ਗੁਰਦਾਸਪੁਰ ਦੇ ਪਿੰਡ ਜਾਗੋ ਚੱਕ ਟਾਡਾ ਨੇੜਿਉਂ ਗੰਨੇ ਦੇ ਖੇਤਾਂ ‘ਚੋਂ ਡਰੋਨ ਬਰਾਮਦ, ਪੁਲਿਸ ਜਾਂਚ ‘ਚ ਜੁਟੀ

Updated On: 

11 Jul 2026 20:16 PM IST

ਡੀਐਸਪੀ ਦੀਨਾਨਗਰ ਨੇ ਦੱਸਿਆ ਕਿ ਮੌਕੇ 'ਤੇ ਪਹੁੰਚੇ ਕੇ ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਡਰੋਨ ਕਿਸ ਮਕਸਦ ਨਾਲ ਇਸ ਖੇਤਰ ਵਿੱਚ ਆਇਆ ਸੀ ਅਤੇ ਕੀ ਇਸ ਨਾਲ ਕੋਈ ਸ਼ੱਕੀ ਸਮੱਗਰੀ ਵੀ ਸੁੱਟੀ ਗਈ ਹੈ।

ਗੁਰਦਾਸਪੁਰ ਦੇ ਪਿੰਡ ਜਾਗੋ ਚੱਕ ਟਾਡਾ ਨੇੜਿਉਂ ਗੰਨੇ ਦੇ ਖੇਤਾਂ ਚੋਂ ਡਰੋਨ ਬਰਾਮਦ, ਪੁਲਿਸ ਜਾਂਚ ਚ ਜੁਟੀ

ਪਾਕਿਸਤਾਨ ਲਗਾਤਾਰ ਆਪਣੀ ਨਕਾਮ ਹਰਕਤ ਤੋਂ ਬਾਜ ਨਹੀਂ ਆ ਰਿਹਾ ਅਤੇ ਸਰਹੱਦੀ ਖੇਤਰ ਦੇ ਇਲਾਕਿਆਂ ਅੰਦਰ ਨਸ਼ੀਲੇ ਪਦਾਰਥ ਅਤੇ ਹਥਿਆਰਾ ਦੀ ਸਮਗਰੀ ਨੂੰ ਸੁੱਟਣ ਲਈ ਵਾਰ-ਵਾਰ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਸਰਹੱਦਾਂ ਦੇ ਤਾਇਨਤ ਫੋਰਸਾਂ ਦੇ ਜਵਾਨਾਂ ਵੱਲੋਂ ਹਮੇਸ਼ਾ ਇਨ੍ਹਾਂ ਦੀਆਂ ਹਰਕਤਾਂ ਨੂੰ ਨਕਾਮ ਕਰਨ ਵਿੱਚ ਸਫਲ ਰਹਿੰਦੀਆਂ ਹਨ ਪਰ ਇੱਕ ਵਾਰ ਮੁੜ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਸਟੇਸ਼ਨ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਜੱਗੋ ਚੱਕ ਟਾਂਡਾ ਦੇ ਟੀ-ਪੁਆਇੰਟ ਨੇੜੇ ਗੰਨੇ ਦੇ ਖੇਤਾਂ ਵਿੱਚੋਂ ਇੱਕ ਸ਼ੱਕੀ ਡਰੋਨ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਡਰੋਨ ਦੇਖ ਕੇ ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ।

ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸ਼ੁਰੂ ਕੀਤੀ ਜਾਂਚ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਦੀਨਾਨਗਰ ਰਜਿੰਦਰ ਮਨਹਾਸ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚੇ ਕੇ ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਡਰੋਨ ਕਿਸ ਮਕਸਦ ਨਾਲ ਇਸ ਖੇਤਰ ਵਿੱਚ ਆਇਆ ਸੀ ਅਤੇ ਕੀ ਇਸ ਨਾਲ ਕੋਈ ਸ਼ੱਕੀ ਸਮੱਗਰੀ ਵੀ ਸੁੱਟੀ ਗਈ ਹੈ।

ਸ਼ੱਕੀ ਗਤੀਵਿਧੀ ਨਜ਼ਰ ਆਉਣ ‘ਤੇ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ

ਸਰਹੱਦੀ ਇਲਾਕਾ ਹੋਣ ਕਾਰਨ ਸੁਰੱਖਿਆ ਏਜੰਸੀਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ। ਪੁਲਿਸ ਵੱਲੋਂ ਡਰੋਨ ਦੀ ਤਕਨੀਕੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਕੋਈ ਵੀ ਸ਼ੱਕੀ ਗਤੀਵਿਧੀ ਨਜ਼ਰ ਆਉਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਹੈ। ਉਧਰ ਪੁਲਿਸ ਵੱਲੋਂ ਥਾਣਾ ਬਹਿਰਾਮਪੁਰ ਵਿੱਚ ਅਣਪਛਾਤਿਆ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਡਰੋਨ ਸਬੰਧੀ ਸਥਿਤੀ ਸਪੱਸ਼ਟ ਹੋ ਸਕੇਗੀ।

Loading...
Unable to load recommendations.
Follow Us