ ਜਵਾਬੀ ਕੀਤੀ ਗਿਈ ਤੇ ਨਿਸ਼ਾਨ ਸਿੰਘ ਇਸ ਦੌਰਾਨ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ਼ ਲਈ ਨੇੜਲੇ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।

ਮੈਡੀਕਲ ਸਟੋਰ ਮਾਲਕ ਦਾ ਕਤਲ

ਡੇਰਾ ਬਾਬਾ ਨਾਨਕ ਦੇ ਕਸਬੇ ਜੋੜੀਆਂ ਬਾਜ਼ਾਰ ਚ ਮੈਡਿਕਲ ਸਟੋਰ ਮਾਲਿਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬਦਮਾਸ਼ਾਂ ਨੇ ਇਸ ਕਤਲ ਦੀ ਵਾਰਦਾਤ ਨੂੰ ਉਸ ਵੇਲੇ ਅੰਜ਼ਾਮ ਦਿੱਤਾ, ਜਦੋਂ ਸਟੋਰ ਮਾਲਿਕ ਆਪਣੀ ਦੁਕਾਨ ਖੋਲ੍ਹ ਰਿਹਾ ਸੀ। ਮੋਟਰਸਾਈਕਲ ਤੇ ਸਵਾਰ ਦੋ ਨਕਾਬਪੋਸ਼ ਬਦਮਾਸ਼ਾਂ ਨੇ ਬੇਦੀ ਮੈਡੀਕਲ ਸਟੋਰ ਦੇ ਮਾਲਿਕ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਜ਼ਿਕਰਯੋਗ ਹੈ ਕਿ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ ਨੂੰ ਪਹਿਲਾਂ 50 ਲੱਖ ਰੁਪਏ ਦੀ ਫਿਰੌਤੀ ਮੰਗਣ ਤੋਂ ਬਾਅਦ ਪੱਟ ‘ਚ ਗੋਲੀ ਮਾਰ ਦਿੱਤੀ ਗਈ ਸੀ। ਇਸ ਤੋਂ ਬਾਅਦ, ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ, ਪਰ ਕੁੱਝ ਦਿਨਾਂ ਤੋਂ ਸੁਰੱਖਿਆ ਕਰਮਚਾਰੀਆਂ ਨੂੰ ਹਟਾ ਦਿੱਤਾ ਗਿਆ ਸੀ।

Follow Us