AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਦਾਸਪੁਰ: ਸੇਵਾਮੁਕਤ ਕਰਮਚਾਰੀ ਦੇ ਘਰ ‘ਤੇ ਫਾਇਰਿੰਗ, ਫ਼ੋਨ ‘ਤੇ ਧਮਕੀ- ਅਗਲੀ ਵਾਰ ਤੇਰਾ ਪੁੱਤਰ ਮਾਰਾਂਗੇ; ਇੱਕ ਦਿਨ ਪਹਿਲਾਂ ਮੰਗੀ ਸੀ 50 ਲੱਖ ਦੀ ਫ਼ਿਰੌਤੀ

ਇਸ ਘਟਨਾ ਤੋਂ ਇੱਕ ਦਿਨ ਪਹਿਲਾਂ ਹੀ ਵਪਾਰੀ ਰਾਕੇਸ਼ ਚੰਦਰ ਨੂੰ 50 ਲੱਖ ਰੁਪਏ ਦੀ ਫਿਰੌਤੀ ਦੀ ਕਾਲ ਆਈ ਸੀ। ਫਿਰੌਤੀ ਨਾ ਦੇਣ ਦੀ ਸੂਰਤ 'ਚ ਇਹ ਫਾਇਰਿੰਗ ਕੀਤੀ ਗਈ ਹੈ। ਉੱਥੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਵੇਂ ਮੁਲਜ਼ਮ ਸੀਸੀਟੀਵੀ ਕੈਮਰੇ 'ਚ ਵੀ ਕੈਦ ਹੋਏ ਹਨ।

ਗੁਰਦਾਸਪੁਰ: ਸੇਵਾਮੁਕਤ ਕਰਮਚਾਰੀ ਦੇ ਘਰ 'ਤੇ ਫਾਇਰਿੰਗ, ਫ਼ੋਨ 'ਤੇ ਧਮਕੀ- ਅਗਲੀ ਵਾਰ ਤੇਰਾ ਪੁੱਤਰ ਮਾਰਾਂਗੇ; ਇੱਕ ਦਿਨ ਪਹਿਲਾਂ ਮੰਗੀ ਸੀ 50 ਲੱਖ ਦੀ ਫ਼ਿਰੌਤੀ
ਗੁਰਦਾਸਪੁਰ: ਸੇਵਾਮੁਕਤ ਕਰਮਚਾਰੀ ਦੇ ਘਰ ‘ਤੇ ਫਾਇਰਿੰਗ
avtar-singh
| Updated On: 25 Aug 2026 12:19 PM IST
Share

ਗੁਰਦਾਸਪੁਰ ਦੇ ਮੁਹੱਲਾ ਨੰਗਲ ਕੋਟਲੀ ‘ਚ ਇੱਕ ਵਿਅਕਤੀ ਰਾਕੇਸ਼ ਚੰਦਰ ਦੇ ਘਰ ‘ਤੇ ਬੀਤੀ ਰਾਤ ਨਕਾਬਪੋਸ਼ ਦੋ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ। ਦੋਵੇਂ ਫਾਇਰ ਘਰ ਦੇ ਬਾਹਰ ਲੱਗੇ ਲੱਕੜ ਦੇ ਦਰਵਾਜ਼ੇ ‘ਤੇ ਕੀਤੇ ਗਏ। ਗਨੀਮਤ ਇਹ ਰਹੀ ਕਿ ਅੰਦਰ ਬੈੱਡ ‘ਤੇ ਬੈਠੇ ਉਨ੍ਹਾਂ ਦੇ ਪੁੱਤਰ ਦੀ ਜਾਨ ਬਚ ਗਈ। ਦੋਵੇਂ ਫਾਇਰ ਬੈੱਡ ‘ਤੇ ਜਾ ਲੱਗੇ।

ਇਸ ਘਟਨਾ ਤੋਂ ਇੱਕ ਦਿਨ ਪਹਿਲਾਂ ਹੀ ਵਪਾਰੀ ਰਾਕੇਸ਼ ਚੰਦਰ ਨੂੰ 50 ਲੱਖ ਰੁਪਏ ਦੀ ਫਿਰੌਤੀ ਦੀ ਕਾਲ ਆਈ ਸੀ। ਫਿਰੌਤੀ ਨਾ ਦੇਣ ਦੀ ਸੂਰਤ ‘ਚ ਇਹ ਫਾਇਰਿੰਗ ਕੀਤੀ ਗਈ ਹੈ। ਉੱਥੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਵੇਂ ਮੁਲਜ਼ਮ ਸੀਸੀਟੀਵੀ ਕੈਮਰੇ ‘ਚ ਵੀ ਕੈਦ ਹੋਏ ਹਨ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਰਾਕੇਸ਼ ਚੰਦਰ ਨੇ ਕਿਹਾ ਕਿ ਉਹ ਰਣਜੀਤ ਸਾਗਰ ਡੈਮ ਤੋਂ ਸੇਵਾ ਮੁਕਤ ਹੋਏ ਹਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਕਿਸੇ ਗੈਂਗਸਟਰ ਦੀ ਵਟਸਐਪ ਕਾਲ ਆਈ ਸੀ, ਜਿਸ ‘ਚ ਉਨ੍ਹਾਂ ਤੋਂ 50 ਲੱਖ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਗਈ ਸੀ ਤੇ ਕਿਹਾ ਗਿਆ ਸੀ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਉਨ੍ਹਾਂ ਦੇ ਪੁੱਤਰ ਨੂੰ ਮਾਰ ਦਿੱਤਾ ਜਾਵੇਗਾ। ਜਦੋਂ ਉਨ੍ਹਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਬੀਤੀ ਰਾਤ ਉਨ੍ਹਾਂ ਦੇ ਘਰ ‘ਤੇ ਦੋ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ, ਜਿਸ ਦੀ ਵੀਡੀਓ ਸੀਸੀਟੀਵੀ ‘ਚ ਵੀ ਕੈਦ ਹੋਈ ਹੈ।

ਅਗਲੀ ਵਾਰ ਪੁੱਤਰ ਨੂੰ ਮਾਰ ਦੇਵਾਂਗੇ, ਗੋਲੀਬਾਰੀ ਤੋਂ ਬਾਅਦ ਆਈ ਕਾਲ

ਰਾਕੇਸ਼ ਚੰਦਰ ਨੇ ਦੱਸਿਆ ਕਿ ਫਾਇਰਿੰਗ ਕਰਨ ਤੋਂ ਬਾਅਦ ਉਨ੍ਹਾਂ ਨੂੰ ਮੁੜ ਕਾਲ ਆਈ ਕਿ ਇਸ ਵਾਰ ਤਾਂ ਛੱਡ ਦਿੱਤਾ ਹੈ, ਅਗਲੀ ਵਾਰ ਤੇਰੇ ਪੁੱਤਰ ਨੂੰ ਮਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਫਾਇਰਿੰਗ ਹੋਈ, ਉਸ ਸਮੇਂ ਉਨ੍ਹਾਂ ਦਾ ਪੁੱਤਰ ਅੰਦਰ ਬੈੱਡ ‘ਤੇ ਬੈਠਾ ਸੀ। ਦੋਵੇਂ ਫਾਇਰ ਜਾ ਕੇ ਬੈੱਡ ‘ਤੇ ਲੱਗੇ ਤੇ ਉਨ੍ਹਾਂ ਦੇ ਪੁੱਤਰ ਦੀ ਬੜੀ ਮੁਸ਼ਕਲ ਨਾਲ ਜਾਨ ਬਚੀ। ਉਨ੍ਹਾਂ ਵੱਲੋਂ ਪੁਲਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਫਾਇਰਿੰਗ ਦੀ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ‘ਚ ਭਾਰੀ ਦਹਿਸ਼ਤ ਦਾ ਮਾਹੌਲ ਹੈ।

ਪੁਲਿਸ ਜਾਂਚ ਜਾਰੀ

ਡੀਐਸਪੀ ਸਿਟੀ ਸ਼ਹਿਬਾਜ਼ ਸਿੰਘ ਦਾ ਕਹਿਣਾ ਹੈ ਕਿ ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚ ਗਏ ਸਨ। ਉਨ੍ਹਾਂ ਕਿਹਾ ਕਿ ਘਰ ਦੇ ਬਾਹਰ ਦੋ ਫਾਇਰ ਕੀਤੇ ਗਏ ਹਨ ਤੇ ਇੱਕ ਸੀਸੀਟੀਵੀ ਵੀ ਸਾਹਮਣੇ ਆਇਆ ਹੈ, ਜਿਸ ‘ਚ ਦੋ ਨੌਜਵਾਨ ਫਾਇਰਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ। ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Follow Us
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?
BRICS Summit: ਮੋਦੀ-ਪੁਤਿਨ ਮੁਲਾਕਾਤ, ਨਵੇਂ ਵਰਲਡ ਆਰਡਰ ਦੀ ਸ਼ੁਰੂਆਤ?...
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ
Starlink India Entry Cleared: TRAI ਦੀ ਸਪੈਕਟ੍ਰਮ ਸਿਫ਼ਾਰਸ਼ਾਂ ਨੂੰ ਮਿਲੀ ਮਨਜ਼ੂਰੀ, OneWeb ਅਤੇ Jio ਨੂੰ ਸਪੈਕਟ੍ਰਮ...
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...