AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦੀਨਾਨਗਰ ‘ਚ ਦਰਦਨਾਕ ਸੜਕ ਹਾਦਸਾ, ਪਿੱਕਅਪ ਗੱਡੀ ਥੱਲੇ ਆ ਕੇ ਨੌਜਵਾਨ ਦੀ ਮੌਤ; CCTV ਫੁਟੇਜ ਸੋਸ਼ਲ ਮੀਡੀਆ ਤੇ ਵਾਇਰਲ

ਨੌਜਵਾਨ ਸੜਕ ਤੇ ਜਾ ਰਿਹਾ ਸੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਦੀਨਾਨਗਰ 'ਚ ਦਰਦਨਾਕ ਸੜਕ ਹਾਦਸਾ, ਪਿੱਕਅਪ ਗੱਡੀ ਥੱਲੇ ਆ ਕੇ ਨੌਜਵਾਨ ਦੀ ਮੌਤ; CCTV ਫੁਟੇਜ ਸੋਸ਼ਲ ਮੀਡੀਆ ਤੇ ਵਾਇਰਲ
avtar-singh
| Updated On: 03 Sep 2026 12:23 PM IST
Share

ਗੁਰਦਾਸਪੁਰ ਦੇ ਦੀਨਾਨਗਰ ਵਿਖੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਹਾਦਸੇ ਨਾਲ ਸਬੰਧਤ CCTV ਫੁਟੇਜ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।

ਜਾਣਕਾਰੀ ਮੁਤਾਬਕ ਨੌਜਵਾਨ ਸੜਕ ਤੇ ਜਾ ਰਿਹਾ ਸੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਆਪਣੀ ਲਪੇਟ ‘ਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ ਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚੀ ਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹਾਦਸੇ ਦੀ ਵੀਡੀਓ ਨੂੰ ਵੀ ਜਾਂਚ ਦਾ ਹਿੱਸਾ ਬਣਾਇਆ ਜਾ ਰਿਹਾ ਹੈ, ਤਾਂ ਜੋ ਹਾਦਸੇ ਦੇ ਹਾਲਾਤ ਤੇ ਫ਼ਰਾਰ ਵਾਹਨ ਦੀ ਪਛਾਣ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਪੁਲਿਸ ਵੱਲੋਂ ਫ਼ਰਾਰ ਵਾਹਨ ਚਾਲਕ ਦੀ ਪਛਾਣ ਕਰਨ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਤੇ ਹੋਰ ਉਪਲਬਧ ਸਬੂਤਾਂ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਹਾਦਸੇ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਹੈ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫ਼ਰਾਰ ਵਾਹਨ ਚਾਲਕ ਨੂੰ ਜਲਦ ਕਾਬੂ ਕਰਕੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ ਤੇ ਹਾਦਸੇ ਨਾਲ ਜੁੜੇ ਸਾਰੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।

Follow Us
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...