ਗੁਰਦਾਸਪੁਰ ‘ਚ ਵਾਪਰਿਆ ਵੱਡਾ ਹਾਦਸਾ, ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਵੈਨ ਟਰੱਕ ਨਾਲ ਟਕਰਾਈ, 9 ਜ਼ਖ਼ਮੀ
Gurdaspur Road Accident: ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਹੋਈ ਅਧਿਆਪਕ ਸ਼ੈਲੀ ਸੈਣੀ ਨੇ ਦੱਸਿਆ ਕਿ ਉਹ ਪਠਾਨਕੋਟ ਤੋਂ ਫਤਿਹਗੜ੍ਹ ਚੂੜੀਆਂ ਇੱਕ ਪ੍ਰਾਈਵੇਟ ਸਕੂਲ ਵੈਨ ਵਿੱਚ ਸਵਾਰ ਹੋਕੇ 15 ਦੇ ਕਰੀਬ ਸਰਕਾਰੀ ਅਧਿਆਪਕ ਆਪਣੀ ਡਿਊਟੀ ਉੱਪਰ ਜਾ ਰਹੇ ਸਨ ਅਤੇ ਰਸਤੇ ਵਿੱਚ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ।
ਗੁਰਦਾਸਪੁਰ ਤੋਂ ਕਲਾਨੌਰ ਰੋਡ ਤੇ ਪਿੰਡ ਬਿਸ਼ਨ ਕੋਟ ਨੇੜੇ ਇੱਕ ਵੱਡਾ ਸੜਕ ਹਾਦਸਾ ਨੂੰ ਵਾਪਰਿਆ ਹੈ। ਜਿੱਥੇ ਇੱਕ ਸਕੂਲ ਵੈਨ ਅਤੇ ਟਰੱਕ ਦੇ ਵਿੱਚਕਾਰ ਟੱਕਰ ਹੋਈ ਹੈ। ਇਸ ਹਾਦਸੇ ਵਿੱਚ ਸਕੂਲ ਵੈਨ ਵਿੱਚ ਸਵਾਰ 9 ਦੇ ਕਰੀਬ ਸਰਕਾਰੀ ਅਧਿਆਪਕ ਜ਼ਖ਼ਮੀ ਹੋ ਗਏ। ਜਿਨਾਂ ਨੂੰ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ਼ ਲਈ ਭੇਜਿਆ ਗਿਆ ਹੈ। ਸਕੂਲ ਵੈਨ ਵਿੱਚ 15 ਦੇ ਕਰੀਬ ਅਧਿਆਪਕ ਸਵਾਰ ਸਨ ਜੋ ਕਿ ਸਕੂਲ ਵੈਨ ਵਿੱਚ ਸਵਾਰ ਹੋਕੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਡਿਊਟੀ ‘ਤੇ ਜਾ ਰਹੇ ਸਨ।
ਪ੍ਰਾਈਵੇਟ ਸਕੂਲ ਵੈਨ ਹੋਈ ਹਾਦਸੇ ਦਾ ਸ਼ਿਕਾਰ
ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਹੋਈ ਅਧਿਆਪਕ ਸ਼ੈਲੀ ਸੈਣੀ ਨੇ ਦੱਸਿਆ ਕਿ ਉਹ ਪਠਾਨਕੋਟ ਤੋਂ ਫਤਿਹਗੜ੍ਹ ਚੂੜੀਆਂ ਇੱਕ ਪ੍ਰਾਈਵੇਟ ਸਕੂਲ ਵੈਨ ਵਿੱਚ ਸਵਾਰ ਹੋਕੇ 15 ਦੇ ਕਰੀਬ ਸਰਕਾਰੀ ਅਧਿਆਪਕ ਆਪਣੀ ਡਿਊਟੀ ਉੱਪਰ ਜਾ ਰਹੇ ਸਨ ਅਤੇ ਰਸਤੇ ਵਿੱਚ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਸੰਘਣੀ ਧੁੰਦ ਹੋਣ ਕਰਕੇ ਇਹ ਹਾਦਸਾ ਵਾਪਰਿਆ ਹੈ।
ਹਾਦਸੇ ਵਿੱਚ 9 ਅਧਿਆਪਕ ਜ਼ਖ਼ਮੀ
ਇਸ ਹਾਦਸੇ ਵਿੱਚ 9 ਦੇ ਕਰੀਬ ਅਧਿਆਪਕ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਨੇ ਬੜੀ ਮੁਸ਼ਕਿਲ ਦੇ ਨਾਲ ਸਿਵਲ ਹਸਪਤਾਲ ਗੁਰਦਾਸਪੁਰ ਦੇ ਵਿਖੇ ਪਹੁੰਚਾਇਆ। ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਹਾਦਸੇ ਵਿੱਚ ਨਹੀਂ ਹੋਇਆ ਕੋਈ ਜਾਨੀ ਨੁਕਸਾਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਊਟੀ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਦੇ ਕੋਲੋਂ 9 ਦੇ ਕਰੀਬ ਸਰਕਾਰੀ ਅਧਿਆਪਕ ਆਏ ਹਨ। ਜਿਨ੍ਹਾਂ ਦੇ ਸੱਟਾਂ ਲੱਗੀਆਂ ਹਨ। ਜਿਨ੍ਹਾਂ ਵਿੱਚੋਂ ਚਾਰ ਤੋਂ ਪੰਜ ਅਧਿਆਪਕ ਕਾਫੀ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸਾਰੇ ਜਖਮੀਆਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਇਹ ਸਾਰੇ ਅਧਿਆਪਕ ਸਰਕਾਰੀ ਸਕੂਲਾਂ ਦੇ ਹਨ ਜੋ ਕਿ ਤੜਕਸਾਰ ਆਪਣੀ ਡਿਊਟੀ ‘ਤੇ ਜਾ ਰਹੇ ਸਨ ਅਤੇ ਰਸਤੇ ਵਿੱਚ ਇਹ ਹਾਦਸਾ ਵਾਪਰਿਆ ਹੈ।
