AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਦਾਸਪੁਰ ‘ਚ ਮੁਠਭੇੜ ਦੌਰਾਨ ਮਾਰੇ ਗਏ ਨੌਜਵਾਨ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਗੋਲੀ ਲੱਗਣਾ ਦੱਸਿਆ ਮੌਤ ਦਾ ਕਾਰਨ

ਪੰਜਾਬ ਦੇ ਗੁਰਦਾਸਪੁਰ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ। ਇਸ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਰਣਜੀਤ ਸਿੰਘ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਸੀ। ਇਸ ਰਿਪੋਰਟ ਨੇ ਪਰਿਵਾਰ ਦੇ ਉਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਰਣਜੀਤ ਦੀ ਮੌਤ ਪੁਲਿਸ ਦੀਆਂ ਅੰਨ੍ਹੇਵਾਹ ਤਸੀਹਿਆਂ ਕਾਰਨ ਹੋਈ ਹੈ।

ਗੁਰਦਾਸਪੁਰ 'ਚ ਮੁਠਭੇੜ ਦੌਰਾਨ ਮਾਰੇ ਗਏ ਨੌਜਵਾਨ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ, ਗੋਲੀ ਲੱਗਣਾ ਦੱਸਿਆ ਮੌਤ ਦਾ ਕਾਰਨ
ਪੋਸਟਮਾਰਟਮ ਰਿਪੋਰਟ ‘ਚ ਖੁਲਾਸਾ, ਗੋਲੀ ਲੱਗਣ ਨਾਲ ਹੋਈ ਨੌਜਵਾਨ ਦੀ ਮੌਤ
avtar-singh
| Updated On: 12 Mar 2026 23:28 PM IST

ਪੰਜਾਬ ਦੇ ਗੁਰਦਾਸਪੁਰ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ। ਇਸ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਰਣਜੀਤ ਸਿੰਘ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਸੀ। ਇਸ ਰਿਪੋਰਟ ਨੇ ਪਰਿਵਾਰ ਦੇ ਉਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਰਣਜੀਤ ਦੀ ਮੌਤ ਪੁਲਿਸ ਦੀਆਂ ਅੰਨ੍ਹੇਵਾਹ ਤਸੀਹਿਆਂ ਕਾਰਨ ਹੋਈ ਹੈ।

ਪਰਿਵਾਰ ਨੇ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਦੀ ਕੀਤੀ ਮੰਗ

ਹਾਲਾਂਕਿ ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦਾ ਕਾਰਨ ਗੋਲੀ ਲੱਗਣਾ ਦੱਸਿਆ ਗਿਆ ਹੈ, ਪਰ ਰਣਜੀਤ ਸਿੰਘ ਦਾ ਪਰਿਵਾਰ ਇਸ ਰਿਪੋਰਟ ਤੋਂ ਸੰਤੁਸ਼ਟ ਨਜ਼ਰ ਨਹੀਂ ਆ ਰਿਹਾ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਰਿਪੋਰਟ ‘ਤੇ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾਂ ਪੋਸਟਮਾਰਟਮ ਦੀ ਪੂਰੀ ਵੀਡੀਓਗ੍ਰਾਫੀ ਦੇਖਣਾ ਚਾਹੁੰਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਵੀਡੀਓ ਦੇਖਣ ਤੋਂ ਬਾਅਦ ਹੀ ਅਸਲੀ ਸੱਚਾਈ ਸਾਹਮਣੇ ਆ ਸਕੇਗੀ।

ਭਾਵੇਂ ਪੋਸਟਮਾਰਟਮ ਰਿਪੋਰਟ ਪੁਲਿਸ ਦੇ ਪੱਖ ਵਿੱਚ ਜਾਂਦੀ ਦਿਖਾਈ ਦੇ ਰਹੀ ਹੈ, ਪਰ ਅਜੇ ਵੀ ਕਈ ਅਜਿਹੇ ਸਵਾਲ ਹਨ ਜਿਨ੍ਹਾਂ ‘ਤੇ ਪੁਲਿਸ ਨੇ ਚੁੱਪੀ ਧਾਰੀ ਹੋਈ ਹੈ। ਸਭ ਤੋਂ ਵੱਡਾ ਸਵਾਲ ਇਹ ਉੱਠ ਰਿਹਾ ਹੈ ਕਿ ਹੱਥਕੜੀਆਂ ਵਿੱਚ ਜਕੜੇ ਹੋਏ ਰਣਜੀਤ ਸਿੰਘ ਨੇ ਪੁਲਿਸ ਹਿਰਾਸਤ ਵਿੱਚੋਂ ਫ਼ਰਾਰ ਹੋਣ ਤੋਂ ਬਾਅਦ ਮੋਟਰਸਾਈਕਲ ਅਤੇ ਪਿਸਤੌਲ ਕਿੱਥੋਂ ਅਤੇ ਕਿਵੇਂ ਹਾਸਲ ਕੀਤੀ? ਪੁਲਿਸ ਮੁਤਾਬਕ, ਮੁਕਾਬਲੇ ਦੌਰਾਨ ਰਣਜੀਤ ਨੇ ਸੀ.ਆਈ.ਏ. (CIA) ਇੰਚਾਰਜ ਗੁਰਮੀਤ ਸਿੰਘ ‘ਤੇ ਗੋਲੀ ਚਲਾਈ ਸੀ।

ਪਰਿਵਾਰ ਦਾ ‘ਹਿਰਾਸਤੀ ਕਤਲ’ ਦਾ ਇਲਜ਼ਾਮ

ਰਣਜੀਤ ਸਿੰਘ ਦੇ ਤਾਇਆ ਹਰਵਿੰਦਰ ਸਿੰਘ ਮੱਲਹੀ ਨੇ ਸ਼ੁਰੂ ਤੋਂ ਹੀ ਇਹ ਦਾਅਵਾ ਕੀਤਾ ਸੀ ਕਿ ਉਸ ਦੇ ਭਤੀਜੇ ਨੂੰ ਹਿਰਾਸਤ ਵਿੱਚ ਪੁੱਛਗਿੱਛ ਦੌਰਾਨ ਮਾਰ ਦਿੱਤਾ ਗਿਆ ਸੀ ਅਤੇ ਇਸ ਨੂੰ ਮੁਕਾਬਲੇ ਦਾ ਰੂਪ ਦਿੱਤਾ ਗਿਆ ਹੈ। ਇਹ ਮਾਮਲਾ ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਰਣਜੀਤ ਸਿੰਘ ਦਾ ਪੋਸਟਮਾਰਟਮ 3 ਮਾਰਚ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਖਾ ਡਡਵਾਲ ਦੀ ਮੌਜੂਦਗੀ ਵਿੱਚ ਹੋਇਆ ਸੀ। ਅਦਾਲਤ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਜੀਪ ਪਲਟਣ ਵਾਲੀ ਥਾਂ ਤੋਂ ਲਗਭਗ 25 ਕਿਲੋਮੀਟਰ ਦੂਰ ਪੁਰਾਣਾਸ਼ਾਲਾ ਵਿੱਚ ਹੋਏ ਕਥਿਤ ਮੁਕਾਬਲੇ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਮੰਗੀ ਹੈ।

ਪੁਲਿਸ ਦਾ ਪੱਖ

ਪੁਲਿਸ ਦਾ ਦਾਅਵਾ ਸੀ ਕਿ ਰਣਜੀਤ ਸਿੰਘ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਦੀ ਜੀਪ ਪਲਟ ਗਈ ਅਤੇ ਰਣਜੀਤ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ, ਜਿਸ ਤੋਂ ਬਾਅਦ ਹੋਈ ਮੁੱਠਭੇੜ ਵਿੱਚ ਉਹ ਮਾਰਿਆ ਗਿਆ। ਪੋਸਟਮਾਰਟਮ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਡਾਕਟਰਾਂ ਦੀ ਟੀਮ ਵੱਲੋਂ ਕੀਤਾ ਗਿਆ ਸੀ, ਜਿਸ ਵਿੱਚ ਡਾ. ਸੁਖਦੀਪ ਸਿੰਘ, ਡਾ. ਸਤਿੰਦਰ ਪਾਲ ਸਿੰਘ ਅਤੇ ਡਾ. ਹਰਸ਼ ਕੁਮਾਰ ਸ਼ਾਮਲ ਸਨ।

Follow Us
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report...
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ
ਕਾਂਗਰਸ 'ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ 'ਚ ਲਈ ਸਾਰਿਆਂ ਦੀ ਕਲਾਸ...
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?
ਦਿੱਲੀ BJP ਦਫ਼ਤਰ ਵਿਖੇ ਉੱਤਸਵ ਦੀਆਂ ਤਿਆਰੀਆਂ, ਕੀ ਇਹ ਜਿੱਤ ਦਾ ਜਸ਼ਨ ਹੈ?...
Bengal Election Results:ਮੁਸਲਿਮ ਬਹੁਲਤਾ ਵਾਲੇ ਬੂਥਾਂ 'ਤੇ BJP ਦੇ ਵਾਧੇ ਦਾ ਦਾਅਵਾ, ਸੁਵੇਂਦੂ ਅਧਿਕਾਰੀ ਦਾ ਬਿਆਨ
Bengal Election Results:ਮੁਸਲਿਮ ਬਹੁਲਤਾ ਵਾਲੇ ਬੂਥਾਂ 'ਤੇ BJP ਦੇ ਵਾਧੇ ਦਾ ਦਾਅਵਾ, ਸੁਵੇਂਦੂ ਅਧਿਕਾਰੀ ਦਾ ਬਿਆਨ...
Delhi Vivek Vihar Fire: ਦਿੱਲੀ ਦੇ ਵਿਵੇਕ ਵਿਹਾਰ 'ਚ ਭਿਆਨਕ ਅੱਗ, AC ਧਮਾਕੇ ਵਿੱਚ ਕਈ ਲੋਕਾਂ ਦੀ ਮੌਤ
Delhi Vivek Vihar Fire: ਦਿੱਲੀ ਦੇ ਵਿਵੇਕ ਵਿਹਾਰ 'ਚ ਭਿਆਨਕ ਅੱਗ, AC ਧਮਾਕੇ ਵਿੱਚ ਕਈ ਲੋਕਾਂ ਦੀ ਮੌਤ...
ਤਹਿਰਾਨ ਤੋਂ ਸੁਮੈਰਾ ਖਾਨ ਦੀ ਗਰਾਉਂਡ ਰਿਪੋਰਟ, ਜਾਣੋ ਪ੍ਰਦਰਸ਼ਨਕਾਰੀ ਔਰਤਾਂ ਨੇ TV9 ਨੂੰ ਕੀ ਦੱਸਿਆ?
ਤਹਿਰਾਨ ਤੋਂ ਸੁਮੈਰਾ ਖਾਨ ਦੀ ਗਰਾਉਂਡ ਰਿਪੋਰਟ, ਜਾਣੋ ਪ੍ਰਦਰਸ਼ਨਕਾਰੀ ਔਰਤਾਂ ਨੇ TV9 ਨੂੰ ਕੀ ਦੱਸਿਆ?...
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...