Gurdaspur Martyr: ਸ਼ਹੀਦ ਹਰਕ੍ਰਿਸ਼ਨ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ
ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੇ ਪਿੰਡ ਤਲਵੰਡੀ ਭਰਥ ਦੇ ਰਹਿਣ ਵਾਲੇ ਸ਼ਹੀਦ ਹਰਕ੍ਰਿਸ਼ਨ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ।
Martyrs cremation: ਪੁੰਛ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਫੌਜ ਦੇ 5 ਜਵਾਨਾਂ ਵਿੱਚ 4 ਪੰਜਾਬ ਨਾਲ ਸੰਬੰਧਿਤ ਸਨ। ਜਿਨ੍ਹਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੇ ਪਿੰਡ ਤਲਵੰਡੀ ਭਰਥ ਦੇ ਰਹਿਣ ਵਾਲੇ ਸ਼ਹੀਦ ਹਰਕ੍ਰਿਸ਼ਨ ਸਿੰਘ ਨੇ ਪੁੰਛ ਅੱਤਵਾਦੀ ਹਮਲੇ ਵਿੱਚ ਸ਼ਹਾਦਤ ਦਾ ਜਾਮ ਪੀਤਾ। ਸ਼ਹੀਦ ਹਰਕ੍ਰਿਸ਼ਨ ਸਿੰਘ (Martyr Harkrishan Singh) ਨੂੰ ਫੌਜ ਦੇ ਅਧਿਕਾਰੀਆਂ ਨੇ ਸਲਾਮੀ ਦਿੱਤੀ ਗਈ। ਇਸ ਮੌਕੇ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਨੇ ਉਨ੍ਹਾਂ ਨੇ ਸ਼ਰਧਾਂਜਲੀ ਦਿੱਤੀ।
2 ਸਾਲ ਦੀ ਧੀ ਤੇ ਪਤਨੀ ਨੇ ਦਿੱਤੀ ਮੁਖ ਅਗਨੀ
ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਜੱਦੀ ਪਿੰਡ ਤਲਵੰਡੀ ਭਰਥ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਰਸਮਾਂ ਪੂਰਨ ਕਰਦੇ ਹੋਏ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਹਰਕ੍ਰਿਸ਼ਨ ਸਿੰਘ ਨੂੰ ਸਲਾਮੀ ਦਿੱਤੀ ਗਈ। ਸ਼ਹੀਦ ਹਰਕ੍ਰਿਸ਼ਨ ਸਿੰਘ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ 2 ਸਾਲਾਂ ਦੀ ਧੀ ਅਤੇ ਪਤਨੀ ਨੇ ਮੁਖ ਅਗਨੀ ਭੇਟ ਕੀਤੀ। ਇਸ ਮੌਕੇ ਹਰ ਵਿਅਕਤੀ ਦੀਆਂ ਅੱਖ ਨਮ ਸਨ।
ਸ਼ਹੀਦ ਹਰਕ੍ਰਿਸ਼ਨ ਸਿੰਘ ਦੀ ਮ੍ਰਿਤਕ ਦੇਹ ਪੰਜ ਤੱਤਾਂ ‘ਚ ਵਿਲੀਨ ਹੋ ਗਈ। ਇਸ ਮੌਕੇ ਪਹੁੰਚੇ ਲੋਕਾਂ ਨੇ ਸ਼ਹੀਦ ਹਰਕ੍ਰਿਸ਼ਨ ਸਿੰਘ ਜਿੰਦਾਬਾਦ ਦੇ ਨਾਅਰੇ ਲਗਾਏ ਅਤੇ ਪਾਕਿਸਤਾਨ (Pakistan) ਮੁਰਦਾਬਾਬਦ ਦੇ ਨਾਅਰੇ ਗੂੰਜਦੇ ਸੁਣਾਈ ਦਿੱਤੇ। ਪਰਿਵਾਰ ਨੇ ਕਿਹਾ ਕਿ ਜਿਥੇ ਸਾਨੂੰ ਹਰਕ੍ਰਿਸ਼ਨ ਦੇ ਦੁਨੀਆਂ ਤੋਂ ਚਲੇ ਜਾਣ ਦਾ ਦੁੱਖ ਹੈ। ਉਥੇ ਹੀ ਆਪਣੇ ਬੇਟੇ ਦੀ ਸ਼ਹਾਦਤ ‘ਤੇ ਮਾਣ ਵੀ ਹੈ।
ਇਹ ਵੀ ਪੜ੍ਹੋ
ਹਰਕ੍ਰਿਸ਼ਨ ਸਿੰਘ ਦੀ ਸ਼ਹਾਦਤ ‘ਤੇ ਮਾਨ
ਸ਼ਹੀਦ ਹਰਕ੍ਰਿਸ਼ਨ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਸਾਲਾ ਬੱਚੀ ਅਤੇ ਬਜ਼ੁਰਗ ਮਾਂ ਪਿਉ ਨੂੰ ਛੱਡ ਗਿਆ ਹੈ। ਹਰਕ੍ਰਿਸ਼ਨ ਸਿੰਘ ਦੇ ਪਿਤਾ ਮੰਗਲ ਸਿੰਘ ਫੌਜ ਵਿੱਚੋਂ ਰਿਟਾਇਰਡ (Retired) ਹੋਏ ਸਨ। ਹਰਕ੍ਰਿਸ਼ਨ ਸਿੰਘ ਦੀ ਉਮਰ 25 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਅਤੇ ਕਰੀਬ ਪੰਜ ਸਾਲ ਪਹਿਲਾਂ ਉਹ ਫੌਜ ਵਿੱਚ ਭਰਤੀ ਹੋਏ ਸੀ।
ਸ਼ਹੀਦ ਹਰਕ੍ਰਿਸ਼ਨ ਸਿੰਘ ਪਹਿਲਾ 16 ਸਿਖਲਾਈ ਵਿੱਚ ਡਿਊਟੀ ਕਰਦੇ ਸੀ ਤੇ ਹੁਣ 49 ਆਰ ਆਰ ਵਿੱਚ ਤੈਨਾਤ ਸਨ। ਸ਼ਹੀਦ ਹਰਕ੍ਰਿਸ਼ਨ ਸਿੰਘ ਦੀ ਸ਼ਹਾਦਤ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਅਤੇ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਉਨ੍ਹਾਂ ਦੀ ਸ਼ਹਾਦਤ ‘ਤੇ ਮਾਨ ਵੀ ਹੈ।