AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗੁਰਦਾਸਪੁਰ: ਪਿੰਡ ਮਾਨਚੋਪੜਾ ‘ਚ ਦਿਖਾਈ ਗਈ ਫਿਲਮ ਸਤਲੁਜ, ਕਿਸਾਨ ਜਥੇਬੰਦੀ ਨੇ ਕੀਤਾ ਉਪਰਾਲਾ

ਪਿੰਡ ਵਾਸੀਆਂ ਤੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਇਤਿਹਾਸ ਦੇ ਇੱਕ ਮਹੱਤਵਪੂਰਨ ਅਧਿਆਇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸੇ ਕਰਕੇ ਫਿਲਮ 'ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਉਂਕਿ ਲੋਕ ਫਿਲਮ ਦੇਖਣਾ ਚਾਹੁੰਦੇ ਹਨ, ਇਸ ਲਈ ਵੱਖ-ਵੱਖ ਪਿੰਡਾਂ ਵਿੱਚ ਸਕ੍ਰੀਨਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਗੁਰਦਾਸਪੁਰ: ਪਿੰਡ ਮਾਨਚੋਪੜਾ 'ਚ ਦਿਖਾਈ ਗਈ ਫਿਲਮ ਸਤਲੁਜ, ਕਿਸਾਨ ਜਥੇਬੰਦੀ ਨੇ ਕੀਤਾ ਉਪਰਾਲਾ
avtar-singh
| Updated On: 08 Jul 2026 08:19 AM IST
Share

ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਵੱਲੋਂ ਗੁਰਦਾਸਪੁਰ ਦੇ ਪਿੰਡ ਮਾਨਚੋਪੜਾ ‘ਚ ਰਾਤ ਨੂੰ ਪਿੰਡ ਵਾਸੀਆਂ ਲਈ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਦਿਖਾਈ ਗਈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਤੋਂ ਪਿੰਡ ਵਾਸੀਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਫਿਲਮ ਦੇਖਣ ਲਈ ਕਿਹਾ ਗਿਆ।

ਸਕ੍ਰੀਨਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਇਹ ਫਿਲਮ ਪੰਜਾਬ ਦੇ ਇਤਿਹਾਸ ਦੇ ਇੱਕ ਖਾਸ ਯੁੱਗ ਨੂੰ ਦਰਸਾਉਂਦੀ ਹੈ, ਉਨ੍ਹਾਂ ਇਲਜ਼ਾਮ ਲਗਾਇਆ ਕਿ ਪੁਲਿਸ ਕਾਰਵਾਈਆਂ ਦੌਰਾਨ ਬਹੁਤ ਸਾਰੇ ਨੌਜਵਾਨਾਂ, ਬਜ਼ੁਰਗਾਂ ਤੇ ਔਰਤਾਂ ਨੂੰ ਅੱਤਵਾਦੀ ਕਰਾਰ ਦਿੱਤਾ ਗਿਆ ਸੀ, ਝੂਠੇ ਮੁਕਾਬਲਿਆਂ ‘ਚ ਮਾਰਿਆ ਗਿਆ ਸੀ ਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਲਾਵਾਰਿਸ ਦੱਸ ਕੇ ਸਾੜ ਦਿੱਤਾ ਗਿਆ ਸੀ।

ਬੁਲਾਰਿਆਂ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਸਨ ਨੇ ਇਨ੍ਹਾਂ ਘਟਨਾਵਾਂ ਨੂੰ ਸਾਹਮਣੇ ਲਿਆਂਦਾ ਸੀ। ਉਨ੍ਹਾਂ ਇਲਜ਼ਾਮ ਲਗਾਇਆ ਕਿ ਬਾਅਦ ‘ਚ ਇਸ ਮੁੱਦੇ ਨੂੰ ਉਠਾਉਣ ਲਈ ਉਨ੍ਹਾਂ ਨੂੰ ਮਾਰ ਦਿੱਤਾ ਗਿਆ ਸੀ।

“ਪੰਜਾਬ ਦੇ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤਾ ਜਾ ਰਹੀ”

ਪਿੰਡ ਵਾਸੀਆਂ ਤੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਇਤਿਹਾਸ ਦੇ ਇੱਕ ਮਹੱਤਵਪੂਰਨ ਅਧਿਆਇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸੇ ਕਰਕੇ ਫਿਲਮ ‘ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਉਂਕਿ ਲੋਕ ਫਿਲਮ ਦੇਖਣਾ ਚਾਹੁੰਦੇ ਹਨ, ਇਸ ਲਈ ਵੱਖ-ਵੱਖ ਪਿੰਡਾਂ ਵਿੱਚ ਸਕ੍ਰੀਨਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਨੇ ਐਲਾਨ ਕੀਤਾ ਕਿ ਜੇਕਰ ਫਿਲਮ ਨੂੰ ਰੋਕਣ ਜਾਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਤਾਂ ਉਹ ਇਹ ਯਕੀਨੀ ਬਣਾਉਣ ਲਈ ਆਪਣੇ ਯਤਨ ਜਾਰੀ ਰੱਖਣਗੇ ਕਿ ਇਹ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚੇ।

ਕੇਂਦਰ ਸਰਕਾਰ ਦੀ ਕਮੇਟੀ ਕਰੇਗੀ ਸਤਲੁਜ ਦੀ ਜਾਂਚ

ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ 3 ਜੁਲਾਈ ਨੂੰ OTT ਪਲੇਟਫਾਰਮ ZEE5 ਤੇ ਰਿਲੀਜ਼ ਹੋਈ ਸੀ। ਹਾਲਾਂਕਿ, ਫਿਲਮ ਨੂੰ ਰਿਲੀਜ਼ ਹੋਣ ਤੋਂ ਦੋ ਦਿਨ ਬਾਅਦ ਹੀ ਐਪ ਤੋਂ ਹਟਾ ਦਿੱਤਾ ਗਿਆ ਸੀ। ਉਦੋਂ ਤੋਂ, ਫਿਲਮ ਦੀ ਚਰਚਾ ਹੋ ਰਹੀ ਹੈ। ਹੁਣ, ਕੇਂਦਰ ਸਰਕਾਰ ਫਿਲਮ ਨੂੰ ਜਾਂਚ ਤੇ ਅਗਲੀ ਕਾਰਵਾਈ ਲਈ ਸੂਚਨਾ ਤਕਨਾਲੋਜੀ (IT) ਨਿਯਮ, 2021 ਦੇ ਤਹਿਤ ਗਠਿਤ ਅੰਤਰ-ਵਿਭਾਗੀ ਕਮੇਟੀ ਨੂੰ ਭੇਜਣ ਜਾ ਰਹੀ ਹੈ।

ਪੀਟੀਆਈ ਦੀ ਇੱਕ ਰਿਪੋਰਟ ‘ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਨਾਲ ਸਬੰਧਤ ਮਾਮਲੇ ਦੀ ਜਾਂਚ ਹੁਣ ਸੂਚਨਾ ਤਕਨਾਲੋਜੀ ਨਿਯਮਾਂ, 2021 ਦੇ ਤਹਿਤ ਗਠਿਤ ਇੱਕ ਅੰਤਰ-ਵਿਭਾਗੀ ਕਮੇਟੀ ਦੁਆਰਾ ਕੀਤੀ ਜਾਵੇਗੀ। ਇਹ ਕਮੇਟੀ ਓਟੀਟੀ ਪਲੇਟਫਾਰਮਾਂ ਤੇ ਡਿਜੀਟਲ ਨਿਊਜ਼ ਪ੍ਰਕਾਸ਼ਕਾਂ ਦੁਆਰਾ ਪ੍ਰਕਾਸ਼ਿਤ ਸਮੱਗਰੀ ਨਾਲ ਸਬੰਧਤ ਸ਼ਿਕਾਇਤਾਂ ਤੇ ਵਿਚਾਰ ਕਰਦੀ ਹੈ ਅਤੇ ਆਪਣੀ ਰਿਪੋਰਟ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਸੌਂਪਦੀ ਹੈ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...