AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਗੁਰਦਾਸਪੁਰ: ਰਾਤ ਦਾ ਖਾਣਾ ਖਾਣ ਤੋਂ ਬਾਅਦ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਵਿਗੜੀ ਸਿਹਤ, ਸਿਵਲ ਹਸਪਤਾਲ ਕਰਵਾਇਆ ਗਿਆ ਦਾਖਲ

ਜਾਣਕਾਰੀ ਦਿੰਦੇ ਹੋਏ ਡਾਕਟਰ ਕ੍ਰਿਤੀ ਨੇ ਦੱਸਿਆ ਕਿ ਇਹ ਸਾਰੇ ਬੱਚੇ ਮੈਰੀਟੋਰੀਅਸ ਸਕੂਲ ਦੇ ਹਨ। ਰਾਤ 9:30 ਵਜੇ ਦੇ ਕਰੀਬ 8 ਬੱਚੇ ਬਿਮਾਰ ਹਾਲਤ 'ਚ ਆਏ ਸਨ, ਜਿਨ੍ਹਾਂ ਦੀ ਉਮਰ 16 ਤੋਂ 17 ਸਾਲ ਦੇ ਦਰਮਿਆਨ ਹੈ ਤੇ ਇਨ੍ਹਾਂ ਬੱਚਿਆਂ ਦੀ ਫੂਡ ਪੋਇਜ਼ਨਿੰਗ ਕਰਕੇ ਸਿਹਤ ਵਿਗੜੀ ਸੀ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਤੇ ਬੱਚੇ ਖ਼ਤਰੇ ਤੋਂ ਬਾਹਰ ਹਨ।

ਗੁਰਦਾਸਪੁਰ: ਰਾਤ ਦਾ ਖਾਣਾ ਖਾਣ ਤੋਂ ਬਾਅਦ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਵਿਗੜੀ ਸਿਹਤ, ਸਿਵਲ ਹਸਪਤਾਲ ਕਰਵਾਇਆ ਗਿਆ ਦਾਖਲ
ਰਾਤ ਦਾ ਖਾਣਾ ਖਾਣ ਤੋਂ ਬਾਅਦ ਸਕੂਲ ਦੇ ਬੱਚਿਆਂ ਦੀ ਵਿਗੜੀ ਸਿਹਤ
Follow Us
avtar-singh
| Updated On: 02 Feb 2026 10:38 AM IST

ਬੀਤੀ ਰਾਤ ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ‘ਚ ਉਸ ਸਮੇਂ ਹਫੜਾ-ਧਫੜੀ ਮੱਚ ਗਈ, ਜਦੋਂ ਰਾਤ ਦਾ ਖਾਣਾ ਖਾਣ ਤੋਂ ਬਾਅਦ ਅਚਾਨਕ ਵਿਦਿਆਰਥੀਆਂ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ। ਕਈ ਵਿਦਿਆਰਥੀਆਂ ਨੂੰ ਉਲਟੀਆਂ ਤੇ ਕਈ ਵਿਦਿਆਰਥੀ ਦੀ ਬੇਹੋਸ਼ੀ ਵਰਗੀ ਹਾਲਤ ਬਣ ਗਈ, ਜਿਸ ਤੋਂ ਬਾਅਦ ਤੁਰੰਤ ਵਿਦਿਆਰਥੀਆਂ ਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ।

ਹਸਪਤਾਲ ‘ਚ ਵਿਦਿਆਰਥੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਡਾਕਟਰਾਂ ਦਾ ਕਹਿਣਾ ਹੈ ਕਿ ਫੂਡ ਪੋਇਜ਼ਨਿੰਗ ਕਰਕੇ ਵਿਦਿਆਰਥੀਆਂ ਦੀ ਸਿਹਤ ਵਿਗੜੀ ਹੈ। ਵਿਦਿਆਰਥੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਸਾਰੇ ਵਿਦਿਆਰਥੀ ਖਤਰੇ ਤੋਂ ਬਾਹਰ ਹਨ।

ਜਾਣਕਾਰੀ ਦਿੰਦੇ ਹੋਏ ਡਾਕਟਰ ਕ੍ਰਿਤੀ ਨੇ ਦੱਸਿਆ ਕਿ ਇਹ ਸਾਰੇ ਬੱਚੇ ਮੈਰੀਟੋਰੀਅਸ ਸਕੂਲ ਦੇ ਹਨ। ਰਾਤ 9:30 ਵਜੇ ਦੇ ਕਰੀਬ 8 ਬੱਚੇ ਬਿਮਾਰ ਹਾਲਤ ‘ਚ ਆਏ ਸਨ, ਜਿਨ੍ਹਾਂ ਦੀ ਉਮਰ 16 ਤੋਂ 17 ਸਾਲ ਦੇ ਦਰਮਿਆਨ ਹੈ ਤੇ ਇਨ੍ਹਾਂ ਬੱਚਿਆਂ ਦੀ ਫੂਡ ਪੋਇਜ਼ਨਿੰਗ ਕਰਕੇ ਸਿਹਤ ਵਿਗੜੀ ਸੀ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਤੇ ਬੱਚੇ ਖ਼ਤਰੇ ਤੋਂ ਬਾਹਰ ਹਨ। ਖਾਣਾ ਖਾਣ ਤੋਂ ਬਾਅਦ ਬੱਚਿਆਂ ਨੂੰ ਪੇਟ ਦਰਦ ਤੇ ਉਲਟੀਆਂ ਦੀ ਸ਼ਿਕਾਇਤ ਹੋਈ ਸੀ, ਜਿਸ ਕਰਕੇ ਇਨ੍ਹਾਂ ਬੱਚਿਆਂ ਨੂੰ ਇੱਥੇ ਦਾਖਲ ਕਰਵਾਇਆ ਗਿਆ ਹੈ।

ਬੱਚਿਆਂ ਦੇ ਮਾਤਾ ਪਿਤਾ ਦਾ ਕਹਿਣਾ ਹੈ ਕਿ ਸਕੂਲ ਵੱਲੋਂ ਸਹੀ ਖਾਣਾ ਨਾ ਦੇਣ ‘ਤੇ ਅਸੀਂ ਪਹਿਲਾਂ ਵੀ ਕਈ ਵਾਰ ਸ਼ਿਕਾਇਤ ਕੀਤੀ ਹੈ, ਪਰ ਖਾਣੇ ‘ਚ ਕੋਈ ਸੁਧਾਰ ਨਹੀਂ ਕੀਤਾ ਗਿਆ। ਇਸ ਕਰਕੇ ਅੱਜ ਬੱਚਿਆਂ ਦੀ ਇਹ ਹਾਲਤ ਬਣੀ ਹੋਈ ਹੈ, ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲ ‘ਚ ਸਹੀ ਖਾਣਾ ਦਿੱਤਾ ਜਾਵੇ। ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਇਹ ਸਾਰੇ ਬੱਚੇ ਸਕੂਲ ਦੇ ਬਣੇ ਹੋਸਟਲ ‘ਚ ਹੀ ਰਹਿੰਦੇ ਹਨ ਤੇ ਉੱਥੋਂ ਹੀ ਖਾਣਾ ਖਾਂਦੇ ਹਨ।

ਇਸ ਮਾਮਲੇ ਦੇ ਸਬੰਧ ‘ਚ ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ‘ਚ ਬੱਚਿਆਂ ਨੂੰ ਬਿਲਕੁਲ ਸਾਫ-ਸੁਥਰਾ ਖਾਣਾ ਦਿੱਤਾ ਜਾਂਦਾ ਹੈ। ਬੱਚਿਆਂ ਦੀ ਸਿਹਤ ਅਚਾਨਕ ਖਰਾਬ ਹੋਈ ਹੈ। ਮੈਂ ਅੱਜ ਮੈਡੀਕਲ ਲੀਵ ‘ਤੇ ਸੀ ਮੇਰੀ ਤਬੀਅਤ ਖਰਾਬ ਸੀ, ਜਦੋਂ ਮੈਨੂੰ ਇਸ ਬਾਰੇ ਪਤਾ ਲੱਗਾ ਤਾਂ ਮੈਂ ਸਿਵਿਲ ਹਸਪਤਾਲ ਵਿਖੇ ਆਇਆ ਹਾਂ।

Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?
Bangladesh Election 2026: BNP ਦੀ ਪ੍ਰਚੰਡ ਜਿੱਤ, ਤਾਰਿਕ ਰਹਿਮਾਨ ਬਣਨਗੇ ਅਗਲੇ ਪ੍ਰਧਾਨ ਮੰਤਰੀ?...
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ...
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,