AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਬਾਰਡਰਾਂ ਤੇ ਤਣਾਅ, ਗੁਰੂਘਰਾਂ ਵਿੱਚੋਂ ਹੋ ਰਹੀਆਂ ਨੇ ਸੁਚੇਤ ਰਹਿਣ ਦੀਆਂ ਅਨਾਂਊਸਮੈਟਾਂ, ਕਿਵੇਂ ਹਨ ਪੰਜਾਬ ਦੇ ਸਰਹੱਦੀ ਪਿੰਡਾਂ ਦੇ ਹਾਲਾਤ

ਅਜਿਹੇ ਮਾਹੌਲ ਵਿੱਚ, ਲੋਕ ਕਹਿੰਦੇ ਹਨ ਕਿ ਜੇ ਜੰਗ ਹੋਈ ਤਾਂ ਉਨ੍ਹਾਂ ਨੂੰ ਬਹੁਤ ਨੁਕਸਾਨ ਹੋਵੇਗਾ। ਉਹ ਆਪਣੇ ਬੱਚਿਆਂ ਅਤੇ ਜਾਨਵਰਾਂ ਨਾਲ ਕਿੱਥੇ ਜਾਣਗੇ? ਉਹਨਾਂ ਨੇ ਦੱਸਿਆ ਕਿ ਬੀਐਸਐਫ ਦੇ ਜਵਾਨ ਪਿੰਡ ਵਿੱਚ ਆਏ ਸਨ ਅਤੇ ਉਨ੍ਹਾਂ ਨੂੰ ਚੌਕਸ ਰਹਿਣ ਅਤੇ ਕਿਸਾਨਾਂ ਨੂੰ ਕੰਡਿਆਲੀ ਤਾਰ ਪਾਰ ਨਾ ਕਰਨ ਦੇਣ ਲਈ ਕਿਹਾ ਗਿਆ ਹੈ।

ਬਾਰਡਰਾਂ ਤੇ ਤਣਾਅ, ਗੁਰੂਘਰਾਂ ਵਿੱਚੋਂ ਹੋ ਰਹੀਆਂ ਨੇ ਸੁਚੇਤ ਰਹਿਣ ਦੀਆਂ ਅਨਾਂਊਸਮੈਟਾਂ, ਕਿਵੇਂ ਹਨ ਪੰਜਾਬ ਦੇ ਸਰਹੱਦੀ ਪਿੰਡਾਂ ਦੇ ਹਾਲਾਤ
avtar-singh
| Updated On: 28 Apr 2025 13:18 PM IST

22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਲਗਭਗ 26 ਮਾਸੂਮ ਲੋਕ ਮਾਰੇ ਗਏ ਸਨ, ਜਿਸ ਤੋਂ ਬਾਅਦ ਦੇਸ਼ ਭਰ ਵਿੱਚ ਪਾਕਿਸਤਾਨ ਅਤੇ ਅੱਤਵਾਦ ਵਿਰੁੱਧ ਰੋਜ਼ਾਨਾ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਤਕਰੀਬਨ ਹਰ ਕੋਈ ਕਹਿ ਰਿਹਾ ਹੈ ਕਿ ਪਾਕਿਸਤਾਨ ਨੂੰ ਢੁਕਵਾਂ ਜਵਾਬ ਦੇਣਾ ਚਾਹੀਦਾ ਹੈ। ਇਸ ਦੌਰਾਨ, ਦੋਵਾਂ ਦੇਸ਼ਾਂ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ। ਦੋਵਾਂ ਦੇਸ਼ਾਂ ਵਿਚਕਾਰ ਜੰਗ ਵਰਗਾ ਮਾਹੌਲ ਹੈ ਅਤੇ ਭਾਰਤ ਸਰਕਾਰ ਨੇ ਭਾਰਤ ਵਿੱਚ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨ ਵਾਪਸ ਜਾਣ ਦਾ ਹੁਕਮ ਵੀ ਦਿੱਤਾ ਹੈ ਅਤੇ ਪਾਕਿਸਤਾਨ ਨਾਲ ਵਪਾਰ ਵੀ ਬੰਦ ਕਰ ਦਿੱਤਾ ਹੈ।

ਦੋਵਾਂ ਦੇਸ਼ਾਂ ਵਿਚਾਲੇ ਵਧਦੇ ਤਣਾਅ ਕਾਰਨ ਸਰਹੱਦੀ ਪਿੰਡ ਗੁਰਦਾਸਪੁਰ ਦੇ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਸਰਹੱਦੀ ਪਿੰਡ ਦੇ ਲੋਕ ਚੌਕਸ ਰਹਿਣ ਅਤੇ ਪਿੰਡ ਦੇ ਨੌਜਵਾਨ ਰਾਤ ਨੂੰ ਵੀ ਚੌਕਸ ਰਹਿਣ ਅਤੇ ਜੇਕਰ ਨੇੜੇ-ਤੇੜੇ ਕਿਤੇ ਵੀ ਕੋਈ ਹਰਕਤ ਦਿਖਾਈ ਦਿੰਦੀ ਹੈ ਤਾਂ ਇਸਦੀ ਸੂਚਨਾ ਤੁਰੰਤ ਪੁਲਿਸ ਅਤੇ ਬੀਐਸਐਫ ਨੂੰ ਦਿੱਤੀ ਜਾਵੇ।

ਨਾ ਹੋਵੇ ਜੰਗ…

ਅਜਿਹੇ ਮਾਹੌਲ ਵਿੱਚ, ਲੋਕ ਕਹਿੰਦੇ ਹਨ ਕਿ ਜੇ ਜੰਗ ਹੋਈ ਤਾਂ ਉਨ੍ਹਾਂ ਨੂੰ ਬਹੁਤ ਨੁਕਸਾਨ ਹੋਵੇਗਾ। ਉਹ ਆਪਣੇ ਬੱਚਿਆਂ ਅਤੇ ਜਾਨਵਰਾਂ ਨਾਲ ਕਿੱਥੇ ਜਾਣਗੇ? ਉਹਨਾਂ ਨੇ ਦੱਸਿਆ ਕਿ ਬੀਐਸਐਫ ਦੇ ਜਵਾਨ ਪਿੰਡ ਵਿੱਚ ਆਏ ਸਨ ਅਤੇ ਉਨ੍ਹਾਂ ਨੂੰ ਚੌਕਸ ਰਹਿਣ ਅਤੇ ਕਿਸਾਨਾਂ ਨੂੰ ਕੰਡਿਆਲੀ ਤਾਰ ਪਾਰ ਨਾ ਕਰਨ ਦੇਣ ਲਈ ਕਿਹਾ ਗਿਆ ਹੈ। ਜਲਦੀ ਹੀ ਫ਼ਸਲ ਦੀ ਕਟਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਪਿੰਡ ਦੇ ਲੋਕਾਂ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਜੰਗ ਨਹੀਂ ਹੋਣੀ ਚਾਹੀਦੀ।

ਇਹੀ ਜਾਣਕਾਰੀ ਦਿੰਦੇ ਹੋਏ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਚੌਂਤਰਾ ਅਤੇ ਸਲਾਂਚ ਦੇ ਵਸਨੀਕ ਗੁਰਤਾਰ ਸਿੰਘ, ਗੁਰਨਾਮ ਸਿੰਘ ਅਤੇ ਸਤਬੀਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਸਰਹੱਦ ਉਨ੍ਹਾਂ ਦੇ ਪਿੰਡ ਤੋਂ 1 ਕਿਲੋਮੀਟਰ ਦੂਰ ਹੈ ਜਿੱਥੇ ਪਾਕਿ ਰੇਂਜਰ ਤਾਇਨਾਤ ਹਨ ਅਤੇ ਦੋਵਾਂ ਦੇਸ਼ਾਂ ਵਿਚਕਾਰ ਜੰਗ ਵਰਗਾ ਮਾਹੌਲ ਹੈ ਜਿਸ ਕਾਰਨ ਸਰਹੱਦੀ ਪਿੰਡ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਬੀਐਸਐਫ ਦੇ ਜਵਾਨ ਪਿੰਡ ਵਿੱਚ ਆਏ ਅਤੇ ਪਿੰਡ ਵਾਸੀਆਂ ਨੂੰ ਸੁਚੇਤ ਰਹਿਣ ਲਈ ਕਿਹਾ ਅਤੇ ਨਾਲ ਹੀ ਕੰਡਿਆਲੀ ਤਾਰ ਦੇ ਪਾਰ ਕਿਸਾਨਾਂ ਦੀਆਂ ਫਸਲਾਂ ਜਲਦੀ ਵੱਢਣ ਦੇ ਹੁਕਮ ਦਿੱਤੇ, ਜਿਸ ਕਾਰਨ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਵੀ ਐਲਾਨ ਕੀਤਾ ਗਿਆ ਹੈ ਕਿ ਪਿੰਡ ਦੇ ਨੌਜਵਾਨ ਰਾਤ ਨੂੰ ਚੌਕਸ ਰਹਿਣ ਅਤੇ ਸੁਚੇਤ ਰਹਿਣ।

ਉਨ੍ਹਾਂ ਕਿਹਾ ਕਿ ਉਹ ਆਪਣੇ ਸੈਨਿਕਾਂ ਦਾ ਸਮਰਥਨ ਕਰਨ ਲਈ ਤਿਆਰ ਹਨ ਪਰ ਪਿੰਡ ਦੇ ਲੋਕ ਇਸ ਗੱਲ ਤੋਂ ਵੀ ਚਿੰਤਤ ਹਨ ਕਿ ਜੇਕਰ ਜੰਗ ਹੋਈ ਤਾਂ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਬਹੁਤ ਨੁਕਸਾਨ ਹੋਵੇਗਾ, ਉਹ ਆਪਣੇ ਜਾਨਵਰਾਂ ਅਤੇ ਬੱਚਿਆਂ ਨੂੰ ਲੈ ਕੇ ਕਿੱਥੇ ਜਾਣਗੇ, ਉਹ ਆਪਣੀ ਜ਼ਮੀਨ ਨਹੀਂ ਛੱਡ ਸਕਦੇ ਕਿਉਂਕਿ ਜਦੋਂ ਵੀ ਜੰਗ ਹੋਈ ਹੈ, ਸਰਹੱਦੀ ਪਿੰਡ ਦੇ ਲੋਕਾਂ ਨੇ ਬਹੁਤ ਦੁੱਖ ਝੱਲੇ ਹਨ, ਇਸ ਲਈ ਦੋਵਾਂ ਦੇਸ਼ਾਂ ਵਿਚਕਾਰ ਜੰਗ ਨਹੀਂ ਹੋਣੀ ਚਾਹੀਦੀ ਅਤੇ ਦੋਵਾਂ ਦੇਸ਼ਾਂ ਨੂੰ ਮਿਲ ਕੇ ਅੱਤਵਾਦ ਨੂੰ ਖਤਮ ਕਰਨਾ ਚਾਹੀਦਾ ਹੈ।

Follow Us
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ...
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...