AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਗੁਰਦਾਸਪੁਰ ASI-ਹੋਮਗਾਰਡ ਕਤਲਕਾਂਡ: ਇੱਕ ਮੁਲਜ਼ਮ ਪੁਲਿਸ ਐਨਕਾਊਂਟਰ ‘ਚ ਢੇਰ, ਇੱਕ ਕਾਬੂ

ਪੁਲਿਸ ਨੇ ਇਸ ਮਾਮਲੇ 'ਚ ਮੁਲਜ਼ਮਾਂ ਦੀ ਪਹਿਚਾਣ ਕੀਤੀ ਸੀ। ਮੁਲਜ਼ਮਾਂ 'ਚ ਦੋ ਨੌਜਵਾਨ, ਰਣਜੀਤ ਸਿੰਘ ਤੇ ਇੰਦਰਜੀਤ ਸਿੰਘ ਆਦੀਆਂ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਤੇ ਇੱਕ ਹੋਰ ਨੌਜਵਾਨ, ਦਿਲਾਵਰ ਸਿੰਘ, ਅਲੀਨੰਗਲ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਨੇ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉੱਥੇ ਹੀ, ਅੱਜ ਸਵੇਰ ਮੁਲਜ਼ਮ ਰਣਜੀਤ ਨੂੰ ਪੁਰਾਣਾ ਸ਼ਾਲਾ ਵਿਖੇ ਪੁਲਿਸ ਦੁਆਰਾ ਇੱਕ ਮੁਕਾਬਲੇ 'ਚ ਮਾਰ ਦਿੱਤਾ ਗਿਆ।

ਗੁਰਦਾਸਪੁਰ ASI-ਹੋਮਗਾਰਡ ਕਤਲਕਾਂਡ: ਇੱਕ ਮੁਲਜ਼ਮ ਪੁਲਿਸ ਐਨਕਾਊਂਟਰ 'ਚ ਢੇਰ, ਇੱਕ ਕਾਬੂ
ਆਦੀਆਂ ASI-ਹੋਮਗਾਰਡ ਕਤਲਕਾਂਡ: ਇੱਕ ਮੁਲਜ਼ਮ ਪੁਲਿਸ ਐਨਕਾਊਂਟਰ ‘ਚ ਢੇਰ
avtar-singh
| Updated On: 25 Feb 2026 10:46 AM IST

ਗੁਰਦਾਸਪੁਰ ਦੇ ਆਦੀਆਂ ਪੁਲਿਸ ਚੌਕੀ ‘ਚ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਤੇ ਪੰਜਾਬ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਦੇ ਕਤਲਕਾਂਡ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ‘ਚ ਪੁਲਿਸ ਨੇ ਇੱਕ ਮੁਲਜ਼ਮ ਦਾ ਐਨਕਾਊਂਟਰ ਕਰ ਦਿੱਤਾ ਹੈ। ਅੱਜ ਸਵੇਰ ਪੁਲਿਸ ਨੇ ਰਣਜੀਤ ਸਿੰਘ ਨਾਮ ਦੇ ਮੁਲਜ਼ਮ ਦਾ ਐਨਕਾਊਂਟਰ ਕੀਤਾ, ਮੁਲਜ਼ਮ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ।

ਦੱਸ ਦੇਈਏ ਕਿ ਪੁਲਿਸ ਨੇ ਇਸ ਮਾਮਲੇ ‘ਚ ਮੁਲਜ਼ਮਾਂ ਦੀ ਪਹਿਚਾਣ ਕੀਤੀ ਸੀ। ਮੁਲਜ਼ਮਾਂ ‘ਚ ਦੋ ਨੌਜਵਾਨ, ਰਣਜੀਤ ਸਿੰਘ ਤੇ ਇੰਦਰਜੀਤ ਸਿੰਘ ਆਦੀਆਂ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਤੇ ਇੱਕ ਹੋਰ ਨੌਜਵਾਨ, ਦਿਲਾਵਰ ਸਿੰਘ, ਅਲੀਨੰਗਲ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਨੇ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉੱਥੇ ਹੀ, ਅੱਜ ਸਵੇਰ ਮੁਲਜ਼ਮ ਰਣਜੀਤ ਨੂੰ ਪੁਰਾਣਾ ਸ਼ਾਲਾ ਵਿਖੇ ਪੁਲਿਸ ਦੁਆਰਾ ਇੱਕ ਮੁਕਾਬਲੇ ‘ਚ ਮਾਰ ਦਿੱਤਾ ਗਿਆ।

ਦਰਮਿਆਨੀ ਰਾਤ ਕੀਤਾ ਸੀ ਪੁਲਿਸ ਮੁਲਾਜ਼ਮਾਂ ਦਾ ਕਤਲ

ਦੱਸ ਦੇਈਏ ਕਿ ਬੀਤੀ ਦਿਨੀਂ ਗੁਰਦਾਸਪੁਰ ਦੇ ਦੋਰਾਂਗਲਾ ਪੁਲਿਸ ਸਟੇਸ਼ਨ ਅਧੀਨ ਆਉਂਦੇ ਪਿੰਡ ਆਦੀਆਂ ਚ ਦੋ ਪੁਲਿਸ ਮੁਲਾਜ਼ਮਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਬੀਤੇ ਸ਼ਨੀਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ। ਸਥਾਨਕ ਪਿੰਡ ਵਾਸੀਆਂ ਨੂੰ ਸਵੇਰੇ ਘਟਨਾ ਬਾਰੇ ਉਸ ਵੇਲੇ ਪਤਾ ਲੱਗਾ, ਜਦੋਂ ਉਨ੍ਹਾਂ ਨੂੰ ਚੌਕੀ ਤੇ ਜਵਾਨਾਂ ਦੀਆਂ ਲਾਸ਼ਾਂ ਮਿਲੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਕੀਤੀ। ਮ੍ਰਿਤਕ ਪੁਲਿਸ ਮੁਲਜ਼ਮਾਂ ਦੀ ਪਛਾਣ ਏਐਸਆਈ ਗੁਰਨਾਮ ਸਿੰਘ ਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਵਜੋਂ ਹੋਈ ਸੀ।

ਪੁਲਿਸ ਅਨੁਸਾਰ, ਹਮਲਾ ਦੇਰ ਰਾਤ ਹੋਇਆ ਤੇ ਹਮਲਾਵਰਾਂ ਨੇ ਜਵਾਨਾਂ ਨੂੰ ਸੰਭਲਣ ਤੱਕ ਦਾ ਮੌਕਾ ਤੱਕ ਨਹੀਂ ਦਿੱਤਾ। ਸਰਹੱਦੀ ਇਲਾਕਾ ਹੋਣ ਕਰਕੇ, ਇੱਥੇ ਸੁਰੱਖਿਆ ਆਮ ਤੌਰ ਤੇ ਸਖ਼ਤ ਹੁੰਦੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੇ, ਸੀਨੀਅਰ ਜ਼ਿਲ੍ਹਾ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਮੌਕੇ ਤੇ ਪਹੁੰਚੇ। ਸਬੂਤ ਇਕੱਠੇ ਕਰਨ ਲਈ ਇੱਕ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਸੀ। ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Follow Us
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ
ਆਸ਼ਾ ਭੋਂਸਲੇ ਦੇ ਦਿਹਾਂਤ 'ਤੇ PM ਮੋਦੀ ਨੇ ਜਤਾਇਆ ਦੁੱਖ, ਬੋਲੇ- ਸੂਰਾਂ ਦਾ ਸੁੰਦਰ ਬਾਗ਼ ਉਜੜ ਗਿਆ...
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...